15 ਅਗਸਤ ਨੂੰ ਮਨਾਉਣ ਲਈ ਚੰਡੀਗੜ੍ਹ ਵਿਖੇ ਕੀਤੀ ਮੀਟਿੰਗ -ਡਾਕਟਰ ਖੇੜਾ

15 ਅਗਸਤ ਨੂੰ ਮਨਾਉਣ ਲਈ ਚੰਡੀਗੜ੍ਹ ਵਿਖੇ ਕੀਤੀ ਮੀਟਿੰਗ -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼


ਚੰਡੀਗੜ੍ਹ: ਮਨੁੱਖੀ ਅਧਿਕਾਰ ਮੰਚ ਦੀ ਸਟੇਟ ਇਕਾਈ ਚੰਡੀਗੜ੍ਹ ਅਤੇ ਜ਼ਿਲ੍ਹਾ ਮੋਹਾਲੀ ਵੱਲੋਂ ਸੀਮਾ ਨਾਗਪਾਲ ਪ੍ਰਧਾਨ ਇਸਤਰੀ ਵਿੰਗ ਅਤੇ ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਮੋਹਾਲੀ ਦੀ ਸਾਂਝੀ ਪ੍ਰਧਾਨਗੀ ਹੇਠ ਕਰਵਾਈ ਗਈ। ਇਸ ਮੌਕੇ ਸੰਸਥਾ ਵੱਲੋਂ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀ ਚੇਅਰਮੈਨ ਮੈਡੀਕਲ ਸੈੱਲ ਅਸ਼ਵਨੀ ਕੁਮਾਰ ਸੇਠੀ ਅਤੇ ਕੌਮੀ ਚੇਅਰਮੈਨ ਐਂਟੀ ਕ੍ਰਾਈਮ ਸੈਲ ਡਾਕਟਰ ਗੁਰਦੀਪ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਸਥਾ ਅਲੱਗ ਅਲੱਗ ਥਾਵਾਂ ਤੇ 15 ਅਗਸਤ ਨੂੰ ਆਜ਼ਾਦੀ ਦਿਵਸ ਸਮਾਰੋਹ ਮਨਾਇਆ ਜਾਵੇਗਾ। ਇਸ ਮੌਕੇ ਹਰਭਜਨ ਸਿੰਘ ਜਗਦੇਵ ਪ੍ਰਧਾਨ ਚੰਡੀਗੜ੍ਹ ਨੇ ਬੋਲਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਮੰਚ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਦਾ ਹੋਇਆ ਲੋਕਾਂ ਨੂੰ ਉਨ੍ਹਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਦਾ ਆ ਰਿਹਾ ਹੈ। ਮੌਲਿਕ ਅਧਿਕਾਰਾਂ ਦੀ ਰਾਖੀ ਲਈ ਹਮੇਸ਼ਾ ਤਤਪਰ ਰਹਿੰਦਾ ਹੈ। ਇਸ ਮੌਕੇ ਡਾਕਟਰ ਸੇਠੀ ਨੇ ਬੋਲਦਿਆਂ ਕਿਹਾ ਕਿ ਲੋਕ ਧੜਾਧੜ ਮੰਚ ਨਾਲ ਜੁੜਦੇ ਜਾ ਰਹੇ ਹਨ। ਮੰਚ ਵੱਲੋਂ ਲੋਕਾਂ ਨੂੰ ਸਿਹਤ ਸੰਭਾਲ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ।

ਮੈਡਮ ਪ੍ਰਿਤਪਾਲ ਕੌਰ ਨੇ ਬੋਲਦਿਆਂ ਕਿਹਾ ਕਿ ਜਲਦੀ ਹੀ ਨੈਸ਼ਨਲ ਅਤੇ ਸਟੇਟ ਪੱਧਰ ਇਸਤਰੀ ਵਿੰਗ ਦੀ ਮੀਟਿੰਗ ਕਰਕੇ ਨਵੀਂ ਭਰਤੀ ਲਈ ਵਿਉਂਤਬੰਦੀ ਤਿਆਰ ਕੀਤੀ ਜਾਵੇਗੀ । ਹੋਰਨਾਂ ਤੋਂ ਇਲਾਵਾ ਸਰਬਜੀਤ ਕੌਰ ਸੈਣੀ ਸੀਨੀਅਰ ਮੀਤ ਪ੍ਰਧਾਨ, ਮਨਦੀਪ ਕੌਰ ਉਪ ਪ੍ਰਧਾਨ,ਮਾਂਡਵੀ ਸਿੰਘ ਮੀਤ ਪ੍ਰਧਾਨ ਮੋਹਾਲੀ, ਮਨਦੀਪ ਕੌਰ ਮੋਹਾਲੀ ਉਪ ਪ੍ਰਧਾਨ ਇਸਤਰੀ ਵਿੰਗ, ਸਰਬਜੀਤ ਕੌਰ ਉਪ ਚੇਅਰਪਰਸਨ ਇਸਤਰੀ ਵਿੰਗ ਮੋਹਾਲੀ, ਹਰਪ੍ਰੀਤ ਸਿੰਘ ਉਪ ਚੇਅਰਮੈਨ,ਜੀਵਨ ਕੁਮਾਰ ਬਾਲੂ ਪ੍ਰਧਾਨ ਬਲਾਕ ਖਰੜ, ਕਰਮਜੀਤ ਕੌਰ ਅਤੇ ਰਿੰਕੂ ਲਾਠਰ ਪ੍ਰਧਾਨ ਯੂਥ ਵਿੰਗ ਚੰਡੀਗੜ੍ਹ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।