25 ਅਗਸਤ ਨੂੰ ਹੋਵੇਗੀ ਮਹਿਲਾ ਵਰਗ ਦੀ ਮੀਟਿੰਗ -ਪ੍ਰਿਤਪਾਲ ਕੌਰ

25 ਅਗਸਤ ਨੂੰ ਹੋਵੇਗੀ ਮਹਿਲਾ ਵਰਗ ਦੀ ਮੀਟਿੰਗ -ਪ੍ਰਿਤਪਾਲ ਕੌਰ

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ:
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਵੱਲੋਂ ਇਕ ਐਮਰਜੈਂਸੀ ਮੀਟਿੰਗ ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸਰਪ੍ਰਸਤ ਡਾਕਟਰ ਰਾਮ ਜੀ ਲਾਲ, ਸੁਖਜਿੰਦਰ ਸਿੰਘ ਬਖਲੋਰ ਮੁੱਖ ਬੁਲਾਰਾ ਪੰਜਾਬ, ਕੁਲਵੰਤ ਸਿੰਘ ਲੁਹਾਰ ਮਾਜਰਾ ਪ੍ਰਧਾਨ ਯੂਥ ਵਿੰਗ ਪੰਜਾਬ, ਪ੍ਰਭਪ੍ਰੀਤ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਵਿੰਗ, ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ,ਹਰਦੀਸ਼ ਕੌਰ ਅਤੇ ਹਰਭਜਨ ਸਿੰਘ ਜੱਲੋਵਾਲ ਉਪ ਚੇਅਰਮੈਨ ਪੰਜਾਬ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰਿਤਪਾਲ ਕੌਰ ਨੇ ਦੱਸਿਆ ਕਿ 25 ਅਗਸਤ ਨੂੰ ਇਸਤਰੀ ਵਿੰਗ ਦੀ ਮੀਟਿੰਗ ਕੀਤੀ ਜਾਵੇਗੀ ਜਿਸ ਵਿਚ ਆਉਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ । ਇਸਤਰੀ ਵਿੰਗ ਵੱਲੋਂ ਕੀਤੇ ਜਾਣ ਵਾਲੇ ਕੰਮਾਂ ਲਈ ਵੀ ਸਲਾਹ ਮਸ਼ਵਰਾ ਕਰਕੇ ਨਵੇਂ ਮਤੇ ਪਾਏ ਜਾਣਗੇ ਅਤੇ ਦਿੱਤੀਆਂ ਗਈਆਂ ਹਦਾਇਤਾਂ ਅਨੁਸਾਰ ਚਲਣ ਲਈ ਇਸਤਰੀ ਵਿੰਗ ਬਚਨ ਬੱਧ ਹੋਵੇਗਾ। ਜ਼ਿਲ੍ਹਾ ਇਕਾਈ, ਪੰਜਾਬ ਅਤੇ ਰਾਸ਼ਟਰੀ ਪੱਧਰ ਤੇ ਯੋਜਨਾਬੱਧ ਤਰੀਕੇ ਨਾਲ ਜ਼ਿੰਮੇਵਾਰੀਆਂ ਨਿਭਾਉਣ ਲਈ ਵਿਚਾਰ ਵਟਾਂਦਰਾ ਕੀਤਾ ਜਾਵੇਗਾ।   

ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਨੇ ਬੋਲਦਿਆਂ ਕਿਹਾ ਕਿ ਸਮਾਜ ਪ੍ਰਤੀ ਆਪਣੇ ਫ਼ਰਜ਼ਾਂ ਨੂੰ ਵਧੀਆ ਢੰਗ ਨਾਲ ਨਿਭਾਵਾਉਣ ਵਾਲੀਆਂ ਔਰਤਾਂ ਨੂੰ ਮੰਚ ਵੱਲੋਂ ਸਨਮਾਨਿਤ ਕੀਤਾ ਜਾਵੇਗਾ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ, ਕੁਲਵੀਰ ਕੌਰ, ਅਮਰੀਕ ਸਿੰਘ,ਹੁਸਨ ਲਾਲ ਸੂੰਢ, ਡਾਕਟਰ ਗੁਰਦੀਪ ਸਿੰਘ, ਰਮਨਪ੍ਰੀਤ ਕੌਰ, ਸਰਬਜੀਤ ਕੌਰ, ਮਨਦੀਪ ਕੌਰ, ਗੁਰਚਰਨ ਸਿੰਘ, ਦਲਜੀਤ ਕੌਰ ਅਤੇ ਜਰਨੈਲ ਕੌਰ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ