ਹਰਭਜਨ ਜੱਲੋਵਾਲ ਬਣੇ ਮੰਚ ਦੇ ਪੰਜਾਬ ਚੇਅਰਮੈਨ -ਡਾਕਟਰ ਖੇੜਾ

ਹਰਭਜਨ ਜੱਲੋਵਾਲ ਬਣੇ ਮੰਚ ਦੇ ਪੰਜਾਬ ਚੇਅਰਮੈਨ -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼
ਚੰਡੀਗੜ੍ਹ:
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਵੱਲੋਂ ਅੱਜ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਔਜਲਾ ਦੀ ਪ੍ਰਧਾਨਗੀ ਹੇਠ ਗਿਆਨੀ ਦਿੱਤ ਸਿੰਘ ਮੈਮੋਰੀਅਲ ਵਿਚ ਕੀਤੀ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਕ੍ਰਿਸ਼ਨ ਕੁਮਾਰ ਅਡਵਾਈਜ਼ਰ ਆਰ ਟੀ ਆਈ ਸੋੱਲ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਹਰਭਜਨ ਸਿੰਘ ਜੱਲੋਵਾਲ ਨੂੰ ਪਦਉੱਨਤ ਕਰਕੇ ਸਟੇਟ ਪੰਜਾਬ ਦਾ ਚੇਅਰਮੈਨ ਨਿਯੁਕਤ ਕਰਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਨਵੇਂ ਸਾਲ ਦਾ ਕੈਲੰਡਰ ਅਤੇ ਡਾਇਰੀ ਨੂੰ ਰੀਲੀਜ਼ ਕਰਨ ਲਈ ਅਹਿਮ ਮੀਟਿੰਗ ਰੱਖੀ ਗਈ ਸੀ ਮੀਟਿੰਗ ਵਿੱਚ ਆਉਣ ਵਾਲੇ ਸਮੇਂ ਲਈ ਅਗਾਂਹ ਵਧੂ ਵਿਚਾਰਾਂ ਵੀ ਕੀਤੀਆਂ ਗਈਆਂ । ਪੰਜਾਬ ਦੇ ਕੁਝ ਹੋਰ ਅਹੁਦੇਦਾਰ ਵੀ ਜਲਦੀ ਹੀ ਨਿਯੁਕਤ ਕੀਤੇ ਜਾਣਗੇ। ਸਮਾਜ ਸੇਵਾ ਕਰਨ ਵਾਲੇ ਲੋਕਾਂ ਨੂੰ ਮੰਚ ਵਿੱਚ ਢੁੱਕਵੀਂ ਜਗ੍ਹਾ ਦਿੱਤੀ ਜਾਵੇ ਗੀ ‌। ਚੇਅਰਪਰਸਨ ਇਸਤਰੀ ਵਿੰਗ ਦੀ ਵੀ ਤਾਜਪੋਸ਼ੀ ਜਲਦੀ ਹੀ ਕੀਤੀ ਜਾ ਰਹੀ ਹੈ ਕਿਉਂਕਿ ਔਰਤ ਵਰਗ ਦੇ ਹੱਕਾਂ ਪ੍ਰਤੀ ਜਾਗਰੂਕ ਕਰਵਾਉਂਣਾ ਸਮੇਂ ਦੀ ਮੁੱਖ ਲੋੜ ਬਣ ਗਈ ਹੈ। ਹਰਭਜਨ ਜੱਲੋਵਾਲ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਮੈਨੂੰ ਜ਼ੁਮੇਵਾਰੀ ਦਿਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ। ਹਰ ਜ਼ਿਲ੍ਹੇ ਵਿੱਚ ਜਾ ਕੇ ਮਿਲੇ ਅਹੁਦੇ ਨਾਲ ਪੂਰਾ ਇੰਨਸਾਨ ਕਰਾਂਗਾ। ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਚੇਅਰਮੈਨ ਬੁੱਧੀਜੀਵੀ ਸੈਲ, ਧਰਮ ਸਿੰਘ ਚੇਅਰਮੈਨ ਬਲਾਕ ਖੇੜਾ, ਸਰਬਜੀਤ ਕੌਰ ਜੱਲੋਵਾਲ, ਰਵਿੰਦਰ ਸਿੰਘ ਬਰਾੜ, ਰਣਜੀਤ ਸਿੰਘ ਸੈਕਟਰੀ, ਦਰਸ਼ਨ ਸਿੰਘ, ਪ੍ਰੀਤਮੁ ਸਿੰਘ ਅਤੇ ਗੁਰਕੀਰਤ ਸਿੰਘ ਖੇੜਾ ਕੌਮੀ ਕੋਆਰਡੀਨੇਟਰ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।