ਵਾਅਦਿਆਂ ਦੇ ਲਾਰੇ, ਕੈਪਟਨ ਕੁਰਸੀ ਦੀ ਜੰਗ ਹਾਰੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਵਾਅਦਿਆਂ ਦੇ ਲਾਰੇ, ਕੈਪਟਨ ਕੁਰਸੀ ਦੀ ਜੰਗ ਹਾਰੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਕਿਹਾ ਦੋ ਮਹੀਨਿਆਂ ਵਿਚ ਤੀਜੀ ਵਾਰ ਹੋਇਆ.....

*ਪਾਰਟੀ ਲੀਡਰਸ਼ਿਪ ਵੱਲੋਂ ‘ਬੇਇੱਜ਼ਤ’ ਕਰਨ ਤੋਂ ਕੈਪਟਨ ਨਾਰਾਜ਼, ਕਈ ਮੰਤਰੀਆਂ ਤੇ ਵਿਧਾਇਕਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ         

 *ਵਾਹ! ਰਾਹੁਲ ਜੀ, ਪੰਜਾਬ ’ਚ ਸੰਕਟ ਨੂੰ ਖਤਮ ਕਰਨ ਲਈ ਤੁਸੀਂ ਤਾਂ ਕਮਾਲ ਕਰ ਦਿੱਤੀ: ਜਾਖੜ

ਅੰਮ੍ਰਿਤਸਰ ਟਾਈਮਜ਼ ਬਿਉਰੋ

ਚੰਡੀਗੜ੍ਹ ਪਿਛਲੇ ਸਾਢੇ ਚਾਰ ਸਾਲਾਂ ਤੋਂ ਕੁਰਸੀ ਦਾ ਆਨੰਦ ਮਾਣ ਰਹੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਰਕਾਰ ਆਪਣੀ ਹਾਈਕਮਾਂਡ ਦੇ ਦਬਾਅ ਹੇਠ ਅਸਤੀਫ਼ਾ ਦੇਣਾ ਪਿਆ । ਰਾਜ ਭਵਨ ਵਿਖੇ ਆਪਣਾ ਅਸਤੀਫ਼ਾ ਪੰਜਾਬ ਦੇ ਰਾਜਪਾਲ  ਬਨਵਾਰੀ ਲਾਲ ਪ੍ਰੋਹਿਤ ਨੂੰ ਸੌਂਪਿਆ। ਇਸ ਤੋਂ ਪਹਿਲਾਂ ਉਨ੍ਹਾਂ ਨੇ ਆਪਣੇ ਗਰੁੱਪ ਦੇ ਵਿਧਾਇਕਾਂ ਨਾਲ ਮੀਟਿੰਗ ਕੀਤੀ ਅਤੇ ਰਾਜਪਾਲ ਨੂੰ ਆਪਣਾ ਅਸਤੀਫ਼ਾ ਦੇਣ ਲਈ ਚਲੇ ਗਏ। ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ‘ਦੋ ਮਹੀਨਿਆਂ ਵਿਚ ਇਹ ਤੀਜੀ ਵਾਰ ਹੋਇਆ ਹੈ....’। 

ਕੈਪਟਨ ਹਾਈਕਮਾਂਡ ਤੋਂ ਔਖੇ
  ਹਾਈ ਕਮਾਂਡ ਵੱਲੋਂ ਕਾਹਲੀ ਵਿੱਚ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸੱਦਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਨੂੰ ‘ਬੇਇੱਜ਼ਤੀ’ ਕਰਨਾ ਕਰਾਰ ਦਿੰਦਿਆਂ ਖਾਸੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਮੁੱਖ ਮੰਤਰੀ ਨੇ ਆਪਣੀ ਨਾਰਾਜ਼ਗੀ ਬਾਰੇ ਪਾਰਟੀ ਦੇ ਸੀਨੀਅਰ ਨੇਤਾਵਾਂ ਕਮਲਨਾਥ ਅਤੇ ਮਨੀਸ਼ ਤਿਵਾੜੀ ਨੂੰ ਦੱਸ ਦਿੱਤਾ ਹੈ। ਕੈਪਟਨ ਦੇ ਨੇੜਲੇ ਸੂਤਰਾਂ ਮੁਤਾਬਕ ਮੁੱਖ ਮੰਤਰੀ ਇਸ ਤਰ੍ਹਾਂ ਦੀ ਬੇਇੱਜ਼ਤੀ ਤੋਂ ਨਾਰਾਜ਼ ਹੈ। ਅੱਧੀ ਰਾਤ ਨੂੰ ਤੁਸੀਂ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸੱਦਦੇ ਹੋ,ਜਿਵੇਂ ਇਹ ਕੋਈ ਗੁਪਤ ਅਪਰੇਸ਼ਨ ਹੋ ਰਿਹਾ ਹੋਵੇ। ਸੂਤਰਾਂ ਨੇ ਉਨ੍ਹਾਂ ਰਿਪੋਰਟਾਂ ਦਾ ਖੰਡਨ ਕੀਤਾ ਕਿ ਹਾਈਕਮਾਨ ਨੇ ਉਨ੍ਹਾਂ ਨੂੰ ਅਹੁਦਾ ਛੱਡਣ ਲਈ ਕਿਹਾ ਹੈ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਵਿਧਾਇਕ ਦਲ ਮੀਟਿੰਗ ਵਿੱਚ ਜਾਣ ਤੋਂ ਪਹਿਲਾਂ ਮੁੱਖ ਮੰਤਰੀ ਨੇ ਆਪਣੀ ਚੰਡੀਗੜ੍ਹ ਰਿਹਾਇਸ਼ ਵਿੱਚ ਮੰਤਰੀਆਂ ਤੇ ਵਿਧਾਇਕਾਂ ਨਾਲ ਮੀਟਿੰਗ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਮੁਤਾਬਕ ਗੁਰਪ੍ਰੀਤ ਕਾਂਗੜ,ਬਲਬੀਰ ਸਿੱਧੂ ਅਤੇ ਪਰਨੀਤ ਕੌਰ ਵੀ ਮੁੱਖ ਮੰਤਰੀ ਨਿਵਾਸ 'ਤੇ ਹਾਜ਼ਰ ਹਨ।ਇਨ੍ਹਾਂ ਤੋਂ ਇਲਾਵਾ ਬ੍ਰਹਮ ਮਹਿੰਦਰਾ,ਬਲਵੀਰ ਸਿੰਘ ਸਿੱਧੂ,ਸਾਧੂ ਸਿੰਘ ਧਰਮਸੋਤ,ਵਿਜੈਇੰਦਰ ਸਿੰਗਲਾ ਅਤੇ ਰਾਣਾ ਗੁਰਮੀਤ ਸੋਢੀ ਸਮੇਤ 17 ਵਿਧਾਇਕ ਹਾਜ਼ਰ ਹਨ।ਪਿਛਲੇ ਦਿਨਾਂ ਤੋਂ ਕਾਂਗਰਸ ਵਿਚ ਅੰਦਰੂਨੀ ਖਿੱਚੋਤਾਣ ਤੋਂ ਬਾਅਦ ਜਦੋਂ ਤੋਂ ਕਾਂਗਰਸੀ ਹਾਈਕਮਾਂਡ ਨੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਸੀ, ਉਦੋਂ ਤੋਂ ਹੀ ਉਨ੍ਹਾਂ ਦੇ ਮੁੱਖ ਮੰਤਰੀ ਦੇ ਅਹੁਦੇ ’ਤੇ ਸਵਾਲੀਆ ਨਿਸ਼ਾਨ ਲੱਗਣੇ ਸ਼ੁਰੂ ਹੋ ਗਏ ਸਨ। ਜਿਵੇਂ 2017 ਦੀਆਂ ਚੋਣਾਂ ਦੌਰਾਨ ਉਨ੍ਹਾਂ ਵਲੋਂ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਪੰਜਾਬ ਵਿਚੋਂ ਪੂਰੀ ਤਰ੍ਹਾਂ ਨਸ਼ਾ ਖਤਮ ਕਰਨ ਦੀ ਸਹੁੰ ਚੁੱਕੀ, ਬੇਅਦਬੀ ਕਾਂਡ ਅਤੇ ਹੋਰ ਮੁੱਦਿਆਂ ਨੂੰ ਲੈ ਕੇ ਉਨ੍ਹਾਂ ਦੀ ਹੀ ਪਾਰਟੀ ਦੇ ਕੁਝ ਵਿਧਾਇਕਾਂ ਵਲੋਂ ਉਨ੍ਹਾਂ ਦੀ ਕਾਰਗੁਜ਼ਾਰੀ ’ਤੇ ਵਾਰ ਵਾਰ ਸਵਾਲ ਚੁੱਕੇ ਜਾ ਰਹੇ ਸਨ। 
ਮੁੱਖ ਮੰਤਰੀ ਦੇ ਅਸਤੀਫਾ ਦੇਣ ਦੇ ਸਾਰੇ ਘਟਨਾਕ੍ਰਮ ਪੰਜਾਬ ਦੇ ਸਿਆਸੀ ਪਿੜ ਵਿਚ ਹਲਚਲ ਮਚ ਗਈ ਹੈ।
ਜਾਖੜ ਖੁਸ਼

ਪੰਜਾਬ ਵਿਚ ਕਾਂਗਰਸ ਵਿਧਾਇਕ ਦਲ ਦੀ ਅਹਿਮ ਬੈਠਕ ਤੋਂ ਪਹਿਲਾਂ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਸ੍ਰੀ ਰਾਹੁਲ ਗਾਂਧੀ ਨੇ ਸੂਬਾ ਇਕਾਈ ਵਿਚਲੀ ਉਲਝਣ ਨੂੰ ਸੁਲਝਾਉਣ ਲਈ ਜੋ ਰਾਹ ਅਪਣਾਇਆ ਹੈ, ਉਸ ਨਾਲ ਨਾ ਸਿਰਫ ਕਾਂਗਰਸ ਵਰਕਰ ਖੁਸ਼ ਹੋਏ ਹਨ, ਸਗੋਂ ਅਕਾਲੀ ਦਲ ਦੀ ਨੀਂਹ ਹਿੱਲ ਗਈ ਹੈ। ਉਨ੍ਹਾਂ ਟਵੀਟ ਕੀਤਾ, “ਵਾਹ ਰਾਹੁਲ ਗਾਂਧੀ, ਤੁਸੀਂ ਇੱਕ ਬਹੁਤ ਹੀ ਗੁੰਝਲਦਾਰ ਹਾਲਾਤ ਨੂੰ ਸੁਲਝਾਉਣ ਦਾ ਜੋ ਤਰੀਕਾ ਲੱਭ ਲਿਆ ਹੈ। ਉਸ ਦਲੇਰ ਫੈਸਲੇ ਨੇ ਪੰਜਾਬ ਕਾਂਗਰਸ ਵਿਚਲਾ ਸਾਰਾ ਝੰਜਟ ਕੀ ਮੁਕਾ ਦਿੱਤਾ ਹੈ। 

 
 
 

 
 
 
llForward