ਸੁਨੀਲ ਕੁਮਾਰ ਬਣੇ ਜ਼ਿਲ੍ਹਾ ਚੇਅਰਮੈਨ ਪਟਿਆਲਾ -ਡਾਕਟਰ ਖੇੜਾ

ਸੁਨੀਲ ਕੁਮਾਰ ਬਣੇ ਜ਼ਿਲ੍ਹਾ ਚੇਅਰਮੈਨ ਪਟਿਆਲਾ -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼
ਪਟਿਆਲਾ:
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਿਤ ਗੁਪਤਾ ਦੀ ਪ੍ਰਧਾਨਗੀ ਹੇਠ ਗੁਰੂ ਨਾਨਕ ਨਗਰ ਪਟਿਆਲਾ ਵਿਖੇ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਅਤੇ ਮੱਖਣ ਗੁਪਤਾ ਕੌਮੀ ਅਡਵਾਈਜ਼ਰ ਕਲਚਰਲ ਸੈੱਲ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਸੁਨੀਲ ਕੁਮਾਰ ਨੂੰ ਜ਼ਿਲ੍ਹਾ ਚੇਅਰਮੈਨ, ਸੰਨਦੀਪ ਗੁਪਤਾ ਨੂੰ ਜ਼ਿਲ੍ਹਾ ਉਪ ਪ੍ਰਧਾਨ ਅਤੇ ਸਰਬਜੀਤ ਕੌਰ ਨੂੰ ਚੇਅਰਪਰਸਨ ਇਸਤਰੀ ਵਿੰਗ ਜਿਲ੍ਹਾ ਮਾਨਸਾ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਜਲਦੀ ਹੀ ਜ਼ਿਲ੍ਹਾ ਪਟਿਆਲਾ ਵਿਖੇ ਅਹਿਮ ਅਹੁਦਿਆਂ ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਲੋਕ ਮਨੁੱਖੀ ਅਧਿਕਾਰ ਮੰਚ ਨਾਲ ਧੜਾਧੜ ਜੁੜਦੇ ਜਾ ਰਹੇ ਹਨ ਕਿਉਂਕਿ ਮੰਚ ਨੂੰ ਚਲਦਿਆਂ ਦੋ ਦਹਾਕਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਸਮਾਜ ਸੇਵਾ ਅਤੇ ਵਾਤਾਵਰਨ ਨੂੰ ਬਚਾਉਣ ਲਈ ਸਭ ਤੋਂ ਵੱਧ ਉਪਰਾਲੇ ਕਰਨ ਲਈ ਹਮੇਸ਼ਾ ਮੰਚ ਦੇ ਕਾਰਕੁੰਨ ਤੱਤਪਰ ਰਹਿੰਦੇ ਹਨ। ਨਵ ਨਿਯੁਕਤ ਚੇਅਰਮੈਨ ਨੇ ਸਾਥੀਆਂ ਸਮੇਤ ਆਖਿਆ ਕਿ ਮੰਚ ਵੱਲੋਂ ਦਿੱਤੀ ਗਈ ਜ਼ੁਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ ਉਪ ਚੇਅਰਪਰਸਨ, ਕੁਲਵੰਤ ਕੌਰ ਪ੍ਰਧਾਨ ਇਸਤਰੀ ਵਿੰਗ, ਰਜਨੀਸ਼ ਕੁਮਾਰ, ਇੰਦਰਜੀਤ ਸਿੰਘ,ਰਾਜ ਰਾਣੀ, ਰਿਸ਼ੂ ਗੁਪਤਾ, ਰਾਜੇਸ਼ ਕੁਮਾਰ, ਕ੍ਰਿਸ਼ਨ ਕੁਮਾਰ ਅਤੇ ਰਾਜਿੰਦਰ ਕੌਰ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ