ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਜੇਤੂ, ਵਲਟੋਹਾ ਚੌਥੇ ਸਥਾਨ ’ਤੇ ਰਹੇ
ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ : ਵਾਰਿਸ ਪੰਜਾਬ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੇ ਲੋਕ ਸਭਾ ਚੋਣਾਂ ਵਿੱਚ ਖਡੂਰ ਸਾਹਿਬ ਹਲਕੇ ਤੋਂ ਜਿੱਤ ਹਾਸਲ ਕਰ ਲਈ ਹੈ। ਆਜ਼ਾਦ ਉਮੀਦਵਾਰ ਵਜੋਂ ਅੰਮ੍ਰਿਤਪਾਲ ਸਿੰਘ ਨੇ 404,430 ਵੋਟਾਂ ਹਾਸਲ ਕੀਤੀਆਂ।
ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਕੁਲਬੀਰ ਸਿੰਘ ਜ਼ੀਰਾ 207,310 ਵੋਟਾਂ ਲੈ ਕੇ ਦੂਜੇ ਨੰਬਰ 'ਤੇ ਰਹੇ। ਅੰਮ੍ਰਿਤਪਾਲ ਸਿੰਘ ਦੀ ਜਿੱਤ ਦਾ ਫਰਕ 197,120 ਵੋਟਾਂ ਦਾ ਹੈ।
ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ 194,836 ਵੋਟਾਂ ਲੈ ਕੇ ਤੀਜੇ ਸਥਾਨ 'ਤੇ ਰਹੇ। ਅਕਾਲੀ ਦਲ (ਬਾਦਲ) ਦੇ ਵਿਰਸਾ ਸਿੰਘ ਵਲਟੋਹਾ 86,416 ਵੋਟਾਂ ਲੈ ਕੇ ਚੌਥੇ ਸਥਾਨ 'ਤੇ ਰਹੇ।
Comments (0)