ਪੰਜਾਬ ਦੀਆਂ ਇਲੈਕਸ਼ਨ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਮੂਹ ਪੰਥ ਹਿਤੈਸ਼ੀ ਉਮੀਦਵਾਰਾਂ ਨੂੰ ਭਾਰੀ ਗਿਣਤੀ' ਚ ਵੋਟ ਪਾਉਣ ਦੀ ਅਪੀਲ: ਸਿੱਖ ਫੈਡਰੇਸ਼ਨ ਯੂਕੇ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ 21 ਮਈ (ਮਨਪ੍ਰੀਤ ਸਿੰਘ ਖਾਲਸਾ):-ਸਿੱਖ ਫੈਡਰੇਸ਼ਨ ਯੂਕੇ ਪੰਜਾਬ ਵਿਚ ਆਉਣ ਵਾਲੀਆਂ ਚੋਣਾਂ ਵਿੱਚ ਸਮੂਹ ਪੰਥ ਹਿਤੈਸ਼ੀ ਉਮੀਦਵਾਰਾਂ ਦੀ ਹਮਾਇਤ ਕਰਨ ਲਈ ਪੰਜਾਬ ਦੇ ਸਮੂਹ ਵੋਟਰਾਂ ਅਪੀਲ ਕਰਦੀ ਹੈ। ਪਿਛਲੇ ਲਗਭਗ 70 ਸਾਲਾਂ ਤੋਂ ਕਾਬਜ ਰਾਜਨੀਤਕ ਪਾਰਟੀਆਂ ਵਲੋਂ ਪੰਜਾਬ ਦੇ ਲੋਕਾਂ ਨੂੰ ਬੁਰੀ ਤਰਾਂ ਲੁਟਿਆ ਅਤੇ ਮਾਰਿਆ ਗਿਆ ਹੈ। ਇਸ ਵਾਰੀ ਅਸੀਂ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦੇ ਹਾਂ ਕਿ ਅਜਾਦ ਤੌਰ ਤੇ ਖੜ੍ਹੇ ਸਿੱਖ ਪੰਥਕ ਉਮੀਦਵਾਰਾਂ ਨੂੰ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ। ਪੰਜਾਬ ਦੇ ਲੋਕਾਂ ਨੂੰ ਅਪੀਲ ਹੈ ਕਿ ਉਹ ਕਿਸੇ ਪਾਰਟੀ ਦੇ ਵੀ ਉਮੀਦਵਾਰ ਨੂੰ ਸਪੋਰਟ ਕਰਨ ਪਰ ਉਹ ਪੰਥਕ ਸਿਧਾਂਤਾਂ 'ਤੇ ਪਹਿਰਾ ਦੇਣ ਵਾਲੇ ਹੋਣ। ਪੰਜਾਬ ਦੇ ਲੋਕਾਂ ਨੂੰ ਭਲੀਭਾਂਤ ਪਤਾ ਹੈ ਕਿ ਕਿਹੜੇ ਉਮੀਦਵਾਰ ਸਿੱਖ ਸਿਧਾਂਤਾਂ ਅਨੁਸਾਰ ਪੰਜਾਬ ਦੀ ਸੇਵਾ ਕਰਨ ਦੇ ਯੋਗ ਹਨ। ਪਿਛਲੇ ਸਮੇ ਤੋਂ ਅਸੀਂ ਸਿੱਖਾਂ ਦੇ ਵੱਖਰੇ ਖਾਲਸਾ ਰਾਜ ਦੇ ਮੁਲਕ ਦੀ ਪ੍ਰਾਪਤੀ ਲਈ ਜੱਦੋ ਜਹਿਦ ਕਰ ਰਹੇ ਹਾਂ ਪਰ ਜਿਵੇਂ ਕਿ ਅੱਜ ਦੁਨੀਆਂ ਦੇ ਬਹੁਤ ਸਾਰੇ ਮੁਲਕ ਲੋਕਤੰਤਰ ਵਿੱਚ ਵਿਸ਼ਵਾਸ ਰੱਖਦੇ ਹਨ ਇਸਦੇ ਮੱਦੇਨਜਰ ਸਾਨੂੰ ਸਿੱਖ ਚਿਹਰੇ ਮੁਹਰੇ ਵਾਲੇ ਓਮੀਦਵਾਰਾਂ ਨੂੰ ਜਿਤਾਉਣ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਖਡੂਰ ਸਾਹਿਬ ਦੇ ਹਲਕੇ ਤੋਂ ਭਾਈ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨੀ ਬਣਦੀ ਹੈ। ਸੁਖਬੀਰ ਬਾਦਲ ਤੇੇ ਵਿਰਸਾ ਸਿੰਘ ਵਲਟੋਹਾ ਨੂੰ ਆਪਣਾ ਮੂੰਹ ਬੰਦ ਰੱਖਣਾ ਚਾਹੀਦਾ ਹੈ। ਇੰਨ੍ਹਾ ਦੀਆਂ ਪੰਥ ਮਾਰੂ ਨੀਤੀਆਂ ਕਾਰਨ ਪੰਜਾਬ ਨੂੰ ਅੱਜ ਅਨੇਕਾਂ ਦੁਸ਼ਵਾਰੀਆਂ ਝੱਲਣੀਆਂ ਪੈ ਰਹੀਆਂ ਹਨ। ਖਡੂਰ ਸਾਹਿਬ ਹਲਕਾ ਦੇ ਲੋਕਾਂ ਨੂੰ ਅਪੀਲ ਹੈ ਕਿ ਬੀਬੀ ਪਰਮਜੀਤ ਕੌਰ ਖਾਲੜਾ ਦੇ ਇਲੈਕਸ਼ਨ ਵਿੱਚ ਲੱਗਾ ਦਾਗ ਧੋਣ ਦਾ ਸਮਾ ਆ ਗਿਆ ਹੈ।ਖਡੂਰ ਸਾਹਿਬ ਹਲਕੇ ਦੇ ਸਾਰੇ ਵੋਟਰ ਡਟ ਕੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੋਟ ਪਾਉਣ ਤਾਂ ਜੋ ਉਹਨਾ ਦੀ ਰਿਹਾਈ ਹੋ ਸਕੇ। ਸਿੱਖ ਫੈਡਰੇਸ਼ਨ ਯੂਕੇ ਫਿਰ ਤੋਂ ਪੰਜਾਬ ਦੇ ਸਮੂਹ ਵੋਟਰਾਂ ਨੂੰ ਅਪੀਲ ਕਰਦੀ ਹੈ ਕਿ ਉਹ ਪੰਥਕ ਸਿਧਾਂਤਾਂ ਨੂੰ ਸਮਰਪਿਤ ਉਮੀਦਵਾਰਾਂ ਨੂੰ ਹੀ ਵੋਟ ਪਾਉਣ।
Comments (0)