ਜਗਜੀਤ ਸਿੰਘ ਬਣੇ ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਆਰ ਟੀ ਆਈ - ਡਾਕਟਰ ਖੇੜਾ

ਜਗਜੀਤ ਸਿੰਘ ਬਣੇ ਫਤਹਿਗੜ੍ਹ ਸਾਹਿਬ ਦੇ ਚੇਅਰਮੈਨ ਆਰ ਟੀ ਆਈ - ਡਾਕਟਰ ਖੇੜਾ

ਸਮਾਜ ਸੇਵਾ ਲਈ ਅੱਗੇ ਆਉਣ ਦਾ ਦਿੱਤਾ ਸੱਦਾ।
ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ
: ਮਨੁੱਖੀ ਅਧਿਕਾਰ ਮੰਚ ਦੀ ਜਿਲ੍ਹਾ ਇਕਾਈ ਫਤਿਹਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਫਤਹਿਗੜ੍ਹ ਸਾਹਿਬ ਵਿਖੇ ਹਰਭਜਨ ਸਿੰਘ ਜੱਲੋਵਾਲ  ਦੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਗੁਰਕੀਰਤ ਸਿੰਘ ਖੇੜਾ ਕੌਮੀ ਕੋਆਰਡੀਨੇਟਰ, ਮੱਖਣ ਗੁਪਤਾ ਕੌਮੀ ਸਲਾਹਕਾਰ, ਦਲਬਾਰਾ ਸਿੰਘ ਅਮਲੋਹ ਮੀਤ ਪ੍ਰਧਾਨ ਪੰਜਾਬ ਅਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਔਜਲਾ  ਵਿਸ਼ੇਸ਼ ਤੌਰ ਤੇ ਪੁਹੰਚੇ । ਇਸ ਮੌਕੇ ਸੰਸਥਾ ਵੱਲੋਂ ਜਗਜੀਤ ਸਿੰਘ ਰਾਏਪੁਰ ਨੂੰ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਨੇ ਬੋਲਦਿਆਂ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਮਨੁੱਖੀ ਅਧਿਕਾਰ ਮੰਚ ਅਤੇ ਇਸਦੇ ਕਾਰਕੁੰਨ ਹਮੇਸ਼ਾ ਤਤਪਰ ਰਹਿੰਦੇ ਹਨ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡੇ ਸਮਾਜ ਲਈ ਪ੍ਰਦੂਸ਼ਣ ਵੀ ਇੱਕ ਬਹੁਤ ਵੱਡਾ ਖਤਰਾ ਬਣਦਾ ਜਾ ਰਿਹਾ ਹੈ, ਅੱਜ ਦੇ ਯੁੱਗ ਵਿੱਚ ਅਸੀਂ ਮਿੱਟੀ ਹਵਾ ਪਾਣੀ ਸਭ ਕੁਝ ਦੂਸ਼ਿਤ ਕਰਦੇ ਆ ਰਹੇ ਹਾਂ, ਸਾਨੂੰ ਸਭ ਨੂੰ ਚਾਹੀਦਾ ਹੈ ਕਿ ਵੱਧ ਤੋਂ ਵੱਧ ਰੁੱਖ ਲਗਾਈਏ ਅਤੇ ਪਲਾਸਟਿਕ ਦਾ ਇਸਤੇਮਾਲ ਘੱਟ ਕਰੀਏ ਤਾਂ ਜੋ ਅਸੀਂ ਸਮਾਜ ਵਿਚ ਵੱਧ ਰਹੀ ਪ੍ਰਦੂਸ਼ਣ ਦੀ ਸੱਮਸਿਆ ਨੂੰ ਘਟਾ ਸਕੀਏ। ਹੋਰਨਾਂ ਤੋਂ ਇਲਾਵਾ   ਹਰਭਜਨ ਕੌਰ ,  ਵਰਿੰਦਰ ਕੁਮਾਰ ਸ਼ਰਮਾ, ਪ੍ਰਭਜੋਤ ਸਿੰਘ, ਜਗਦੀਸ਼ ਸਿੰਘ, ਪਰਗਟ ਸਿੰਘ ਕਰਨਾਲ, ਹਰਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।