ਰਾਜਸਥਾਨ ਦੇ ਪੰਜਾਬੀ ਜ਼ਿਲ੍ਹਿਆਂ 'ਚ ਤੀਜੀ ਭਾਸ਼ਾ ਵਜੋਂ ਪੜ੍ਹਾਈ ਜਾਵੇਗੀ ਪੰਜਾਬੀ

ਰਾਜਸਥਾਨ ਦੇ ਪੰਜਾਬੀ ਜ਼ਿਲ੍ਹਿਆਂ 'ਚ ਤੀਜੀ ਭਾਸ਼ਾ ਵਜੋਂ ਪੜ੍ਹਾਈ ਜਾਵੇਗੀ ਪੰਜਾਬੀ

ਅਬੋਹਰ: ਰਾਜਸਥਾਨ ਦੇ ਪੰਜਾਬੀ ਖੇਤਰ ਨਾਲ ਸਬੰਧਿਤ ਦੋ ਜ਼ਿਲ੍ਹਿਆਂ ਸ੍ਰੀਗੰਗਾਨਗਰ ਅਤੇ ਹਨੂਮਾਨਗੜ੍ਹ ਵਿਚ ਸਰਕਾਰ ਨੇ 43 ਹਾਈ ਸਕੂਲਾਂ ਅਤੇ ਸੀਨੀਅਰ ਸੈਕੰਡਰੀ ਸਕੂਲਾਂ 'ਚ ਪੰਜਾਬੀ ਨੂੰ ਤੀਜੀ ਭਾਸ਼ਾ ਵਜੋਂ ਪੜ੍ਹਾਉਣ ਦੀ ਪ੍ਰਵਾਨਗੀ ਦਿੱਤੀ ਹੈ। 

ਸੂਤਰਾਂ ਮੁਤਾਬਿਕ ਸੂਬੇ ਦੀ ਪਿਛਲੀ ਭਾਜਪਾ ਸਰਕਾਰ ਨੇ ਸੂਬੇ ਦੇ ਸਕੂਲਾਂ 'ਚ ਸੰਸਕ੍ਰਿਤ ਨੂੰ ਤੀਜੀ ਭਾਸ਼ਾ ਵਜੋਂ ਪੜ੍ਹਾਉਣ ਦਾ ਐਲਾਨ ਕੀਤਾ ਸੀ ਜਿਸਦਾ ਪੰਜਾਬੀ ਭਾਸ਼ੀ ਲੋਕਾਂ ਨੇ ਵਿਰੋਧ ਕੀਤਾ ਸੀ। 

ਸਰਕਾਰ ਬਦਲਣ ਮਗਰੋਂ ਰਾਜਸਥਾਨ ਦੇ ਨਵੇਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪੰਜਾਬੀ ਅਕਾਦਮੀ ਅਤੇ ਸਿੱਖ ਸੰਸਥਾਵਾਂ ਦੇ ਨੁਮਾਂਇੰਦਿਆਂ ਨੂੰ ਭਰੋਸਾ ਦਿੱਤਾ ਸੀ ਕਿ ਪਿਛਲੀ ਸਰਕਾਰ ਦੀ ਇਸ ਨੀਤੀ 'ਤੇ ਮੁੜ ਨਜ਼ਰਸਾਨੀ ਕੀਤੀ ਜਾਵੇਗੀ। 

ਮਾਪਿਆਂ ਨੂੰ ਕਿਹਾ ਗਿਆ ਸੀ ਕਿ ਉਹ ਆਪਣੇ ਬੱਚਿਆਂ ਦੇ ਦਾਖਲਾ ਫਾਰਮ ਵਿਚ ਤੀਜੀ ਭਾਸ਼ਾ ਦੇ ਖਾਨੇ ਨੂੰ ਭਰਵਾਉਣ। ਰਿਪੋਰਟਾਂ ਮੁਤਾਬਕ ਹਨੂਮਾਨਗੜ੍ਹ ਦੇ 12 ਸਰਕਾਰੀ ਸਕੂਲਾਂ ਅਤੇ ਸ੍ਰੀਗੰਗਾਨਗਰ ਦੇ 31 ਸਰਕਾਰੀ ਸਕੂਲਾਂ 'ਚ ਸੰਸਕ੍ਰਿਤ ਨੂੰ ਤੀਜੀ ਭਾਸ਼ਾ ਤੌਰ 'ਤੇ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਨਾ-ਮਾਤਰ ਹੈ ਜਦਕਿ ਬਹੁਤਾਤ ਵਿਦਿਆਰਥੀਆਂ ਨੇ ਪੰਜਾਬੀ ਭਾਸ਼ਾ ਨੂੰ ਚੁਣਿਆ ਹੈ। ਇਹਨਾਂ ਅੰਕੜਿਆਂ ਦੇ ਅਧਾਰ 'ਤੇ ਹੀ ਸਿੱਖਿਆ ਮਹਿਕਮੇ ਨੇ ਸਕੂਲਾਂ 'ਚ ਪੰਜਾਬੀ ਨੂੰ ਤੀਜੀ ਭਾਸ਼ਾ ਦੇ ਤੌਰ 'ਤੇ ਪੜ੍ਹਾਉਣ ਦਾ ਫੈਂਸਲਾ ਕੀਤਾ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।