ਮਾਂਡਵੀ ਸਿੰਘ ਬਣੀ ਚੇਅਰਪਰਸਨ ਇਸਤਰੀ ਵਿੰਗ ਪੰਜਾਬ- ਡਾਕਟਰ ਖੇੜਾ

ਮਾਂਡਵੀ ਸਿੰਘ ਬਣੀ ਚੇਅਰਪਰਸਨ ਇਸਤਰੀ ਵਿੰਗ ਪੰਜਾਬ- ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਦੇ ਕਸਬਾ ਜ਼ੀਰਕਪੁਰ ਵਿੱਚ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਪਰਮਿੰਦਰ ਕੌਰ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀਂ ਕੋ-ਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਅਤੇ ਨਾਰੇਸ ਕੁਮਾਰ ਸ਼ਰਮਾ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਮਾਂਡਵੀ ਸਿੰਘ ਚੇਅਰਪਰਸਨ ਇਸਤਰੀ ਵਿੰਗ ਪੰਜਾਬ, ਸੁਨੀਤਾ ਸਿੰਘਗਾਲ ਮੀਤ ਪ੍ਰਧਾਨ ਇਸਤਰੀ ਵਿੰਗ,ਅਮਨ ਗੋਇਲ ਮੀਤ ਪ੍ਰਧਾਨ ਇਸਤਰੀ ਵਿੰਗ ਮੋਹਾਲੀ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਸਥਾ ਦੇ ਅਹੁਦੇਦਾਰਾਂ ਦੀ ਹਿੰਮਤ ਅਤੇ ਲਗਨ ਨਾਲ ਸਮਾਜ ਸੇਵਾ ਕਰਨ ਦਾ ਸਬੂਤ ਦਿੰਦੇ ਹੋਏ ਦਿਨ ਰਾਤ ਸੰਸਥਾ ਲਈ ਬਿਨ੍ਹਾਂ ਕਿਸੇ ਲੋਭ ਲਾਲਚ ਤੋਂ ਕੰਮ ਕਰਦੇ ਜਾ ਰਹੇ ਹਨ। ਉਨ੍ਹਾਂ ਲੋਕਾਂ ਦਾ ਮਾਣ ਸਨਮਾਨ ਕਰਕੇ ਸੰਸਥਾ ਮਾਣ ਮਹਿਸੂਸ ਕਰ ਰਹੀ ਹੈ। ਨਵੇਂ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਸਾਨੂੰ ਜ਼ੁਮੇਵਾਰੀ ਦਿਤੀ ਗਈ ਹੈ ਉਸ ਨਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਰਫ਼ੀਕ ਮਾਲਿਕ, ਪੂਜਾ ਰਾਣੀ, ਸੋਨੂੰ ਸ਼ਰਮਾ, ਜੈਪਾਲ ਸਿੰਘ, ਲਬਲੀ ਸਿੰਘ, ਬਲਜੀਤ ਸਿੰਘ, ਪ੍ਰਭਪ੍ਰੀਤ ਸਿੰਘ, ਬਿੱਟੂ ,ਸੰਜੂ ਅਤੇ ਜਸਵੀਰ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ