ਮੰਚ ਵੱਲੋਂ ਮਨਾਈ ਜਾਵੇਗੀ 10 ਜਨਵਰੀ ਨੂੰ ਪਟਿਆਲਾ ਵਿਖੇ ਧੀਆਂ ਦੀ ਲੋਹੜੀ -ਡਾਕਟਰ ਖੇੜਾ
ਰਾਜਪਾਲ ਕੌਰ ਬਣੇ ਉਪ ਚੇਅਰਪਰਸਨ ਪਟਿਆਲਾ।
ਅੰਮ੍ਰਿਤਸਰ ਟਾਈਮਜ਼ ਬਿਊਰੋ
ਪਟਿਆਲਾ : ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਪਟਿਆਲਾ ਦੀ ਇੱਕ ਅਹਿਮ ਮੀਟਿੰਗ ਅਮਿਤ ਗੁਪਤਾ ਲੱਕੀ ਕੋਆਰਡੀਨੇਟਰ ਪੰਜਾਬ ਦੀ ਪ੍ਰਧਾਨਗੀ ਹੇਠ ਢਿੱਲੋਂ ਕਲੋਨੀ ਪਟਿਆਲਾ ਵਿਖੇ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀਂ ਚੇਅਰਪਰਸਨ ਇਸਤਰੀ ਵਿੰਗ ਮੈਡਮ ਸੀਮਾ ਸ਼ਰਮਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਅਤੇ ਕੌਮੀ ਅਡਵਾਈਜ਼ਰ ਬੁੱਧੀਜੀਵੀ ਸੈਲ ਮੱਖਣ ਗੁਪਤਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਵੜੈਚ, ਜ਼ਿਲ੍ਹਾ ਚੇਅਰਮੈਨ ਸੁਸ਼ੀਲ ਕੁਮਾਰ ਅਤੇ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਕੁਲਵੰਤ ਕੌਰ ਗਿੱਲ ਨੇ ਧੀਆਂ ਦੀ ਲੋਹੜੀ ਮਨਾਉਣ ਲਈ 10 ਜਨਵਰੀ 2023 ਨੂੰ ਨਵ ਜੰਮੀਆਂ ਬੱਚੀਆਂ ਦੀ ਲੋਹੜੀ ਦਾ ਉਪਹਾਰ ਅਤੇ ਮਿੱਠਿਆਈਆਂ ਦੇ ਕੇ ਮਨਾਉਣ ਲਈ ਮੀਟਿੰਗ ਵਿੱਚ ਹਾਜ਼ਰ ਵਿਅਕਤੀਆਂ ਨਾਲ ਸਲਾਹ ਮਸ਼ਵਰਾ ਕਰਕੇ ਮੈਂਬਰ ਅਤੇ ਅਹੁਦੇਦਾਰਾਂ ਨੂੰ ਉਤਸ਼ਾਹਿਤ ਕੀਤਾ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਰਾਜਪਾਲ ਕੌਰ ਨੂੰ ਉਪ ਚੇਅਰਪਰਸਨ ਇਸਤਰੀ ਵਿੰਗ ਬਲਾਕ ਪਟਿਆਲਾ, ਇਸ਼ੂ ਕੁਮਾਰ ਨੂੰ ਜ਼ਿਲ੍ਹਾ ਮੀਡੀਆ ਸਲਾਹਕਾਰ ਪਟਿਆਲਾ,ਓਮ ਪ੍ਰਕਾਸ਼ ਨੂੰ ਜ਼ਿਲ੍ਹਾ ਮੀਤ ਪ੍ਰਧਾਨ ਪਟਿਆਲਾ, ਰਜਨੀਸ਼ ਬਾਂਸਲ ਨੂੰ ਜ਼ਿਲ੍ਹਾ ਸਕੱਤਰ ਪਟਿਆਲਾ ਅਤੇ ਕੁਲਵੰਤ ਕੌਰ ਗਿੱਲ ਨੂੰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਟਿਆਲਾ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਨ੍ਹਾਂ ਨਵ-ਨਿਯੁਕਤ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਸਾਨੂੰ ਜ਼ੁਮੇਵਾਰੀ ਦਿਤੀ ਗਈ ਹੈ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਮੈਡਮ ਸੀਮਾ ਸ਼ਰਮਾ ਨੇ ਬੋਲਦਿਆਂ ਕਿਹਾ ਧੀਆਂ ਦੀ ਲੋਹੜੀ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਈ ਜਾਵੇਗੀ। ਹੋਰਨਾਂ ਤੋਂ ਇਲਾਵਾ ਵੀਨਾ ਗੁਪਤਾ, ਸੰਦੀਪ ਕੁਮਾਰ ਮੀਤ ਪ੍ਰਧਾਨ, ਮਨਪ੍ਰੀਤ ਕੌਰ ਜ਼ਿਲ੍ਹਾ ਉਪ ਚੇਅਰਪਰਸਨ, ਤਰਸੇਮ ਲਾਲ ਕਾਕੂ ਚੇਅਰਮੈਨ, ਵਰਿੰਦਰ ਸਿੰਘ ਬਿੱਟੂ ਪ੍ਰਧਾਨ, ਅਸ਼ਵਨੀ ਕੁਮਾਰ, ਅਮਿਤ ਵਰਮਾ ਚੇਅਰਮੈਨ ਜ਼ਿਲ੍ਹਾ ਮੈਡੀਕਲ ਸੈੱਲ , ਰੋਹਿਤ ਹਾਂਡਾ ਪ੍ਰਧਾਨ ਯੂਥ ਵਿੰਗ, ਬਲਜੀਤ ਸਿੰਘ ਅਤੇ ਸੰਦੀਪ ਕੁਮਾਰ ਸ਼ਰਮਾ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Comments (0)