ਭਾਈ ਕੁਲਵੰਤ ਸਿੰਘ ਮੁਠੱਡਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਕੇ (ਰਜਿ.) ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

ਭਾਈ ਕੁਲਵੰਤ ਸਿੰਘ ਮੁਠੱਡਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਕੇ (ਰਜਿ.) ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 1 ਅਗਸਤ (ਮਨਪ੍ਰੀਤ ਸਿੰਘ ਖਾਲਸਾ):- ਇੰਗਲੈਂਡ ਵਿੱਚ ਪਿਛਲੇ ਲੰਬੇ ਸਮੇਂ ਤੋਂ ਰਾਜਸੀ ਸ਼ਰਨ ਤੇ ਰਹਿ ਰਹੇ ਸਿੱਖ ਸਟੂਡੈਂਟਸ ਫੈਡਰੇਸ਼ਨ ਜ਼ਿਲ੍ਹਾ ਜਲੰਧਰ ਦੇ ਸਾਬਕਾ ਪ੍ਰਧਾਨ ਭਾਈ ਕੁਲਵੰਤ ਮੁਠੱਡਾ ਜਿਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਕੇ ਦੇ ਵੱਖ ਵੱਖ ਅਹੁਦਿਆਂ ਉੱਤੇ ਲੰਮਾ ਸਮਾਂ ਸੇਵਾ ਨਿਭਾਈਆਂ । ਉਨ੍ਹਾਂ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਕੇ ਦੇ ਜਨਰਲ ਸਕੱਤਰ ਦੇ ਅਹੁਦੇ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਭਾਈ ਕੁਲਵੰਤ ਸਿੰਘ ਮੁਠੱਡਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਸਮੂਹ ਮੀਡੀਆ ਨੂੰ ਅਪੀਲ ਕੀਤੀ ਹੈ ਕਿ ਉਹ ਅੱਗੇ ਤੋਂ ਮੈਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ ਕੇ ਦੀ ਜਥੇਬੰਦੀ ਨਾਲ ਨਾ ਜੋੜਨ । ਭਾਈ ਮੁਠੱਡਾ ਨੇ ਕਿਹਾ ਕਿ ਉਹ ਆਖਰੀ ਸਵਾਸਾ ਤਕ ਖਾਲਿਸਤਾਨ ਦੀ ਪ੍ਰਾਪਤੀ ਵਾਸਤੇ ਜਦੋਂ ਜ਼ਹਿਦ ਜਾਰੀ ਰੱਖਣਗੇ। ਅਤੇ ਹਰ ਓਸ ਜਥੇਬੰਦੀ ਦਾ ਸਾਥ ਦੇਣਗੇ ਜੋ ਸੰਤ ਗਿਆਨੀ ਜਰਨੈਲ ਸਿੰਘ ਖਾਲਸਾ ਭਿੰਡਰਾਂ ਵਾਲਿਆਂ ਵੱਲੋਂ ਖਾਲਿਸਤਾਨ ਦੀ ਪ੍ਰਾਪਤੀ ਵਾਸਤੇ ਆਰੰਭੇ ਗਏ ਸੰਘਰਸ਼ ਤੇ ਡੱਟ ਕੇ ਪਹਿਰਾ ਦੇਵੇਗੀ ।