ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਚੌੜਾ ਨੂੰ ਪੰਥ ਵਿਚੋਂ ਛੇਕਣ ਦੀ ਮੰਗ ਦੀ ਕੀਤੀ ਨਿਖੇਧੀ!
ਧਾਮੀ ਉਪਰ ਵੀ ਚੁੱਕੇ ਸਵਾਲ
ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ– ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਭਾਈ ਨਰਾਇਣ ਸਿੰਘ ਚੌੜਾ ਨੂੰ ਪੰਥ ਵਿਚੋਂ ਛੇਕਣ ਦੀ ਮੰਗ ਦੀ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਨਿਖੇਧੀ ਕੀਤੀ ਹੈ। ਖਾਲਸਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਵੱਲੋਂ ਭਾਈ ਚੌੜਾ ਨੂੰ ਪੰਥ ਵਿੱਚੋਂ ਛੇਕੇ ਜਾਣ ਸਬੰਧੀ ਲਿਆ ਗਿਆ ਫ਼ੈਸਲਾ ਸਿੱਖ ਪੰਥਕ ਭਾਵਨਾਵਾਂ ਵਿਰੋਧੀ,ਨੀਵੇਂ ਪੱਧਰ ਦੀ ਸੋਚ ਅਤੇ ਚਾਪਲੂਸੀ ਦੀ ਸਿਖਰ ਹੈ ਜੋ ਬਾਦਲਾਂ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਨੂੰ ਵੀ ਲੈ ਡੁੱਬੇਗਾ। ਕੀ ਜਦੋ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੇ ਪ੍ਰਕਰਮਾ ਦੇ ਅੰਦਰ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਤਲਵਾਰਾਂ ਲੈ ਕੇ ਪੰਥਕ ਜਥੇਬੰਦੀਆਂ ਤੇ ਹਮਲਾਵਰ ਹੁੰਦੀ ਹੈ ਅੰਮ੍ਰਿਤਧਾਰੀ ਸਿੱਖਾਂ ਦੀਆਂ ਦਸਤਾਰਾਂ ਉਤਾਰਦੀ ਹੈ ਤਾਂ ਕੀ ਉਸ ਸਮੇ ਸਿੱਖ ਹਿਰਦੇ ਨਹੀ ਵਲੂੰਧਰੇ ਜਾਂਦੇ ਉਸ ਵੇਲੇ ਸਿੱਖ ਭਾਵਨਾਵਾਂ ਨੂੰ ਠੇਸ ਨਹੀ ਪਹੁੰਚਦੀ?
Comments (0)