ਚੇਅਰਮੈਨ ਬੁੱਧੀਜੀਵੀ ਸੈਲ ਇੰਡੀਆ ਦਾ ਕੀਤਾ ਗਿਆ ਸਨਮਾਨ

ਚੇਅਰਮੈਨ ਬੁੱਧੀਜੀਵੀ ਸੈਲ ਇੰਡੀਆ ਦਾ ਕੀਤਾ ਗਿਆ ਸਨਮਾਨ

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ:
ਮਨੁੱਖੀ ਅਧਿਕਾਰ ਮੰਚ ਦੇ ਕੌਮੀ ਚੇਅਰਮੈਨ ਬੁੱਧੀਜੀਵੀ ਸੈਲ ਰਘਬੀਰ ਸਿੰਘ ਰਾਣਾ ਅਤੇ ਬਾਲਕ ਨਾਥ ਜੀ ਦਾ ਅੰਬਾਲਾ ਪੁਹੰਚਣ ਤੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਅਮਿਤ ਗੁਪਤਾ ਅਤੇ ਹੋਰ ਮੈਂਬਰ ਅਤੇ ਅਹੁਦੇਦਾਰਾਂ ਨੇ ਖੁਸ਼ੀ ਖੁਸ਼ੀ ਮਾਇਆ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਅਲੱਗ ਅਲੱਗ ਥਾਵਾਂ ਤੋਂ ਵੱਡੇ ਪੱਧਰ ਤੇ ਲੋਕ ਪਹੁੰਚੇ ਹੋਏ ਸਨ ਸਾਰਿਆਂ ਨੇ ਚੇਅਰਮੈਨ ਜ਼ਿੰਦਾਬਾਦ ਜ਼ਿੰਦਾਬਾਦ ਦੇ ਨਾਅਰੇ ਵਿੱਚ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਸੰਸਥਾ ਵੱਲੋਂ ਸਨਮਾਨ ਦੇਣ ਸਮੇਂ ਬੋਲਦਿਆਂ ਕਿਹਾ ਕਿ ਬਾਬਾ ਰਘਬੀਰ ਸਿੰਘ ਰਾਣਾ ਸਮਾਜ ਦੇ ਉਘੇ ਸਮਾਜ ਸੇਵਕ ਅਤੇ ਅਧਿਆਤਮਕ ਗਿਆਨ ਨਾਲ ਭਰਪੂਰ ਤਰੀਕੇ ਨਾਲ ਭਰੇ ਹੋਏ ਹਨ। ਉਨ੍ਹਾਂ ਦੀ ਮਿੱਠੀ ਮਨਮੋਹਕ ਆਵਾਜ ਸੁਣਕੇ ਸਾਰਿਆਂ ਨੂੰ ਹੀ ਆਨੰਦ ਆ ਜਾਂਦਾ ਹੈ। ਲੋਕ ਉਨ੍ਹਾਂ ਦੇ ਪਿਆਰ ਨੂੰ ਦੇਖ ਕੇ ਜਾਂ ਸਮਾਜ ਸੇਵਾ ਨੂੰ ਮੁੱਖ ਰੱਖ ਕੇ ਸਦਾ ਹੀ ਮਾਣ ਸਨਮਾਨ ਦੇ ਕੇ ਸਨਮਾਨਿਤ ਕਰਦੇ ਰਹਿੰਦੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ, ਮਹਿੰਦਰ ਸਿੰਘ ਸੌਂਢਾ, ਪਰਮਜੀਤ ਕੌਰ, ਸਵਰਨ ਕੌਰ, ਕਰਮਵੀਰ ਸਿੰਘ, ਹਰਪ੍ਰੀਤ ਸਿੰਘ, ਨਿਰਮਲ ਸਿੰਘ, ਹਰੀ ਸਿੰਘ, ਚਰਨਜੀਤ ਕੌਰ, ਮਨਜੀਤ ਕੌਰ, ਸੁਪਿੰਦਰ ਕੌਰ, ਦਵਿੰਦਰ ਸਿੰਘ, ਮੱਖਣ ਗੁਪਤਾ, ਅਜੇ ਕੁਮਾਰ ਸ਼ਰਮਾ, ਕਰਨੈਲ ਸਿੰਘ, ਮਹਿੰਦਰ ਸਿੰਘ, ਦਲਬੀਰ ਸਿੰਘ ਅਤੇ ਜਸਪ੍ਰੀਤ ਸਿੰਘ ਆਦਿ ਨੇ ਵੀ ਇਸ ਮੌਕੇ ਸ਼ਮੂਲੀਅਤ ਕੀਤੀ।