ਮਨਦੀਪ ਕੌਰ ਬਣੀ ਜ਼ਿਲ੍ਹਾ ਮੋਹਾਲੀ ਦੀ ਚੇਅਰਪਰਸਨ- ਡਾਕਟਰ ਖੇੜਾ

ਮਨਦੀਪ ਕੌਰ ਬਣੀ ਜ਼ਿਲ੍ਹਾ ਮੋਹਾਲੀ ਦੀ ਚੇਅਰਪਰਸਨ- ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ
: ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਦੀ ਇੱਕ ਅਹਿਮ ਮੀਟਿੰਗ ਫੇਸ 68 ਵਿਖੇ ਜ਼ਿਲ੍ਹਾ ਪ੍ਰਧਾਨ ਜੀਵਨ ਕੁਮਾਰ ਬਾਲੂ ਅਤੇ ਪਰਮਿੰਦਰ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ ਮੋਹਾਲੀ ਦੀ ਸਾਂਝੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਸਰਪ੍ਰਸਤ ਡਾਕਟਰ ਰਾਮ ਜੀ ਲਾਲ ਰਿਟਾਇਰਡ ਐਸ ਐਸ ਪੀ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀ ਕੋ ਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਹਰਭਜਨ ਸਿੰਘ ਜੱਲੋਵਾਲ ਚੇਅਰਮੈਨ ਪੰਜਾਬ, ਪ੍ਰਭਪ੍ਰੀਤ ਸਿੰਘ ਕੌਮੀ ਮੀਤ ਪ੍ਰਧਾਨ ਯੂਥ ਵਿੰਗ,ਹੁਸਨ ਲਾਲ ਸੂੰਢ ਪ੍ਰਸਨਲ ਸੈਕਟਰੀ ਅਤੇ ਸੁਖਜਿੰਦਰ ਸਿੰਘ ਬਖਲੋਰ ਮੁੱਖ ਬੁਲਾਰਾ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।

ਇਸ ਮੌਕੇ ਸੰਸਥਾ ਵੱਲੋਂ ਮਨਦੀਪ ਕੌਰ ਨੂੰ ਪਦਉੱਨਤ ਕਰਕੇ ਜ਼ਿਲ੍ਹਾ ਮੋਹਾਲੀ ਦੀ ਚੇਅਰਪਰਸਨ ਇਸਤਰੀ ਵਿੰਗ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਨਾਲ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਹਰ ਸਾਲ ਦੀ ਤਰ੍ਹਾਂ ਨਵ ਜੰਮੀਆਂ ਬੱਚੀਆਂ ਦੀ ਲੋਹੜੀ ਮਨਾਉਣ ਲਈ ਅਲੱਗ ਅਲੱਗ ਜ਼ਿਲਿਆਂ ਵਿਚ ਮੀਟਿੰਗਾਂ ਕਰਕੇ ਜਲਦੀ ਹੀ ਤਰੀਕ ਤਹਿ ਕਰਕੇ ਤਿਆਰੀਆਂ ਕਰਨ ਲਈ ਬਿਉਤਂਬੰਦੀ ਬਣਾਈ ਜਾਵੇ ਗੀ। ਇਸ ਮੌਕੇ ਮਨਦੀਪ ਕੌਰ ਨੇ ਕਿਹਾ ਕਿ ਸੰਸਥਾ ਵੱਲੋਂ ਜੋ ਮੈਨੂੰ ਜ਼ੁਮੇਵਾਰੀ ਦਿਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੀ ਕਿਉਂਕਿ ਮੈਂ ਹਮੇਸ਼ਾ ਕਿਸੇ ਚੰਗੇ ਪਲੇਟਫਾਰਮ ਦੀ ਭਾਲ਼ ਵਿੱਚ ਸੀ ਉਹ ਮੈਨੂੰ ਮਨੁੱਖੀ ਅਧਿਕਾਰ ਮੰਚ ਮਿਲ ਗਿਆ ਹੁਣ ਅਸੀਂ ਵੱਧ ਚੜ੍ਹਕੇ ਸਮਾਜਿਕ ਕੰਮਾਂ ਵਿੱਚ ਯੋਗਦਾਨ ਪਾਇਆ ਕਰਾਂਗੇ। ਹੋਰਨਾਂ ਤੋਂ ਇਲਾਵਾ ਬਲਜੀਤ ਸਿੰਘ ਚੇਅਰਮੈਨ ਬੁੱਧੀਜੀਵੀ ਸੈਲ, ਸਰਬਜੀਤ ਕੌਰ ਸੈਣੀ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ, ਮਨਦੀਪ ਕੌਰ,ਬਾਨੀਤਾ ਦੇਵੀ ਉਪ ਚੇਅਰਪਰਸਨ ਆਰ ਟੀ ਆਈ ਸੋੱਲ, ਜਗਤਾਰ ਸਿੰਘ ਸੈਕਟਰੀ ਅਤੇ ਰਾਜਿੰਦਰ ਪਾਲ ਟੰਡਨ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।