ਨਵੇਂ ਸਾਲ 2023 ਦਾ ਕਲੰਡਰ, ਮੈਗਜ਼ੀਨ ਅਤੇ ਡਾਇਰੀ ਕੀਤੀਆਂ ਵਿਚਾਰਾਂ।

ਨਵੇਂ ਸਾਲ 2023 ਦਾ ਕਲੰਡਰ, ਮੈਗਜ਼ੀਨ ਅਤੇ ਡਾਇਰੀ ਕੀਤੀਆਂ ਵਿਚਾਰਾਂ।

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ:
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਮੀਟਿੰਗ ਜੀਵਨ ਕੁਮਾਰ ਬਾਲੂ ਜ਼ਿਲ੍ਹਾ ਪ੍ਰਧਾਨ ਅਤੇ ਪਰਮਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿੱਚ ਸੰਸਥਾ ਵੱਲੋਂ ਨਵੇਂ ਸਾਲ 2023 ਦੀ ਡਾਇਰੀ, ਕਲੰਡਰ ਅਤੇ ਮੈਗਜ਼ੀਨ ਛਾਪਣ ਲਈ ਵਿਸ਼ੇਸ਼ ਤੌਰ ਤੇ ਵਿਚਾਰਾਂ ਕੀਤੀਆਂ ਗਈਆਂ।ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਉਪ ਚੇਅਰਮੈਨ ਮਨੇਸ ਕੁਮਾਰ ਯਾਦਵ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ , ਰਮਨੀਤ ਐਸ ਮੁਖਰਜੀ ਕੌਮੀ ਚੇਅਰਪਰਸਨ ਐਂਟੀ ਕ੍ਰਰਾਇਮ ਸੈੱਲ, ਦਲਬਾਰਾ ਸਿੰਘ ਮੀਤ ਪ੍ਰਧਾਨ ਪੰਜਾਬ , ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਅਤੇ ਪ੍ਰਭਪ੍ਰੀਤ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਵਿੰਗ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ। ਇਸ ਮੌਕੇ ਸਰਬਜੀਤ ਕੌਰ ਸੈਣੀ ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਨੇ ਕਿਹਾ ਕਿ ਜਿਹੜੇ ਅਹੁਦੇਦਾਰ ਚੰਗੀਆਂ ਪੋਸਟਾਂ ਤੇ ਬੈਠੇ ਹਨ ਉਨ੍ਹਾਂ ਨੂੰ ਵੱਧ ਤੋਂ ਵੱਧ ਮਾਇਕ ਸਹਾਇਤਾ ਕਰਨੀ ਚਾਹੀਦੀ ਹੈ। ਮੈਡਮ ਪ੍ਰਿਤਪਾਲ ਕੌਰ ਨੇ ਕਿਹਾ ਕਿ ਸੰਸਥਾ ਵੱਲੋਂ ਜੋ ਵੀ ਸਨੇਹਾ ਦਿਤਾ ਜਾਵੇਗਾ ਉਸ ਨੂੰ ਪੂਰੀ ਇਮਾਨਦਾਰੀ ਨਾਲ ਲਾਗੂ ਕਰਵਾਉਣ ਲਈ ਸਮੂਹ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਗਾ। ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਸਥਾ ਦੀ ਚੜ੍ਹਦੀ ਕਲਾ ਲਈ ਸਾਨੂੰ ਸਾਰਿਆਂ ਨੂੰ ਰਲਮਿਲ ਕੇ ਕਲੰਡਰ, ਮੈਗਜ਼ੀਨ ਅਤੇ ਡਾਇਰੀ 2023 ਲਈ ਪ੍ਰਧਾਨ, ਚੇਅਰਮੈਨ ਅਤੇ ਜਨਰਲ ਸਕੱਤਰ ਨੂੰ ਅੱਗੇ ਹੋ ਕੇ ਕੰਮ ਕਰਨਾ ਚਾਹੀਦਾ ਹੈ।ਅਗਲੀ ਮੀਟਿੰਗ 6 ਸਤੰਬਰ 2022 ਨੂੰ ਚੰਡੀਗੜ੍ਹ ਮੀਟਿੰਗ ਵਿੱਚ ਮੁੜ ਵਿਚਾਰਾਂ ਕੀਤੀਆਂ ਜਾਣਗੀਆਂ। ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਜੱਲੋਵਾਲ ਉਪ ਚੇਅਰਮੈਨ ਪੰਜਾਬ, ਸੀਮਾ ਨਾਗਪਾਲ, ਜਗਦੀਪ ਸਿੰਘ, ਮਨਦੀਪ ਕੌਰ ਮੋਹਾਲੀ, ਵਰਿੰਦਰ ਕੌਰ,ਅਮਿ੍ਰਤਾ  ਪੁਰੀ, ਅੰਗਰੇਜ਼ ਸਿੰਘ, ਮੁਕੰਦ ਸਿੰਘ, ਮਲਾਗਰ ਸਿੰਘ, ਪਰਮਿੰਦਰ ਸਿੰਘ, ਸੰਜੀਵ ਕੁਮਾਰ, ਸਰਬਜੀਤ ਕੌਰ, ਜਸਪ੍ਰੀਤ ਸਿੰਘ, ਜਸਵੀਰ ਸਿੰਘ ਅਤੇ ਬਲਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।