ਮਾਮਲਾ ਗੁਰਬਾਣੀ ਨਾਲ ਛੇੜ-ਛਾੜ ਕਰਨ ਦਾ

ਮਾਮਲਾ ਗੁਰਬਾਣੀ ਨਾਲ ਛੇੜ-ਛਾੜ ਕਰਨ ਦਾ

ਰਾਜਸਥਾਨ ਦੇ ਦੋਸ਼ੀ ਖ਼ਿਲਾਫ਼  ਸ਼੍ਰੋਮਣੀ ਕਮੇਟੀ ਵਲੋਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ

ਅੰਮ੍ਰਿਤਸਰ ਟਾਈਮਜ਼ 

ਅੰਮਿ੍ਤਸਰ-ਸ਼ੋ੍ਰਮਣੀ ਕਮੇਟੀ ਨੇ ਰਾਜਸਥਾਨ ਨਾਲ ਸਬੰਧਿਤ ਇਕ ਵਿਅਕਤੀ ਵਲੋਂ ਸੋਸ਼ਲ ਮੀਡੀਆ 'ਤੇ ਗੁਰਬਾਣੀ ਦੀਆਂ ਪਾਵਨ ਤੁਕਾਂ ਨਾਲ ਛੇੜ-ਛਾੜ ਕਰਦਿਆਂ ਕੁਝ ਸ਼ਬਦ ਬਦਲਣ ਅਤੇ ਗੁਰੂ ਸਾਹਿਬ ਦੀ ਥਾਂ ਆਪਣਾ ਨਾਂ ਵਰਤਣ ਦੀ ਸਖ਼ਤ ਨਿੰਦਾ ਕਰਦਿਆਂ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਕਰਕੇ ਦੋਸ਼ੀ ਵਿਅਕਤੀ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ । ਸ਼ੋ੍ਰਮਣੀ ਕਮੇਟੀ  ਅਨੁਸਾਰ ਇਹ ਘਿਨੌਣੀ ਹਰਕਤ ਸਵਾਮੀ ਬ੍ਰਹਮਦੇਵ ਗੰਗਾਨਗਰ ਵਾਲੇ ਨਾਂਅ ਦੇ ਫੇਸਬੁੱਕ ਖਾਤੇ 'ਤੇ ਸਾਹਮਣੇ ਆਈ ਹੈ, ਜਿਸ ਨਾਲ ਸਿੱਖ ਜਗਤ ਅੰਦਰ ਰੋਸ ਦੀ ਲਹਿਰ ਹੈ । ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਗੁਰਬਾਣੀ ਦਾ ਨਿਰਾਦਰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਕਿਸੇ ਨੂੰ ਗੁਰਬਾਣੀ ਨਾਲ ਛੇੜ-ਛਾੜ ਕਰਨ ਦਾ ਕੋਈ ਹੱਕ ਨਹੀਂ ਹੈ । ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਵਲੋਂ ਇਸ ਸਬੰਧੀ ਕਾਰਵਾਈ ਲਈ ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਭੇਜ ਮੰਗ ਕੀਤੀ ਹੈ ਕਿ ਸਬੰਧਤ ਵਿਅਕਤੀ ਖਿਲਾਫ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਪਰਚਾ ਦਰਜ਼ ਕਰਕੇ ਕਰਵਾਈ ਕੀਤੀ ਜਾਵੇ ।