ਡੇਰਾ ਮੁਖੀ ਨੂੰ ਫ਼ਰੀਦਕੋਟ ਦੀ ਪੇਸ਼ੀ ਤੋਂ ਛੋਟ 

ਡੇਰਾ ਮੁਖੀ ਨੂੰ ਫ਼ਰੀਦਕੋਟ ਦੀ ਪੇਸ਼ੀ ਤੋਂ ਛੋਟ 

*ਸਰਕਾਰ ਨੇ ਕਿਹਾ ਜੇਲ੍ਹ ਵਿਚ ਕਰਾਂਗੇ ਪੁੱਛਗਿੱਛ

 ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ- ਬੇਅਦਬੀ ਦੀ ਘਟਨਾ ਨੂੰ ਲੈ ਕੇ ਦਰਜ ਇਕ ਕੇਸ 'ਵਿਚ ਡੇਰਾ  ਸਿਰਸਾ ਮੁਖੀ  ਨੂੰ ਪੰਜਾਬ ਵਿਚ ਨਹੀਂ ਲਿਆਂਦਾ ਜਾਵੇਗਾ । ਫ਼ਰੀਦਕੋਟ ਦੀ ਸਥਾਨਕ ਅਦਾਲਤ ਵਲੋਂ ਡੇਰਾ ਮੁਖੀ ਦੇ ਪ੍ਰੋਡਕਸ਼ਨ ਵਾਰੰਟ ਕੱਢਣ ਦੀ ਕਾਰਵਾਈ ਨੂੰ ਚੁਣੌਤੀ ਦਿੰਦੀ ਡੇਰਾ ਮੁਖੀ ਦੀ ਪਟੀਸ਼ਨ ਵਿਚ ਪੰਜਾਬ ਸਰਕਾਰ ਨੇ  ਹਾਈਕੋਰਟ ਵਿਚ ਕਿਹਾ ਕਿ ਪੁਲਿਸ ਸੁਨਾਰੀਆ ਜੇਲ੍ਹ (ਰੋਹਤਕ) ਵਿਚ ਜਾ ਕੇ ਉਸ ਤੋਂ ਪੁੱਛਗਿੱਛ ਕਰ ਲਵੇਗੀ, ਜਿਸ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਜੇਲ੍ਹ ਵਿਚ ਹੀ ਉਸ ਤੋਂ ਪੁੱਛਗਿੱਛ ਕਰ ਲਈ ਜਾਵੇ । ਵਰਨਣਯੋਗ ਹੈ ਕਿ ਸੰਬੰਧਿਤ ਮਾਮਲੇ ਵਿਚ ਫ਼ਰੀਦਕੋਟ ਦੇ ਬੁਰਜ ਜਵਾਹਰ ਸਿੰਘ ਵਾਲਾ ਪਿੰਡ ਦੇ ਗੁਰੂ ਘਰ ਵਿਚੋਂ ਪਵਿੱਤਰ ਗੁਰੂ ਗ੍ਰੰਥ ਸਾਹਿਬ ਚੋਰੀ ਹੋ ਗਿਆ ਸੀ, ਜਿਸ ਨੂੰ ਲੈ ਕੇ 63 ਨੰ ਐਫ.ਆਈ.ਆਰ. ਦਰਜ ਕੀਤੀ ਗਈ ਸੀ |