ਮਨੁੱਖੀ ਅਧਿਕਾਰ ਮੰਚ ਇਕ ਗੈਰ ਰਾਜਨੀਤਿਕ ਮੰਚ -ਡਾਕਟਰ ਖੇੜਾ

ਮਨੁੱਖੀ ਅਧਿਕਾਰ ਮੰਚ ਇਕ ਗੈਰ ਰਾਜਨੀਤਿਕ ਮੰਚ -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ:
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਜਿਲਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਕਾਹਲੋ ਦੀ ਪ੍ਰਧਾਨਗੀ ਹੇਠ ਉੜਾਪੜ ਵਿਖੇ ਬਲਵਿੰਦਰ ਲੱਡੂ ਦੇ ਗ੍ਰਹਿ ਵਿਖੇ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ,ਸਰਪ੍ਰਸਤ ਡਾ ਰਾਮਜੀ ਲਾਲ, ਮੁੱਖ ਬੁਲਾਰਾ ਪੰਜਾਬ ਸੁਖਜਿੰਦਰ ਸਿੰਘ ਬਖਲੌਰ, ਪ੍ਰਭਪ੍ਰੀਤ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਵਿੰਗ, ਗੁਰਕੀਰਤ ਸਿੰਘ ਖੇੜਾ ਚੇਅਰਮੈਨ ਆਰ ਟੀ ਆਈ ਸੋੱਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ,ਪਰਸਨਲ ਸੈਕਟਰੀ ਹੁਸਨ ਲਾਲ ਸੂੰਢ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਸਤਵੀਰ ਸਿੰਘ ਨੂੰ ਐਨਆਰਆਈ ਸੈਲ ਜਿਲਾ ਸ਼ਹੀਦ ਭਗਤ ਸਿੰਘ ਨਗਰ ਦਾ ਚੇਅਰਮੈਨ ਨਿਯੁਕਤ ਕੀਤਾ ਉਨਾ ਤੋਂ ਇਲਾਵਾ ਹੋਰ ਵੀ ਨਵੇ ਮੈਬਰ ਭਰਤੀ ਕੀਤੇ ਗਏ।  ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮਨੁੱਖੀ ਅਧਿਕਾਰ ਮੰਚ ਇੱਕ ਗੈਰ ਰਾਜਨੀਤਕ ਮੰਚ ਹੈ ਇਸ ਮੰਚ ਦਾ ਕਿਸੇ ਵੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਜਲਦੀ ਹੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਅਹਿਮ ਅਹੁਦਿਆਂ ਤੇ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਲੋਕ ਮਨੁੱਖੀ ਅਧਿਕਾਰ ਮੰਚ ਨਾਲ ਧੜਾਧੜ ਜੁੜਦੇ ਜਾ ਰਹੇ ਹਨ ਕਿਉਂਕਿ ਮੰਚ ਨੂੰ ਚਲਦਿਆਂ ਦੋ ਦਹਾਕਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਸਮਾਜ ਸੇਵਾ ਅਤੇ ਵਾਤਾਵਰਨ ਨੂੰ ਬਚਾਉਣ ਲਈ ਸਭ ਤੋਂ ਵੱਧ ਉਪਰਾਲੇ ਕਰਨ ਲਈ ਹਮੇਸ਼ਾ ਮੰਚ ਦੇ ਕਾਰਕੁੰਨ ਤੱਤਪਰ ਰਹਿੰਦੇ ਹਨ। ਨਵ ਨਿਯੁਕਤ ਚੇਅਰਮੈਨ ਨੇ ਸਾਥੀਆਂ ਸਮੇਤ ਆਖਿਆ ਕਿ ਮੰਚ ਵੱਲੋਂ ਦਿੱਤੀ ਗਈ ਜ਼ੁਮੇਵਾਰੀ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਸਰਪ੍ਰਸਤ ਡਾ.ਰਾਮਜੀ ਲਾਲ,ਮੁੱਖ ਬੁਲਾਰਾ ਪੰਜਾਬ ਸੁਖਜਿੰਦਰ ਸਿੰਘ ਬਖਲੌਰ,ਜਿਲਾ ਪ੍ਰਧਾਨ ਅਮਰੀਕ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ