ਨਿਰਮਲ ਡੇਰਾ ਭਾਮੀਆਂ ਸਾਹਿਬ ਪੌਦੇ ਲਗਾਏ ਗਏ -ਡਾਕਟਰ ਖੇੜਾ
ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ: ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਵੱਲੋਂ ਨਿਰਮਲ ਡੇਰਾ ਪਾਤਸ਼ਾਹੀ ਛੇਵੀਂ ਅਣਜਾਣ ਰੁੱਖ ਭਾਮੀਆਂ ਸਾਹਿਬ ਹਰਭਜਨ ਸਿੰਘ ਜੱਲੋਵਾਲ ਦੀ ਪ੍ਰਧਾਨਗੀ ਹੇਠ ਪੌਦੇ ਲਗਾਏ ਗਏ।ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਅਤੇ ਦਲਬਾਰਾ ਸਿੰਘ ਮੀਤ ਪ੍ਰਧਾਨ੍ਰ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਫ਼ਲ ਦਾਰ, ਫੁੱਲ ਦਾਰ ਅਤੇ ਛਾਂ ਦਾਰ ਬੂਟੇ ਲਗਾਏ ਗਏ ਅਤੇ ਕੁਝ ਬੂਟੇ ਆਏ ਹੋਏ ਸੰਗਤ ਰੂਪ ਗੁਰੂ ਦੇ ਪਿਆਰਿਆਂ ਨੂੰ ਲੋੜ ਅਨੁਸਾਰ ਵੰਡੇ ਗਏ।ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਦਰਖ਼ਤ ਲਗਾਓ, ਧਰਤੀ ਬਚਾਓ ਅਤੇ ਆਕਸੀਜਨ ਵਧਾਓ ਮੁਹਿੰਮ ਤਹਿਤ ਆਮ ਲੋਕ ਧੜਾਧੜ ਬੂਟੇ ਲਗਾਉਣ ਲਈ ਅੱਗੇ ਆ ਰਹੇ ਹਨ ਕਿਉਂਕਿ ਲੋਕਾਂ ਨੂੰ ਇਸ ਗੱਲ ਦਾ ਯਕੀਨ ਹੋ ਚੁੱਕਾ ਹੈ ਕਿ ਆਉਣ ਵਾਲੀ ਪੀੜ੍ਹੀ ਲਈ ਸਾਨੂੰ ਰਲਮਿਲ ਕੇ ਵਾਤਾਵਰਨ ਨੂੰ ਬਚਾਉਣ ਲਈ ਉਪਰਾਲੇ ਕਰਨੇ ਪੈਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਨਛੱਤਰ ਸਿੰਘ, ਜਥੇਦਾਰ ਬੂਟਾ ਸਿੰਘ, ਬਹਾਦਰ ਸਿੰਘ ਪ੍ਰਧਾਨ, ਰਾਵਿੰਦਰ ਸਿੰਘ, ਅਮਨਦੀਪ ਸਿੰਘ, ਜਸਵੀਰ ਸਿੰਘ ਜੀ ਰਾਜਦੀਪ ਸਿੰਘ, ਦਲਬੀਰ ਸਿੰਘ, ਕੁਲਦੀਪ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਨੇ ਵੀ ਸ਼ਮੂਲੀਅਤ ਕੀਤੀ
Comments (0)