ਪੌਦੇ ਲਗਾਓ ਵਾਤਾਵਰਨ ਬਚਾਓ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ -ਡਾਕਟਰ ਖੇੜਾ

ਪੌਦੇ ਲਗਾਓ ਵਾਤਾਵਰਨ ਬਚਾਓ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ  -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ: ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਵਿਖੇ ਇੱਕ ਅਹਿਮ ਮੀਟਿੰਗ ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਜੀ,ਐਨ, ਫ਼ੂਡ ਬੰਗਾ ਰੋਡ ਨਵਾਂ ਸ਼ਹਿਰ ਵਿਖੇ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸਰਪ੍ਰਸਤ ਡਾਕਟਰ ਰਾਮ ਜੀ ਲਾਲ, ਸੁਖਜਿੰਦਰ ਸਿੰਘ ਬਖਲੋਰ ਮੁੱਖ ਬੁਲਾਰਾ ਪੰਜਾਬ, ਅਤੇ ਗੁਰਕੀਰਤ ਸਿੰਘ ਖੇੜਾ ਚੇਅਰਮੈਨ ਆਰ ਟੀ ਆਈ ਸੋੱਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਦੇ ਮੈਂਬਰ ਅਤੇ ਅਹੁਦੇਦਾਰਾਂ ਨੇ ਰੁੱਖ ਲਗਾਓ ਦੇਸ਼ ਬਚਾਓ ਅਤੇ ਆਕਸੀਜਨ ਵਧਾਓ ਮੁਹਿੰਮ ਤਹਿਤ ਛਾਂ ਦਾਰ, ਫੁੱਲ ਦਾਰ, ਫ਼ਲ ਦਾਰ ਅਤੇ ਮੈਡੀਕੇਟਡ ਬੂਟੇ ਲਗਾਉਣ ਲਈ ਉਤਸ਼ਾਹਿਤ ਹੋ ਕੇ ਬੂਟੇ ਲਗਾਉਣ ਅਤੇ ਉਨ੍ਹਾਂ ਨੂੰ ਪਾਲਣ ਲਈ ਸਪਤ ਲਈ ਗਈ ਜਲਦੀ ਹੀ ਕੁਝ ਪਿੰਡਾਂ ਵਿੱਚ ਬੂਟੇ ਲਗਾਏ ਜਾਣਗੇ। ਅੱਜ ਮੰਚ ਵੱਲੋਂ ਜੀ,ਐਨ ਦੇ ਗਰਾਉਂਡ ਵਿਚ ਪਿੱਪਲ ਦਾ ਦਰਖ਼ਤ ਲਗਾ ਕੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸੁਨੇਹਾ ਦਿੱਤਾ ਗਿਆ।

ਡਾਕਟਰ ਰਾਮ ਜੀ ਲਾਲ ਨੇ ਦੱਸਿਆ ਕਿ ਚੰਡੀਗੜ੍ਹ ਅਤੇ ਮੋਹਾਲੀ ਵਿਖੇ ਜਲਦੀ ਹੀ 100 ਬੂਟਾ ਤੁਲਸੀ ਦਾ ਘਰ ਘਰ ਲਗਾਉਣ ਲਈ ਵੰਡਿਆ ਜਾਵੇਗਾ। ਸੁਖਜਿੰਦਰ ਸਿੰਘ ਬਖਲੋਰ ਨੇ ਬੋਲਦਿਆਂ ਕਿਹਾ ਕਿ ਲੋਕ ਧੜਾਧੜ ਮੰਚ ਨਾਲ ਜੁੜਦੇ ਜਾ ਰਹੇ ਹਨ ਕਿਉਂਕਿ ਮੰਚ ਵੱਲੋਂ ਧਰਤੀ ਨੂੰ ਜ਼ਹਿਰੀਲੀ ਹੋਣ ਤੋਂ ਬਚਾਉਣ ਲਈ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨੂੰ ਬਿਲਕੁਲ ਬੰਦ ਕਰਨਾ ਚਾਹੀਦਾ ਹੈ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ, ਅਵਤਾਰ ਸਿੰਘ ਚੇਅਰਮੈਨ ਐਂਟੀ ਕ੍ਰਾਈਮ ਸੈਲ, ਅਨੀਤਾ ਗੌਤਮ ਪ੍ਰਧਾਨ ਇਸਤਰੀ ਵਿੰਗ, ਹਰਦੀਸ ਕੌਰ ਉਪ ਪ੍ਰਧਾਨ,ਪੂਨਮ ਰਾਣੀ ਉਪ ਪ੍ਰਧਾਨ, ਕੁਲਵੀਰ ਕੌਰ ਚੇਅਰਪਰਸਨ, ਹਰਦੀਪ ਕੌਰ ਸੀਨੀਅਰ ਉਪ ਪ੍ਰਧਾਨ,  ਰੁਪਿੰਦਰ ਕੌਰ, ਸਤਵਿੰਦਰ ਕੌਰ, ਮੱਖਣ ਸਿੰਘ, ਗੁਰਦੀਪ ਸਿੰਘ, ਮਨਦੀਪ ਕੌਰ,ਸੁਮਨ ਲਾਲ ਕੈਂਥ, ਮਨਜੀਤ ਕੌਰ, ਸੁਪਿੰਦਰ ਕੌਰ, ਦਵਿੰਦਰ ਸਿੰਘ, ਜਸਵਿੰਦਰ ਕੌਰ ਅਤੇ ਭਗਵਾਨ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।