ਰਘਬੀਰ ਸਿੰਘ ਬਣੇ ਜ਼ਿਲ੍ਹਾ ਚੇਅਰਮੈਨ ਫਤਹਿਗੜ੍ਹ ਸਾਹਿਬ -ਡਾਕਟਰ ਖੇੜਾ

ਰਘਬੀਰ ਸਿੰਘ ਬਣੇ ਜ਼ਿਲ੍ਹਾ ਚੇਅਰਮੈਨ ਫਤਹਿਗੜ੍ਹ ਸਾਹਿਬ -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ
: ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਵੱਲੋਂ ਬਲਾਕ ਅਮਲੋਹ ਦੇ ਪਿੰਡ ਸਲਾਨੀ ਵਿਖੇ ਜ਼ਿਲ੍ਹਾ ਚੇਅਰਪਰਸਨ ਇਸਤਰੀ ਵਿੰਗ ਜਸਵੀਰ ਕੌਰ ਦੀ ਪ੍ਰਧਾਨਗੀ ਹੇਠ ਕੁਲਦੀਪ ਕੌਰ ਦੇ ਘਰ ਨਿਵਾਸ ਉਪਰ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ,ਉਪ ਚੇਅਰਮੈਨ ਪੰਜਾਬ ਹਰਭਜਨ ਸਿੰਘ ਜੱਲੋਵਾਲ ਅਤੇ ਦਲਵਾਰਾ ਸਿੰਘ ਮੀਤ ਪ੍ਰਧਾਨ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਰਘਬੀਰ ਸਿੰਘ ਲੱਲੋਂ ਨੂੰ ਜ਼ਿਲ੍ਹਾ ਚੇਅਰਮੈਨ, ਪ੍ਰਕਾਸ਼ ਸਿੰਘ ਨੂੰ ਉਪ ਚੇਅਰਮੈਨ ਸਲਾਹਕਾਰ ਕਮੇਟੀ ਅਮਲੋਹ ਅਤੇ ਭਗਵਾਨ ਸਿੰਘ ਨੂੰ ਮੀਤ ਪ੍ਰਧਾਨ ਬਲਾਕ ਅਮਲੋਹ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਰੁੱਖ ਲਗਾਓ ਦੇਸ਼ ਬਚਾਓ ਅਤੇ ਆਕਸੀਜਨ ਵਧਾਓ ਮੁਹਿੰਮ ਤਹਿਤ ਛਾਂ ਦਾਰ ਫੁੱਲ ਦਾਰ ਫ਼ਲਦਾਰ ਅਤੇ ਮੈਡੀਕੇਟਡ ਬੂਟੇ ਵੱਡੇ ਪੱਧਰ ਤੇ ਲਗਾਏ ਜਾ ਰਹੇ ਹਨ। ਲੋਕ ਧਰਤੀ ਨੂੰ ਹਰਾ ਭਰਾ ਦੇਖਣ ਲਈ ਬੂਟੇ ਲਗਾਉਣ ਦੀ ਵੱਧ ਤੋਂ ਵੱਧ ਕੋਸ਼ਿਸ਼ ਕਰ ਰਹੇ ਹਨ। ਬਹੁਤ ਥਾਵਾਂ ਤੇ ਦੇਖਣ ਨੂੰ ਮਿਲ ਰਿਹਾ ਹੈ ਕਿ ਲਿੰਕ ਸੜਕਾਂ ਦੇ ਕਿਨਾਰੇ ਲਗਾਏ ਗਏ ਬੂਟਿਆਂ ਨੂੰ ਲੋਕ ਜਾਂ ਤਾਂ ਪੁੱਟ ਦਿੰਦੇ ਹਨ ਜਾਂ ਫਿਰ ਸਪਰੇਅ ਬਗੈਰਾ ਕਰ ਕੇ ਉਨ੍ਹਾਂ ਦਾ ਨਾਮੋ ਨਿਸ਼ਾਨ ਹੀ ਮਿਟਾ ਦਿੰਦੇ ਹਨ । ਉਨ੍ਹਾਂ ਜ਼ਿਲ੍ਹਾ ਡਿਪਟੀ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਅਜਿਹੇ ਸਮਾਜ ਵਿਰੋਧੀ ਅਨਸਰਾਂ ਤੇ ਸਖ਼ਤ ਤੋਂ ਸਖ਼ਤ ਲੋੜੀਂਦੀ ਕਾਰਵਾਈ ਕੀਤੀ ਜਾਵੇ ਅਤੇ ਬਣਦਾ ਜਰਮਾਨਾ ਵੀ ਕੀਤਾ ਜਾਵੇ। ਨਾਲ ਦੇ ਨਾਲ ਸੜਕ ਦੀ ਜਗ੍ਹਾ ਦੀ ਮਿਣਤੀ ਵੀ ਕਰਵਾਈ ਜਾਵੇ।
ਇਸ ਮੌਕੇ ਨਵੇਂ ਅਹੁਦੇਦਾਰਾਂ ਨੇ ਕਿਹਾ ਕਿ ਸੰਸਥਾ ਵੱਲੋਂ ਜੋ ਸਾਨੂੰ ਜ਼ੁਮੇਵਾਰੀ ਦਿਤੀ ਗਈ ਹੈ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਗੁਰਕੀਰਤ ਸਿੰਘ ਖੇੜਾ ਚੇਅਰਮੈਨ ਆਰ ਟੀ ਆਈ ਸੋੱਲ, ਚਰਨਜੀਤ ਕੌਰ ਮੀਤ ਪ੍ਰਧਾਨ, ਰਣਜੀਤ ਸਿੰਘ ਪ੍ਰਧਾਨ ਯੂਥ ਵਿੰਗ, ਹਰਜੀਤ ਕੌਰ ਜ਼ਿਲ੍ਹਾ ਸੈਕਟਰੀ, ਹਰਜਿੰਦਰ ਸਿੰਘ, ਕਰਨੈਲ ਸਿੰਘ ਮੀਤ ਪ੍ਰਧਾਨ, ਦਰਸ਼ਨ ਸਿੰਘ, ਨਿਰਮਲ ਸਿੰਘ ਅਤੇ ਸਤਨਾਮ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।