ਬਾਦਲਾਂ ਨਾਲ ਰਲ ਕੇ ਡੇਰਾ ਮੁਖੀ ਨੇ ਬੇਅਦਬੀਆਂ ਕਰਵਾਈਆਂ: ਮਾਨ ਨੇ ਲਗਾਏ ਦੋਸ਼

ਬਾਦਲਾਂ ਨਾਲ ਰਲ ਕੇ ਡੇਰਾ ਮੁਖੀ ਨੇ ਬੇਅਦਬੀਆਂ ਕਰਵਾਈਆਂ: ਮਾਨ ਨੇ ਲਗਾਏ ਦੋਸ਼

*ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਪਿੰਡ ਠੀਕਰੀਵਾਲਾ ਵਿੱਚ  ਸ਼ਰਧਾਂਜਲੀਆਂ ਭੇਟ ਕੀਤੀਆਂ 

ਅੰਮ੍ਰਿਤਸਰ ਟਾਈਮਜ਼

ਮਹਿਲ ਕਲਾ: ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਮੌਕੇ ਪਿੰਡ ਠੀਕਰੀਵਾਲਾ ਵਿੱਚ  ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਸਾਲ 2015 ਵਿਚ ਬਰਗਾੜੀ ਵਿਚ ਡੇਰਾ ਸਿਰਸਾ ਮੁਖੀ ਨੇ ਬਾਦਲਾਂ ਨਾਲ ਸਾਜ਼ਿਸ਼ ਘੜ ਕੇ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਕਰਵਾਈਆਂ।ਇਸ ਮਾਮਲੇ ਵਿਚ ਇਨਸਾਫ ਲੈਣ ਲਈ ਪਿਛਲੇ 200 ਦਿਨ ਤੋਂ ਬਰਗਾੜੀ ਵਿੱਚ ਮੋਰਚਾ ਲਾਇਆ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕਿਸਾਨ ਵਿੰਗ ਦੇ ਪ੍ਰਧਾਨ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਅਦਾਕਾਰ ਦੀਪ ਸਿੱਧੂ ਨੇ ਵੀ ਸ਼ਹੀਦ ਠੀਕਰੀਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਛੀਨੀਵਾਲ ਨੇ ਕਿਹਾ ਕਿ ਸੇਵਾ ਸਿੰਘ ਠੀਕਰੀਵਾਲਾ ਨੇ 9 ਮਹੀਨੇ ਦੀ ਲੰਮੀ ਭੁੱਖ ਹੜਤਾਲ ਕੀਤੀ। ਇਸ ਸਮੇਂ ਦੌਰਾਨ ਉਨ੍ਹਾਂ ਨੂੰ ਤਸੀਹੇ ਦਿੱਤੇ ਗਏ ਜਿਸ ਤੋਂ ਬਾਅਦ ਉਨ੍ਹਾਂ ਪਟਿਆਲਾ ਜੇਲ੍ਹ ਚ ਰਜਵਾੜਾਸ਼ਾਹੀ ਖ਼ਿਲਾਫ਼ ਲੜਦਿਆਂ ਸ਼ਹਾਦਤ ਦਿੱਤੀ। ਉਨ੍ਹਾਂ ਦੱਸਿਆ ਕਿ ਕਿਸਾਨ ਲਹਿਰ ਨੂੰ ਉਨ੍ਹਾਂ ਦੀ ਸ਼ਹਾਦਤ ਤੋਂ ਪ੍ਰੇਰਨਾ ਮਿਲੀ।