ਜੂਨ 1984 ਘੱਲੂਘਾਰਾ ਦੀ ਬਰਸੀ ’ਤੇ ਜਲੰਧਰ ਵਿਚ ਹਿੰਦੂ ਨੇਤਾ ਨਜ਼ਰਬੰਦ   

ਜੂਨ 1984 ਘੱਲੂਘਾਰਾ ਦੀ ਬਰਸੀ ’ਤੇ ਜਲੰਧਰ ਵਿਚ ਹਿੰਦੂ ਨੇਤਾ ਨਜ਼ਰਬੰਦ   

              ਕਈਆਂ ਨੂੰ ਹਿਮਾਚਲ ਪ੍ਰਦੇਸ਼ ਲੈ ਗਈ ਪੁਲਿਸ

ਅੰਮ੍ਰਿਤਸਰ ਟਾਈਮਜ਼

 ਜਲੰਧਰ : ਬੀਤੇ ਸੋਮਵਾਰ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਪੁਲਿਸ ਚੌਕਸ ਰਹੀ। ਪੁਲਿਸ ਨੇ ਜ਼ਿਲ੍ਹੇ ਦੇ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਤੜਕੇ ਹੀ ਨਜ਼ਰਬੰਦ ਕਰ ਦਿੱਤਾ। ਇਨ੍ਹਾਂ ਵਿਚ ਸ਼ਿਵ ਸੈਨਾ ਸਮਾਜਵਾਦੀ ਦੇ ਸੂਬਾ ਪ੍ਰਧਾਨ ਨਰਿੰਦਰ ਥਾਪਰ ਅਤੇ ਸ਼ਿਵ ਸੈਨਾ ਪੰਜਾਬ ਦੇ ਕੌਮੀ ਇੰਚਾਰਜ ਦੀਪਕ ਕੰਬੋਜ ਸ਼ਾਮਲ ਹਨ। ਕੁਝ ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੂੰ ਘਰਾਂ ਦੇ ਅੰਦਰ ਤੇ ਕੁਝ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਪੁਲਿਸ ਹਿਮਾਚਲ ਪ੍ਰਦੇਸ਼ ਲੈ ਗਈ। ਹਿੰਦੂ ਸੰਗਠਨਾਂ ਦੇ ਨੁਮਾਇੰਦਿਆਂ ਨੇ ਇਸ ਪੂਰੀ ਘਟਨਾ ਦਾ ਵਿਰੋਧ ਜਤਾਇਆ। 

ਦਰਅਸਲ 6 ਜੂਨ ਨੂੰ ਸਾਕਾ ਨੀਲਾ ਤਾਰਾ ਦੀ ਬਰਸੀ ਨੂੰ ਲੈ ਕੇ ਇਕ ਪਾਸੇ ਹਿੰਦੂ ਜਥੇਬੰਦੀਆਂ ਵੱਲੋਂ ਸਿਖ ਵਿਰੋਧੀ ਸਰਗਰਮੀਆਂ ਦਾ ਐਲਾਨ ਕੀਤਾ ਗਿਆ ਸੀ, ਉੱਥੇ ਹੀ ਦੂਜੇ ਪਾਸੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਪਹਿਲਾਂ ਹੀ ਵੱਖ-ਵੱਖ ਮਾਧਿਅਮਾਂ ਨਾਲ ਬਰਸੀ ਮਨਾਉਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਇਸ ਦੌਰਾਨ ਪੁਲਿਸ ਨੇ ਸ਼ਹਿਰ ਵਿਚ ਸ਼ਾਂਤਮਈ ਮਾਹੌਲ ਬਣਾਈ ਰੱਖਣ ਲਈ ਸੋਮਵਾਰ ਤੜਕੇ ਹਿੰਦੂ ਜਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਘਰਾਂ ਵਿਚ ਨਜ਼ਰਬੰਦ ਕਰ ਦਿੱਤਾ।