ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਪ੍ਰੋਫੈਸਰ ਖ਼ਿਲਾਫ਼ ਕੇਸ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਭਾਰੀ ਰੋਸ ਪ੍ਰਦਰਸ਼ਨ

ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਪ੍ਰੋਫੈਸਰ ਖ਼ਿਲਾਫ਼ ਕੇਸ ਦੀ ਮੰਗ ਨੂੰ ਲੈ ਕੇ ਕੀਤਾ ਜਾ ਰਿਹਾ ਭਾਰੀ ਰੋਸ ਪ੍ਰਦਰਸ਼ਨ
ਕੈਪਸ਼ਨ : ਪ੍ਰੋਫੈਸਰ ਖਿਲਾਫ਼ ਰੋਸ ਪ੍ਰਦਰਸ਼ਨ ਕਰਦੇ ਵਿਦਿਆਰਥੀ ਤੇ ਪਰਿਵਾਰਕ ਮੈਂਬਰ

ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ

ਅੰਮ੍ਰਿਤਸਰ ਟਾਇਮਜ਼ ਬਿਊਰੋ

ਪਟਿਆਲਾ, 18 ਸਤੰਬਰ: ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ ਵਿਦਿਆਰਥਣ ਦੀ ਮੌਤ ਤੋਂ ਬਾਅਦ ਪ੍ਰੋਫੈਸਰ ਖ਼ਿਲਾਫ਼ ਪੁਲੀਸ ਕੇਸ ਦਰਜ ਕਰਨ ਅਤੇ ਯੂਨੀਵਰਸਿਟੀ ਦੇ ਵਿਦਿਆਰਥੀਆਂ ਖ਼ਿਲਾਫ਼ ਦਰਜ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਵਿਦਿਆਰਥੀ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਸ਼ਾਂਤਮਈ ਧਰਨੇ ਦੌਰਾਨ ਸੋਮਵਾਰ ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿੱਚ 150 ਦੇ ਕਰੀਬ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ। 

ਕੁਝ ਦਿਨ ਪਹਿਲਾਂ ਵਿਦਿਆਰਥੀ ਯੂਨੀਅਨਾਂ ਯੂਨਾਈਟਿਡ ਸਿੱਖ ਸਟੂਡੈਂਟਸ ਫੈਡਰੇਸ਼ਨ, ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ ਇੰਡੀਆ ਅਤੇ ਸੈਕੂਲਰ ਯੂਥ ਫੈਡਰੇਸ਼ਨ ਆਫ ਇੰਡੀਆ ਨੇ ਪ੍ਰੋਫੈਸਰ ਖਿਲਾਫ ਕੇਸ ਦਰਜ ਕਰਨ ਦੀ ਮੰਗ ਕਰਦੇ ਹੋਏ ਸੋਮਵਾਰ ਨੂੰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਸੀ ਕਿ ਪ੍ਰੋਫੈਸਰ ਨੂੰ ਕੈਂਪਸ ਤੋਂ ਸਾਰੇ ਅਹੁਦਿਆਂ ਤੋਂ ਹਟਾਇਆ ਜਾਵੇ ਅਤੇ ਵਿਦਿਆਰਥੀਆਂ ਖਿਲਾਫ ਦਰਜ ਕੀਤਾ ਪੁਲਿਸ ਕੇਸ ਤੁਰੰਤ ਵਾਪਸ ਲਿਆ ਜਾਵੇ।

ਅੱਜ ਕੈਂਪਸ ਦੇ ਮੁੱਖ ਗੇਟ, ਪਾਰਕਿੰਗ ਸਥਾਨਾਂ ਅਤੇ ਪਿਛਲੇ ਗੇਟਾਂ 'ਤੇ ਭਾਰੀ ਸੁਰੱਖਿਆ ਸੀ ,ਡੀਐਸਪੀ ਸਿਟੀ-2 ਜਸਵਿੰਦਰ ਸਿੰਘ ਟਿਵਾਣਾ ਅਤੇ ਅਰਬਨ ਅਸਟੇਟ ਦੇ ਐਸਐਚਓ ਅਮਨਦੀਪ ਸਿੰਘ ਕੈਂਪਸ ਵਿੱਚ ਮੌਜੂਦ ਰਹੇ ਅਤੇ ਵਿਦਿਆਰਥੀਆਂ ਨੂੰ ਸ਼ਾਂਤ ਕੀਤਾ ਅਤੇ ਗੇਟ ਬੰਦ ਨਾ ਕਰਨ ਲਈ ਕਿਹਾ।