ਈਡੀ ਵਲੋਂ ਚੰਨੀ ਦੇ ਕਰੀਬੀ ਰਿਸ਼ਤੇਦਾਰ ਸਮੇਤ ਦਰਜਨਾਂ ਟਿਕਾਣਿਆਂ 'ਤੇ  ਛਾਪੇਮਾਰੀ

ਈਡੀ ਵਲੋਂ ਚੰਨੀ ਦੇ ਕਰੀਬੀ ਰਿਸ਼ਤੇਦਾਰ ਸਮੇਤ ਦਰਜਨਾਂ ਟਿਕਾਣਿਆਂ 'ਤੇ  ਛਾਪੇਮਾਰੀ

ਅੰਮ੍ਰਿਤਸਰ ਟਾਈਮਜ਼

 ਚੰਡੀਗੜ੍ਹ :ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੇ ਮਾਮਲੇ ਵਿਚ ਪੰਜਾਬ ਵਿੱਚ ਛਾਪੇਮਾਰੀ ਕਰ ਰਹੀ ਹੈ। ਟੀਮ ਨੇ ਰੇਤ ਮਾਫੀਆ ਨਾਲ ਜੁੜੇ ਭੁਪਿੰਦਰ ਸਿੰਘ ਹਨੀ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਹਨੀ ਮੋਹਾਲੀ ਦੇ ਹੋਮ ਲੈਂਡ ਹਾਈਟਸ ਵਿਚ ਰਹਿੰਦਾ ਹੈ। ਸਥਾਨਕ ਪ੍ਰਸ਼ਾਸਨ ਨੂੰ ਅਜਿਹੀ ਕਿਸੇ ਛਾਪੇਮਾਰੀ ਦੀ ਜਾਣਕਾਰੀ ਨਹੀਂ ਹੈ, ਦਾਊਸ਼ ਬਾਰੇ ਸੂਚਨਾ ਮਿਲਣ ਤੋਂ ਬਾਅਦ ਲੋਕਾਂ ਦਾ ਇਕੱਠ ਹੋ ਗਿਆ ਹੈ।ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਫਿਲਹਾਲ ਇਸ ਸਬੰਧੀ ਕੋਈ ਵੀ ਅਧਿਕਾਰੀ ਕੁਝ ਵੀ ਦੱਸਣ ਨੂੰ ਤਿਆਰ ਨਹੀਂ ਹੈ। ਦੱਸਿਆ ਜਾ ਰਿਹਾ ਹੈ ਕਿ ਈਡੀ ਨੇ ਭੁਪਿੰਦਰ ਸਿੰਘ ਹਨੀ ਦੇ ਘਰ ਸਮੇਤ 12 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਹਨੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਤੀਜਾ ਦੱਸਿਆ ਜਾਂਦਾ ਹੈ।