ਨਰਿੰਦਰ ਮਾਹੀ ਬਣੇ ਜ਼ਿਲ੍ਹਾ ਚੇਅਰਮੈਨ ਐਡਵਾਈਜ਼ਰੀ ਕਮੇਟੀ -ਡਾਕਟਰ ਖੇੜਾ

ਨਰਿੰਦਰ ਮਾਹੀ ਬਣੇ ਜ਼ਿਲ੍ਹਾ ਚੇਅਰਮੈਨ ਐਡਵਾਈਜ਼ਰੀ ਕਮੇਟੀ -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਬੰਗਾ ਰੋਡ ਨਵਾਂ ਸ਼ਹਿਰ ਵਿਚ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਅਤੇ ਸੁਖਜਿੰਦਰ ਸਿੰਘ ਬਖਲੋਰ ਮੁੱਖ ਬੁਲਾਰਾ ਦੀ ਪ੍ਰਧਾਨਗੀ ਹੇਠ ਇੱਕ ਅਹਿਮ ਮੀਟਿੰਗ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸਰਪ੍ਰਸਤ ਡਾਕਟਰ ਰਾਮ ਜੀ ਲਾਲ, ਹੁਸਨ ਲਾਲ ਸੂੰਢ ਪ੍ਰਸਨਲ ਸੈਕਟਰੀ , ਹਰਭਜਨ ਲਾਲ ਸਾਗਰ ਜਨਰਲ ਸਕੱਤਰ ਪੰਜਾਬ ਅਤੇ ਮਨੇਸ ਕੁਮਾਰ ਯਾਦਵ ਕੌਮੀ ਉਪ ਚੇਅਰਮੈਨ ਆਦਿ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਨਰਿੰਦਰ ਹੁਸਨ ਮਾਹੀਂ ਨੂੰ ਜ਼ਿਲ੍ਹਾ ਚੇਅਰਮੈਨ ਸਲਾਹਕਾਰ ਕਮੇਟੀ, ਮਨਜੀਤ ਕੌਰ ਜ਼ਿਲ੍ਹਾ ਉਪ ਪ੍ਰਧਾਨ ਇਸਤਰੀ ਵਿੰਗ, ਨਰਿੰਦਰ ਕੌਰ ਉਪ ਪ੍ਰਧਾਨ ਇਸਤਰੀ ਵਿੰਗ ਮੁਕੰਦ ਪੁਰ, ਜਸਪਾਲ ਸਿੰਘ ਸੈਕਟਰੀ ਸਲਾਹਕਾਰ ਕਮੇਟੀ ਔੜ, ਜਗਤਾਰ ਸਿੰਘ ਜ਼ਿਲ੍ਹਾ ਮੀਡੀਆ ਕੰਟਰੋਲਰ, ਅਕਾਸ਼ ਮਾਹੀ ਪ੍ਰੈਸ ਸਕੱਤਰ ਬਲਾਕ ਬੰਗਾ ਅਤੇ ਹੋਰ ਕਈ ਮੈਂਬਰਾਂ ਨੂੰ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਸੇਵਕਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ ਕਿਉਂਕਿ ਮੰਚ ਨੂੰ ਚਲਦਿਆਂ ਦੋ ਦਹਾਕਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਡਾਕਟਰ ਰਾਮ ਜੀ ਲਾਲ ਨੇ ਦੱਸਿਆ ਕਿ ਸਮਾਜਿਕ ਕੁਰੀਤੀਆਂ ਨੂੰ ਵੱਧਣ ਤੋਂ ਰੋਕਣ ਲਈ ਇਕ ਪਲੇਟਫਾਰਮ ਉਪਰ ਇੱਕਠੇ ਹੋਣਾ ਸਮੇਂ ਦੀ ਲੋੜ ਬਣ ਗਈ ਹੈ। ਹੋਰਨਾਂ ਤੋਂ ਇਲਾਵਾ ਅਵਤਾਰ ਸਿੰਘ ਚੇਅਰਮੈਨ, ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਅਮਰਜੀਤ ਕੌਰ, ਮਨਜੀਤ ਕੌਰ, ਭੁਪਿੰਦਰ ਕੌਰ, ਕੁਲਵੀਰ ਕੌਰ, ਮੱਖਣ ਸਿੰਘ, ਅਨੀਤਾ ਗੌਤਮ, ਹਰਵਿੰਦਰ ਕੌਰ, ਚਰਨਜੀਤ ਕੌਰ, ਮਨਜੀਤ ਕੌਰ ਅਤੇ ਹੋਰ ਮੈਂਬਰ ਅਤੇ ਅਹੁਦੇਦਾਰਾਂ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ