ਚੰਡੀਗੜ੍ਹ ਵਿੱਚ  ਪੰਜਾਬੀ ਨੂੰ ਪਹਿਲੀ ਭਾਸ਼ਾ ਬਣਾਇਆ ਜਾਵੇ

ਚੰਡੀਗੜ੍ਹ ਵਿੱਚ  ਪੰਜਾਬੀ ਨੂੰ ਪਹਿਲੀ ਭਾਸ਼ਾ ਬਣਾਇਆ ਜਾਵੇ

ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ  ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਨੂੰ ਚਿੱਠੀ ਲਿਖ ਕੇ   ਕੀਤੀ ਮੰਗ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਦਿੱਲੀ : ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਵੱਡੀ ਮੰਗ ਕੀਤੀ ਹੈ । ਉਨ੍ਹਾਂ ਨੇ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਪਹਿਲੀ ਭਾਸ਼ਾ ਬਣਾਉਣ ਨੂੰ ਕਿਹਾ ਹੈ । ਉਨ੍ਹਾਂ ਕਿਹਾ ਚੰਡੀਗੜ੍ਹ ਵਿੱਚ ਪੰਜਾਬ ਦੇ ਕਈ ਪਿੰਡ ਸ਼ਾਮਲ ਹਨ ।ਸਿੱਟੀ ਬਿਊਟੀਫੁੱਲ ਦੀ ਇਸ ਵੇਲੇ ਸਰਕਾਰੀ ਭਾਸ਼ਾ ਅੰਗਰੇਜ਼ੀ ਹੈ,ਦੂਜੀ ਭਾਸ਼ਾ ਦਾ ਕੋਈ ਜ਼ਿਕਰ ਨਹੀਂ ਹੈ। ਲੰਮੇ ਵਕਤ ਤੋਂ ਚੰਡੀਗੜ੍ਹ ਵਿੱਚ ਪੰਜਾਬੀ ਨੂੰ ਪਹਿਲੀ ਭਾਸ਼ਾ ਬਣਾਉਣ ਦੀ ਮੰਗ ਉੱਠ ਰਹੀ ਹੈ,ਪਰ ਹੁਣ ਤੱਕ ਪ੍ਰਸ਼ਾਸਨ ਦੇ ਵੱਲੋਂ ਕੋਈ ਫੈਸਲਾ ਨਹੀਂ ਕੀਤਾ ਗਿਆ ਹੈ । ਵੈਸੇ ਇਕਬਾਲ ਸਿੰਘ ਲਾਲਪੁਰਾ ਨੂੰ ਇਹ ਮੰਗ ਕੇਂਦਰ ਦੇ ਕੋਲ ਵੀ ਕਰਨਾ ਚਾਹੀਦੀ ਹੈ ਕਿਉਂਕਿ ਇਸ ਤੇ ਅਖੀਰਲੀ ਮੋਹਰ ਉਨ੍ਹਾਂ ਦੇ ਵੱਲੋਂ ਹੀ ਲਗਾਈ ਜਾਵੇਗੀ।