ਸਪੀਕਰ ਸੰਧਵਾ ਵਲੋਂ ਬਹਿਬਲ ਕਲਾਂ ਇਨਸਾਫ਼ ਮੋਰਚੇ ’ਤੇ ਹਮਲੇ ਦੀ ਜਾਂਚ ਦੇ ਹੁਕਮ

ਸਪੀਕਰ ਸੰਧਵਾ ਵਲੋਂ ਬਹਿਬਲ ਕਲਾਂ ਇਨਸਾਫ਼ ਮੋਰਚੇ ’ਤੇ ਹਮਲੇ ਦੀ ਜਾਂਚ ਦੇ ਹੁਕਮ

ਅੰਮ੍ਰਿਤਸਰ ਟਾਈਮਜ਼

ਕੋਟਕਪੂਰਾ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿਛਲੇ ਦਿਨੀਂ ਬਹਿਬਲ ਕਲਾਂ ਇਨਸਾਫ਼ ਮੋਰਚੇ ’ਤੇ ਹਮਲਾ ਕਰਨ ਦੇ ਮਾਮਲੇ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।  ਮੋਰਚੇ ਵਿੱਚ ਸ਼ਿਰਕਤ ਕਰ ਕੇ ਉਨ੍ਹਾਂ ਨੇ ਫ਼ਰੀਦਕੋਟ ਦੇ ਐੱਸਐੱਸਪੀ ਰਾਜਪਾਲ ਸਿੰੰਘ ਨੂੰ ਫੋਨ ’ਤੇ ਕਿਹਾ ਕਿ ਉਹ ਇਸ ਮਾਮਲੇ ਦੀ ਜਲਦ ਤੋਂ ਜਲਦ ਜਾਂਚ ਕਰਵਾ ਕੇ ਉਨ੍ਹਾਂ ਮੁਲਜ਼ਮਾਂ ਦੀ ਸ਼ਨਾਖਤ ਕਰਨ, ਜਿਨ੍ਹਾਂ ਨੇ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਦੀ ਕਾਰ ’ਤੇ ਹਮਲਾ ਕੀਤਾ ਅਤੇ ਇਨਸਾਫ਼ ਮੋਰਚੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ। ਮੋਰਚੇ ਦੇ ਆਗੂ ਸੁਖਰਾਜ ਸਿੰਘ ਨੇ ਦੱਸਿਆ ਕਿ ਬੀਤੀ 22-23 ਅਕਤੂਬਰ ਦੀ ਰਾਤ ਨੂੰ ਕੁੱਝ ਅਣਪਛਾਤਿਆਂ ਨੇ ਮੋਰਚੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ। ਇਹ ਘਟਨਾ ਮੋਰਚੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਉਨ੍ਹਾਂ ਵੱਲੋਂ ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਨੂੰ ਸ਼ਿਕਾਇਤ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਕਾਰਵਾਈ ਨਾ ਹੋਣ ’ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ  ਮੋਰਚੇ ਵਿੱਚ ਪਹੁੰਚੇ। ਉਨ੍ਹਾਂ ਸੁਖਰਾਜ ਸਿੰਘ ਦੀ ਸ਼ਿਕਾਇਤ ’ਤੇ ਜ਼ਿਲ੍ਹਾ ਪੁਲੀਸ ਮੁਖੀ ਨੂੰ ਜਾਂਚ ਦੇ ਆਦੇਸ਼ ਦਿੱਤੇ