ਨਵਮ ਭੰਡਾਰੀ ਬਣੇ ਉਪ ਪ੍ਰਧਾਨ ਯੂਥ ਵਿੰਗ ਕਪੂਰਥਲਾ -ਡਾਕਟਰ ਖੇੜਾ

ਨਵਮ ਭੰਡਾਰੀ ਬਣੇ ਉਪ ਪ੍ਰਧਾਨ ਯੂਥ ਵਿੰਗ ਕਪੂਰਥਲਾ -ਡਾਕਟਰ ਖੇੜਾ

ਅੰਮ੍ਰਿਤਸਰ ਟਾਈਮਜ਼ ਬਿਊਰੋ
 
ਚੰਡੀਗੜ੍ਹ:
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਕਪੂਰਥਲਾ ਦੇ ਕੇਸਰੀ ਬਾਗ਼ ਵਿੱਚ ਇੱਕ ਅਹਿਮ ਮੀਟਿੰਗ ਅਮਿਤ ਗੁਪਤਾ ਕੋਆਰਡੀਨੇਟਰ ਪੰਜਾਬ ਦੀ ਪ੍ਰਧਾਨਗੀ ਹੇਠ ਕਰਵਾਈ ਗਈ। ‌ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀਂ ਕੋ-ਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਅਤੇ ਮੱਖਣ ਗੁਪਤਾ ਕੌਮੀ ਅਡਵਾਈਜ਼ਰ ਬੁੱਧੀਜੀਵੀ ਸੈਲ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।ਇਸ ਮੌਕੇ ਸੰਸਥਾ ਵੱਲੋਂ ਨਵਮ ਭੰਡਾਰੀ ਨੂੰ ਉਪ ਪ੍ਰਧਾਨ ਯੂਥ ਵਿੰਗ ਜਿਲ੍ਹਾ ਕਪੂਰਥਲਾ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਨਵੇਂ ਸਾਲ 2023 ਦਾ ਕਲੰਡਰ ਅਤੇ ਡਾਇਰੀ 2023 ਦੀ ਰਿਲੀਜਿ਼ਂਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਬਲਾਕ ਔੜ ਵਿਖੇ ਬੜੀ ਸ਼ਰਧਾ ਭਾਵਨਾ ਅਤੇ ਧੂਮਧਾਮ ਨਾਲ ਕਰਵਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਹੁਣ ਤੱਕ ਸਮਾਜਿਕ ਕੁਰੀਤੀਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਸੰਸਥਾ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਸਕੂਲੀ ਬੱਚਿਆਂ ਵੱਲੋਂ ਰੰਗਾਂ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇ ਗਾ। ਸਮੂਹ ਮੈਂਬਰ ਅਤੇ ਅਹੁਦੇਦਾਰ ਇਸ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ।  ਨਵਮ ਭੰਡਾਰੀ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਮੈਨੂੰ ਜ਼ੁਮੇਵਾਰੀ ਦਿਤੀ ਗਈ ਹੈ ਮੈਂ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗਾ ਅਤੇ ਯੂਥ ਵਿੰਗ ਦੀ ਟੀਮ ਬਹੁਤ ਜਲਦ ਪੂਰੀ ਕਰ ਕਰਕੇ ਸਮਾਜਿਕ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਹਮੇਸ਼ਾ ਤਤਪਰ ਰਹਾਂਗਾ। ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਜੱਲੋਵਾਲ, ਰੋਹਿਤ ਹਾਂਡਾ, ਅਮਰੀਕ ਸਿੰਘ, ਸੁਸ਼ੀਲ ਕੁਮਾਰ, ਸੰਦੀਪ ਕੁਮਾਰ ਸ਼ਰਮਾ ਅਤੇ ਮਿੰਨੀ ਰਾਣੀ, ਰਖਸਿੰਦਾ ਭੰਡਾਰੀ, ਆਸਾ ਰਾਣੀ, ਪੂਨਮ ਭੰਡਾਰੀ, ਦਿਕਸ਼ਾ ਭੰਡਾਰੀ ਅਤੇ ਬਲਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।