ਮਨੁੱਖੀ ਅਧਿਕਾਰ ਮੰਚ ਵਲੋਂ ਨਵੇਂ ਸਾਲ ਦੇ ਕਲੰਡਰ ਅਤੇ ਡਾਇਰੀ ਵਾਸਤੇ ਕੀਤੀ ਗਈ ਮੀਟਿੰਗ -ਡਾਕਟਰ ਖੇੜਾ

ਮਨੁੱਖੀ ਅਧਿਕਾਰ ਮੰਚ ਵਲੋਂ ਨਵੇਂ ਸਾਲ ਦੇ ਕਲੰਡਰ ਅਤੇ ਡਾਇਰੀ ਵਾਸਤੇ ਕੀਤੀ ਗਈ ਮੀਟਿੰਗ -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ
: ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਵੱਲੋਂ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਜੀਵਨ ਕੁਮਾਰ ਬਾਲੂ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸਰਪ੍ਰਸਤ ਡਾਕਟਰ ਰਾਮ ਜੀ ਲਾਲ, ਸੁਖਜਿੰਦਰ ਸਿੰਘ ਬਖਲੋਰ ਮੁੱਖ ਬੁਲਾਰਾ ਪੰਜਾਬ, ਹੁਸਨ ਲਾਲ ਸੂੰਢ ਪ੍ਰਸਨਲ ਸੈਕਟਰੀ, ਗੁਰਕੀਰਤ ਸਿੰਘ ਖੇੜਾ ਚੇਅਰਮੈਨ ਆਰ ਟੀ ਆਈ ਸੋੱਲ, ਮਨੇਸ ਕੁਮਾਰ ਯਾਦਵ ਕੌਮੀ ਉਪ ਚੇਅਰਮੈਨ, ਵਰਿੰਦਰ ਕੌਰ ਜਨਰਲ ਸਕੱਤਰ ਪੰਜਾਬ ਅਤੇ ਸਰਬਜੀਤ ਕੌਰ ਸੈਣੀ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਨਵੇਂ ਸਾਲ 2023 ਦੀ ਡਾਇਰੀ ਅਤੇ ਨਵੇਂ ਸਾਲ 2023 ਦਾ ਕਲੰਡਰ ਤਿਆਰ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਸਮੂਹ ਮੈਂਬਰ ਅਤੇ ਅਹੁਦੇਦਾਰਾਂ ਨੇ ਇੱਕ ਅਹਿਮ ਫੈਸਲਾ ਲਿਆ ਗਿਆ ਕਿ ਜਿਵੇਂ ਕਲੰਡਰ ਵਾਸਤੇ ਫੰਡ ਆਵੇ ਗਾ ਉਵੇਂ ਹੀ ਸੀਰੀਅਲ ਵਾਇਜ਼ ਹੀ ਫੋਟੋਆਂ ਨੂੰ ਤਰਜੀਹ ਦਿੱਤੀ ਜਾਵੇ। ਉਨ੍ਹਾਂ ਦੇ ਸੁਭਾਅ ਨੂੰ ਵਿਚਾਰ ਅਧੀਨ ਰੱਖਿਆ ਗਿਆ ਹੈ। ਜਲਦੀ ਹੀ ਇਸ ਤੇ ਵਿਚਾਰ ਕੀਤੀ ਜਾਵੇ ਗੀ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ ਵਿੱਚ ਦੁੱਧ ਤੋਂ ਬਣੀਆਂ ਚੀਜ਼ਾਂ ਨਾ ਵਰਤੀਆਂ ਜਾਣ ਕਿਉਂਕਿ ਜ਼ਿਆਦਾਤਰ ਦੁੱਧ ਤੋਂ ਬਣੀਆਂ ਚੀਜ਼ਾਂ ਵਨਾਵਟੀ ਦੁੱਧ ਤੋਂ ਤਿਆਰ ਕੀਤੀਆਂ ਜਾਣਗੀਆਂ ਕਿਉਂਕਿ ਜਿੰਨੇਂ ਦੁੱਧ ਦੀ ਖ਼ਪਤ ਹੈ ਅਸਲ ਵਿਚ ਉਨ੍ਹੇਂ ਦੁੱਧ ਦੀ ਪੈਦਾਵਾਰ ਨਹੀਂ ਹੈ। ਹੋਰਨਾਂ ਤੋਂ ਇਲਾਵਾ ਪਰਵਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਮੋਹਾਲੀ, ਅੰਗਰੇਜ਼ ਸਿੰਘ ਚੇਅਰਮੈਨ, ਜਗਦੀਪ ਸਿੰਘ ਚੇਅਰਮੈਨ ਯੂਥ ਵਿੰਗ ਚੰਡੀਗੜ੍ਹ,ਮਾਡਵੀ ਸਿੰਘ ਉਪ ਪ੍ਰਧਾਨ, ਜਸਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਮਨਦੀਪ ਕੌਰ ਚੰਡੀਗੜ੍ਹ,ਰੀਚਾ ਰਾਣੀ ਕੁਮਾਰ,ਚੰਦਰਾ ਪ੍ਰਭਾ ਉਪਾਧਿਆਇ, ਕਸ਼ਿਸ਼ ਸ਼ਰਮਾ, ਸੰਜੀਵ ਕੁਮਾਰ ਐਡਵਾਇਜ਼ਰ, ਸਰਬਜੀਤ ਕੌਰ ਉਪ ਚੇਅਰਪਰਸਨ, ਮਨਦੀਪ ਕੌਰ ਮੋਹਾਲੀ , ਸ਼ਬਨਮ, ਇਕਬਾਲ ਕੌਰ ਮੀਤ ਪ੍ਰਧਾਨ, ਹਿਮਾਂਸ਼ੂ ਗਰਗ ਚੇਅਰਮੈਨ ਲੀਗਲ ਸੈੱਲ ਅਤੇ ਮਲਾਗਰ ਸਿੰਘ ਆਦਿ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।