ਅਮਿਤ ਲੱਕੀ ਕੋਆਰਡੀਨੇਟਰ ਪੰਜਾਬ ਅਤੇ ਅਮਰੀਕ ਬੜੈਚ ਬਣੇ ਪ੍ਰਧਾਨ -ਡਾਕਟਰ ਖੇੜਾ

ਅਮਿਤ ਲੱਕੀ ਕੋਆਰਡੀਨੇਟਰ ਪੰਜਾਬ ਅਤੇ ਅਮਰੀਕ ਬੜੈਚ ਬਣੇ ਪ੍ਰਧਾਨ -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਗੁਪਤਾ ਹਾਊਸ ਢਿੱਲੋਂ ਕਲੋਨੀ ਵਿੱਚ ਮੱਖਣ ਗੁਪਤਾ ਕੌਮੀ ਚੀਫ਼ ਅਡਵਾਈਜ਼ਰ ਬੁੱਧੀਜੀਵੀ ਸੈਲ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀਂ ਕੋ-ਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਅਤੇ ਕੌਮੀ ਚੇਅਰਮੈਨ ਬੁੱਧੀਜੀਵੀ ਸੈਲ ਰਘਬੀਰ ਸਿੰਘ ਰਾਣਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਅਮਿਤ ਗੁਪਤਾ ਲੱਕੀ ਕੋਆਰਡੀਨੇਟਰ ਪੰਜਾਬ, ਅਮਰੀਕ ਸਿੰਘ ਜ਼ਿਲ੍ਹਾ ਪ੍ਰਧਾਨ ਪਟਿਆਲਾ, ਗੁਰਵਿੰਦਰ ਸਿੰਘ ਗੂਰੀ ਚੇਅਰਮੈਨ ਯੂਥ ਵਿੰਗ ਲੁਧਿਆਣਾ,ਨਵਮ ਉਪ ਪ੍ਰਧਾਨ ਯੂਥ ਵਿੰਗ ਜਿਲ੍ਹਾ ਕਪੂਰਥਲਾ, ਸੁਖਪਾਲ ਸਿੰਘ ਉਪ ਪ੍ਰਧਾਨ ਜ਼ਿਲ੍ਹਾ ਸੰਗਰੂਰ ਨੂੰ ਨਿਯੁਕਤੀ ਕਰਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਮੰਚ ਵਿੱਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਲੋਕ ਧੜਾਧੜ ਮੰਚ ਨਾਲ ਜੁੜਦੇ ਜਾ ਰਹੇ ਹਨ ਕਿਉਂਕਿ ਮੰਚ ਨੂੰ ਦੋ ਦਹਾਕਿਆਂ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਹਰ ਪੱਖੋਂ ਜ਼ਿਲ੍ਹਾ ਇਕਾਈਆ ਅੱਗੇ ਹੋ ਕੇ ਸਮਾਜ ਸੇਵਾ ਕਰਨ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਇਨ੍ਹਾਂ ਸਮੂਹ ਨਵੇਂ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਸਾਨੂੰ ਜ਼ੁਮੇਵਾਰੀ ਦਿਤੀ ਗਈ ਹੈ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ, ਸੁਸ਼ੀਲ ਕੁਮਾਰ ਚੇਅਰਮੈਨ, ਸੰਦੀਪ ਕੁਮਾਰ ਸ਼ਰਮਾ ਉਪ ਪ੍ਰਧਾਨ, ਰਾਹੁਲ ਹੌ਼ਂਡਾ ਪ੍ਰਧਾਨ ਯੂਥ ਵਿੰਗ, ਜਗਤਾਰ ਸਿੰਘ, ਨਵਦੀਪ ਗੁਪਤਾ, ਉਸ ਵੀਨਾ ਗੁਪਤਾ, ਜਸਪਾਲ ਸਿੰਘ, ਬੱਬਲੂ, ਰਜਨੀਸ਼ ਬਾਂਸਲ ਅਤੇ ਓਂਕਾਰ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।