ਵਿਦੇਸ਼ ਤੋਂ ਚੰਡੀਗੜ੍ਹ ਆਉਣ ਵਾਲੇ ਹਰ ਸ਼ਖਸ ਦਾ ਹੋਵੇਗਾ ਕੋਵਿਡ ਟੈਸਟ     

ਵਿਦੇਸ਼ ਤੋਂ ਚੰਡੀਗੜ੍ਹ ਆਉਣ ਵਾਲੇ ਹਰ ਸ਼ਖਸ ਦਾ ਹੋਵੇਗਾ ਕੋਵਿਡ ਟੈਸਟ     

*7 ਦਿਨ ਸ਼ਹਿਰ ਵਿਚ ਰਹਿਣਾ ਪਵੇਗਾ ਕੁਆਰੰਟਾਈਨ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ : ਵਿਦੇਸ਼ ਤੋਂ ਆਉਣ ਵਾਲੇ ਹਰ ਵਿਅਕਤੀ ਦਾ ਕੋਵਿਡ ਟੈਸਟ ਹੋਵੇਗਾ। ਖਾਸ ਤੌਰ 'ਤੇ ਦੇਸ਼ ਵਿਚ ਜਿੱਥੇ ਕੋਰੋਨਾ ਦੇ ਨਵੇਂ ਰੂਪ ਨੇ ਹਾਈ ਰਿਸਕ ਏਰੀਏ ਵਿਚ ਦਸਤਕ ਦਿੱਤੀ ਹੈ, ਉਥੋਂ ਚੰਡੀਗੜ੍ਹ ਆਉਣ ਵਾਲੇ ਹਰ ਵਿਅਕਤੀ ਨੂੰ ਆਰਟੀ-ਪੀਸੀਆਰ ਟੈਸਟ ਕਰਵਾਉਣਾ ਪਵੇਗਾ। ਜ਼ਿਆਦਾ ਖ਼ਤਰੇ ਵਾਲੇ ਵਾਲੇ ਦੇਸ਼ਾਂ ਵਿਚ ਦੱਖਣੀ ਅਫਰੀਕਾ, ਬ੍ਰਾਜ਼ੀਲ, ਬੰਗਲਾਦੇਸ਼, ਬੋਤਸਵਾਨਾ, ਚੀਨ, ਮਾਰੀਸ਼ਸ, ਨਿਊਜ਼ੀਲੈਂਡ ਤੇ ਜ਼ਿੰਬਾਬਵੇ ਸ਼ਾਮਲ ਹਨ।ਇਨ੍ਹਾਂ ਦੇਸ਼ਾਂ ਤੋਂ ਆਉਣ ਵਾਲੇ ਵਿਅਕਤੀ ਨੂੰ ਏਅਰਪੋਰਟ 'ਤੇ ਹੀ ਆਰਟੀ-ਪੀਸੀਆਰ ਟੈਸਟ ਕਰਵਾਉਣਾ ਹੋਵੇਗਾ। ਇਸ ਤੋਂ ਬਾਅਦ ਸੱਤ ਦਿਨਾਂ ਦਾ ਕੁਆਰੰਟੀਨ ਪੀਰੀਅਡ ਪੂਰਾ ਕਰਨਾ ਹੋਵੇਗਾ। ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਇਸ ਦੀ ਜ਼ਿੰਮੇਵਾਰੀ ਚੰਡੀਗੜ੍ਹ ਪੁਲਿਸ ਵਿਭਾਗ ਨੂੰ ਦਿੱਤੀ ਗਈ ਹੈ।