ਪਟਿਆਲਾ ਸ਼ਹਿਰ ਪਹੁੰਚਣ ਤੇ ਮਨੁੱਖੀ ਅਧਿਕਾਰ ਮੰਚ ਵੱਲੋ ਕੌਮੀ ਪ੍ਰਧਾਨ ਦਾ ਕੀਤਾ ਸਨਮਾਨ

ਪਟਿਆਲਾ ਸ਼ਹਿਰ ਪਹੁੰਚਣ ਤੇ ਮਨੁੱਖੀ ਅਧਿਕਾਰ ਮੰਚ ਵੱਲੋ ਕੌਮੀ ਪ੍ਰਧਾਨ ਦਾ ਕੀਤਾ ਸਨਮਾਨ

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ
: ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਅਮਿਤ ਗੁਪਤਾ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਰਵਾਈ ਗਈ ਵਿਸ਼ੇਸ਼ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ। ਇਸ ਮੌਕੇ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਸ਼ੰਕਰ ਦਾਸ ਕੌਮੀ ਮੁੱਖ ਸਕੱਤਰ ਬੁੱਧੀਜੀਵੀ ਸੈਲ, ਕੌਮੀਂ ਅਡਵਾਈਜ਼ਰ ਕਲਚਰਲ ਸੈੱਲ ਮੱਖਣ ਗੁਪਤਾ ਅਤੇ ਸਰਬਜੀਤ ਕੌਰ ਜ਼ਿਲ੍ਹਾ ਚੇਅਰਪਰਸਨ ਇਸਤਰੀ ਵਿੰਗ ਮਾਨਸਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਜ਼ਿਲ੍ਹਾ ਇਕਾਈ ਵੱਲੋਂ ਡਾਕਟਰ ਜਸਵੰਤ ਸਿੰਘ ਖੇੜਾ ਜੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਅਤੇ ਕੁਝ ਅਹੁਦੇਦਾਰਾਂ ਨੂੰ ਪਦਉੱਨਤ ਕਰਨ ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਜਲਦੀ ਹੀ ਜ਼ਿਲ੍ਹਾ ਪਟਿਆਲਾ ਇਕਾਈ ਵਿੱਚ ਫੇਰ ਬਦਲ ਕੀਤੀ ਜਾ ਰਹੀ ਹੈ। ਚੰਗੇ ਇਮਾਨਦਾਰੀ ਵਾਲੇ ਅਹੁਦੇਦਾਰਾਂ ਨੂੰ ਪਦਉੱਨਤ ਕਰਕੇ ਸ਼ਨਾਖ਼ਤੀ ਕਾਰਡ ਜਾਰੀ ਕੀਤੇ ਜਾਣਗੇ। ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਸੇਵਕ ਸਦਾ ਬਿਨ੍ਹਾਂ ਕਿਸੇ ਲੋਭ ਲਾਲਚ ਤੋਂ ਸਮਾਜ ਦੀ ਸੇਵਾ ਕਰਨ ਲਈ ਹਮੇਸ਼ਾ ਤਤਪਰ ਰਹਿੰਦੇ ਹਨ ਅਤੇ ਪਰਮਾਤਮਾ ਹਮੇਸ਼ਾ ਉਨ੍ਹਾਂ ਨੂੰ ਤੱਤੀ ਵਾਅ ਨਹੀਂ ਲੱਗਣ ਦਿੰਦੇ ‌। ਹੋਰਨਾਂ ਤੋਂ ਇਲਾਵਾ ਇੰਦਰਜੀਤ ਸਿੰਘ, ਸੁਸ਼ੀਲ ਕੁਮਾਰ ਜ਼ਿਲ੍ਹਾ ਚੇਅਰਮੈਨ,ਰਾਜ ਰਾਣੀ ਪ੍ਰਧਾਨ ਇਸਤਰੀ ਵਿੰਗ ਬਲਾਕ ਪਟਿਆਲਾ, ਸੋਨੂੰ ਸਿੰਘ, ਸੰਦੀਪ ਕੁਮਾਰ ਉਪ ਪ੍ਰਧਾਨ, ਰੋਹਿਤ ਹਾਂਡਾ ਬਲਾਕ ਪ੍ਰਧਾਨ ਯੂਥ ਵਿੰਗ, ਮਨਪ੍ਰੀਤ ਕੌਰ ਚੇਅਰਪਰਸਨ ਇਸਤਰੀ ਵਿੰਗ, ਕੁਲਵੰਤ ਕੌਰ ਗਿੱਲ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਟਿਆਲਾ, ਮਨੀਸ਼ ਕੁਮਾਰ ਅਤੇ ਗੁਰਕੀਰਤ ਸਿੰਘ ਖੇੜਾ ਚੇਅਰਮੈਨ ਆਰ ਟੀ ਆਈ ਸੋੱਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।