ਬਲਾਕ ਘਨੌਰ ਵਿਖੇ ਕਰਵਾਈ ਵਿਸ਼ਾਲ ਮੀਟਿੰਗ -ਡਾਕਟਰ ਖੇੜਾ

ਬਲਾਕ ਵਿੱਚ ਕੀਤੀਆਂ 13 ਨਵੀਆਂ ਨਿਯੁਕਤੀਆਂ
ਅੰਮ੍ਰਿਤਸਰ ਟਾਈਮਜ਼
ਘਨੌਰ- 17 ਦਸੰਬਰ,- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਪਟਿਆਲਾ ਵੱਲੋਂ ਬਲਾਕ ਘਨੌਰ ਵਿਖੇ ਬਲਾਕ ਪ੍ਰਧਾਨ ਵਰਿੰਦਰ ਸਿੰਘ ਬਿੱਟੂ ਅਤੇ ਤਰਸੇਮ ਲਾਲ ਬਲਾਕ ਚੇਅਰਮੈਨ ਦੀ ਸਾਂਝੀ ਪ੍ਰਧਾਨਗੀ ਹੇਠ ਮੀਟਿੰਗ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ, ਕੌਮੀਂ ਕੋ-ਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਅਤੇ ਅਮਿਤ ਗੁਪਤਾ ਕੋਆਰਡੀਨੇਟਰ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ 13 ਮੁੱਖ ਅਹੁਦੇਦਾਰਾਂ ਨੂੰ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿੱਚ ਸੇਵਾ ਕਰਨ ਵਾਲੇ ਅਗਾਂਹਵਧੂ ਸੋਚ ਰੱਖਣ ਵਾਲੇ ਵਿਅਕਤੀਆਂ ਨੂੰ ਮੰਚ ਹਮੇਸ਼ਾ ਬਣਦਾ ਮਾਣ ਸਤਿਕਾਰ ਦੇ ਕੇ ਨਿਵਾਜਿਆ ਜਾ ਰਿਹਾ ਹੈ। ਕਿਉਂਕਿ ਉਹ ਲੋਕ ਆਪਣੇ ਪਰਿਵਾਰਿਕ ਕੰਮਾਂ ਨੂੰ ਛੱਡ ਕੇ ਸਮਾਜ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਹਨ। ਅਜਿਹੇ ਵਿਅਕਤੀਆਂ ਨੂੰ ਕਿਸੇ ਵੀ ਤਰ੍ਹਾਂ ਭੁਲਾਇਆ ਨਹੀਂ ਜਾ ਸਕਦਾ। ਨਵੇਂ ਅਹੁਦੇਦਾਰਾਂ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਸਾਨੂੰ ਜ਼ੁਮੇਵਾਰੀ ਦਿਤੀ ਗਈ ਹੈ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਮਨਪ੍ਰੀਤ ਕੌਰ, ਹਰਜੀਤ ਸਿੰਘ, ਸੁਰਿੰਦਰ ਸਿੰਘ,ਸੁਰਜੀਤ ਸਿੰਘ, ਜਸਵੀਰ ਸਿੰਘ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ, ਸੰਜੀਵ ਕੁਮਾਰ, ਕ੍ਰਿਸ਼ਨ ਕੁਮਾਰ, ਦਰਸ਼ਨ ਸਿੰਘ, ਨਰੇਸ਼ ਕੁਮਾਰ, ਪਰਦੀਪ ਕੁਮਾਰ,ਰਵੀ ਕੁਮਾਰ ਅਮਰਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Comments (0)