ਮਨੁੱਖੀ ਅਧਿਕਾਰ ਮੰਚ ਵੱਲੋਂ ਲਗਾਏ ਅਤੇ ਵੰਡੇ ਗਏ ਘਰ- ਘਰ ਬੂਟੇ -ਡਾਕਟਰ ਖੇੜਾ

ਮਨੁੱਖੀ ਅਧਿਕਾਰ ਮੰਚ ਵੱਲੋਂ  ਲਗਾਏ ਅਤੇ ਵੰਡੇ ਗਏ ਘਰ- ਘਰ ਬੂਟੇ -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਪਰਮਿੰਦਰ ਕੌਰ ਪ੍ਰਧਾਨ, ਅਤੇ ਸਰਬਜੀਤ ਕੌਰ ਸੈਣੀ ਸੀਨੀਅਰ ਮੀਤ ਪ੍ਰਧਾਨ ਦੀ ਟੀਮ ਨੇ ਘਰ ਘਰ ਜਾ ਕੇ ਰੁੱਖ ਲਗਾਓ ਦੇਸ਼ ਬਚਾਓ ਅਤੇ ਆਕਸੀਜਨ ਵਧਾਓ ਮੁਹਿੰਮ ਤਹਿਤ ਛਾਂ ਦਾਰ, ਫੁੱਲ ਦਾਰ, ਫ਼ਲਦਾਰ ਅਤੇ ਮੈਡੀਕੇਟਡ ਬੂਟੇ ਲਗਾਏ ਅਤੇ ਵੰਡੇ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀ ਚੇਅਰਮੈਨ ਮੈਡੀਕਲ ਸੈੱਲ ਅਸ਼ਵਨੀ ਕੁਮਾਰ ਸੇਠੀ, ਕੌਮੀ ਚੇਅਰਮੈਨ ਐਂਟੀ ਕ੍ਰਰਾਇਮ ਸੈੱਲ, ਬਲਵਿੰਦਰ ਸਿੰਘ ਕੌਮੀ ਮੀਤ ਚੇਅਰਮੈਨ ਬੁੱਧੀਜੀਵੀ ਸੈਲ ਪ੍ਰਭਪ੍ਰੀਤ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਵਿੰਗ ਅਤੇ ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਸਰਬਜੀਤ ਕੌਰ ਸੈਣੀ ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਨੇ ਬੋਲਦਿਆਂ ਕਿਹਾ ਕਿ ਜਦੋਂ ਦਾ ਮੇਰੀ ਟੀਮ ਨੇ ਮੰਚ ਵਿੱਚ ਸ਼ਮੂਲੀਅਤ ਕੀਤੀ ਹੈ ਉਦੋਂ ਤੋਂ ਹੀ ਸਮਾਜ ਸੇਵਾ ਕਰਕੇ ਜੋ ਹੌਂਸਲਾ ਅਫ਼ਜਾਈ ਮਿਲੀ ਹੈ ਨਹੀਂ ਕਦੇ ਵੀ ਕਿਸੇ ਵੀ ਕੀਮਤ ਨਾਲ ਕਰਜ਼ ਨਹੀਂ ਉਤਾਰ ਸਕਦੇ। ਪ੍ਰਿੰਸ ਸ਼ਾਹ ਚੇਅਰਮੈਨ ਚੰਡੀਗੜ੍ਹ ਨੇ ਕਿਹਾ ਕਿ ਜੋ ਸੰਸਥਾ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਉਸ ਨੂੰ ਬੁਲੰਦੀਆਂ ਤੱਕ ਪਹੁਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ। ਜਗਦੀਪ ਸਿੰਘ ਗਿੱਲ ਨੇ ਕਿਹਾ ਕਿ ਜਲਦੀ ਹੀ ਚੰਡੀਗੜ੍ਹ ਦੀ ਯੂਥ ਵਿੰਗ ਟੀਮ ਸਭ ਤੋਂ ਅੱਗੇ ਹੋ ਕੇ ਬੂਟੇ ਲਗਾਉਣ ਲਈ ਨੌਜਵਾਨ ਵਰਗ ਨੂੰ ਜਾਗਰੂਕ ਕਰਨ ਗੇ। ਹੋਰਨਾਂ ਤੋਂ ਇਲਾਵਾ ਮਨਜੀਤ ਕੌਰ, ਸੁਪਿੰਦਰ ਕੌਰ, ਦਵਿੰਦਰ ਸਿੰਘ, ਅਸ਼ਵਨੀ ਕੁਮਾਰ, ਗੁਰਮੀਤ ਕੌਰ, ਜੀਵਨ ਕੁਮਾਰ ਬਾਲੂ ਪ੍ਰਧਾਨ, ਅੰਗਰੇਜ਼ ਸਿੰਘ ਚੇਅਰਮੈਨ, ਪਰਮਿੰਦਰ ਸਿੰਘ ਬਲਾਕ ਪ੍ਰਧਾਨ, ਅਮਰੀਕ ਸਿੰਘ ਪ੍ਰਧਾਨ,ਲਵਪ੍ਰੀਤ ਸਿੰਘ, ਸਰਬਜੀਤ ਕੌਰ ਖਰੜ, ਮਨਦੀਪ ਕੌਰ ਚੰਡੀਗੜ੍ਹ, ਸੀਮਾ ਨਾਗਪਾਲ, ਮਨਦੀਪ ਕੌਰ ਮੋਹਾਲੀ, ਸੁਦੇਸ਼ ਕੁਮਾਰੀ, ਇਕਬਾਲ ਕੌਰ, ਮੋਨਿਕਾ ਸੂਦ,ਗੀਤਾ ਰਾਣੀ, ਨਿਸ਼ਾ ਸ਼ਰਮਾ, ਪਰਮਜੀਤ ਕੌਰ ਅਤੇ ਸੁਖਵਿੰਦਰ ਕੌਰ ਆਦਿ ਨੇ ਹਿੱਸਾ ਲਿਆ।