ਅਕਾਲ ਤਖ਼ਤ ਸਾਹਿਬ ਵੱਲੋਂ ਪਾਬੰਦੀ ਕਾਰਣ ਪਿੰਡ ਤੱਲ੍ਹਣ ਦੇ ਗੁਰਦੁਆਰੇ ਵਿੱਚ ਹੁਣ ਨਹੀਂ ਚੜ੍ਹਨਗੇ ਖਿਡੌਣਾ ਜਹਾਜ਼

ਅਕਾਲ ਤਖ਼ਤ ਸਾਹਿਬ ਵੱਲੋਂ ਪਾਬੰਦੀ ਕਾਰਣ ਪਿੰਡ ਤੱਲ੍ਹਣ ਦੇ ਗੁਰਦੁਆਰੇ ਵਿੱਚ ਹੁਣ ਨਹੀਂ ਚੜ੍ਹਨਗੇ ਖਿਡੌਣਾ ਜਹਾਜ਼

ਅੰਮ੍ਰਿਤਸਰ ਟਾਈਮਜ਼ ਬਿਊਰੋ 

ਜਲੰਧਰ : ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗੁਰੂ ਘਰਾਂ ਵਿੱਚ ਜਹਾਜ਼ ਚੜ੍ਹਾਉਣ ’ਤੇ ਰੋਕ ਲਾਉਣ ਦੇ ਐਲਾਨ ਨਾਲ ਹੀ ਦੋਆਬੇ ਦੇ ਚਰਚਿਤ ਪਿੰਡ ਤੱਲ੍ਹਣ ਦੇ ਗੁਰਦੁਆਰਾ ਸ਼ਹੀਦਾਂ ਸੰਤਨਿਹਾਲ ਸਿੰਘ ਵਿਖੇ ਜਹਾਜ਼ ਚੜ੍ਹਾਉਣ ’ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇੱਥੇ ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਰੋਜ਼ਾਨਾ ਹੀ ਦਰਜਨਾਂ ਖਿਡੌਣੇ ਜਹਾਜ਼ ਚੜ੍ਹਾਉਂਦੇ ਹਨ। ਨੌਜਵਾਨਾਂ ਦਾ ਮੰਨਣਾ ਹੈ ਕਿ ਜਹਾਜ਼ ਚੜ੍ਹਾਉਣ ਨਾਲ ਉਨ੍ਹਾਂ ਦੀ ਵਿਦੇਸ਼ ਜਾਣ ਦੀ ਸੁੱਖ ਪੂਰੀ ਹੋ ਜਾਂਦੀ ਹੈ। ਗੁਰਦੁਆਰੇ ਦੇ ਮੈਨੇਜਰ ਬਲਜੀਤ ਸਿੰਘ ਨੇ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਲਾਗੂ ਕੀਤਾ ਜਾ ਰਿਹਾ ਹੈ।