ਸਵਿਟਜ਼ਰਲੈਂਡ ਦੇ ਸਫੀਰ ਨੇ ਹਰਿਮੰਦਰ ਸਾਹਿਬ ਦੇ ਕੀਤੇੇ ਦਰਸ਼ਨ

ਸਵਿਟਜ਼ਰਲੈਂਡ ਦੇ ਸਫੀਰ ਨੇ ਹਰਿਮੰਦਰ ਸਾਹਿਬ ਦੇ ਕੀਤੇੇ ਦਰਸ਼ਨ

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ: ਸਵਿਟਜ਼ਰਲੈਂਡ ਦੇ ਭਾਰਤ ਵਿਚ ਸਫੀਰ ਡਾ. ਰਾਲਫ ਹੈਕਨੇਰ ਤੇ ਉਨ੍ਹਾਂ ਦੀ ਪਤਨੀ ਨੇ  ਹਰਿਮੰਦਰ ਸਾਹਿਬ ਮੱਥਾ ਟੇਕਿਆ ਤੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਵੀ ਵਿਦੇਸ਼ੀ ਸਫੀਰ ਨੂੰ ਸਨਮਾਨਿਤ ਕੀਤਾ ਗਿਆ। ਡਾ. ਹੈਕਨੇਰ ਆਪਣੀ ਪਤਨੀ ਅਤੇ ਅਧਿਕਾਰੀਆਂ ਸਣੇ ਹਰਿਮੰਦਰ ਸਾਹਿਬ ਪੁੱਜੇ। ਗੁਰੂ ਘਰ ਵਿਖੇ ਨਤਮਸਤਕ ਹੋਣ ਸਮੇਂ ਉਨ੍ਹਾਂ ਲੰਗਰ ਘਰ ਵਿਚ ਪ੍ਰਸ਼ਾਦਾ ਵੀ ਛਕਿਆ। ਉਨ੍ਹਾਂ ਨੇ ਸਿੱਖ ਧਰਮ ਅਤੇ ਗੁਰੂ ਘਰ ਦੇ ਇਤਿਹਾਸ ਬਾਰੇ ਜਾਣਕਾਰੀ ਵੀ ਪ੍ਰਾਪਤ ਕੀਤੀ। ਸੂਚਨਾ ਕੇਂਦਰ ਵਿਚ ਉਨ੍ਹਾਂ ਲਿਖਿਆ ਕਿ ਹਰਿਮੰਦਰ ਸਾਹਿਬ ਆ ਕੇ ਉਨ੍ਹਾਂ ਦੇ ਮਨ ਨੂੰ ਸ਼ਾਂਤੀ ਤੇ ਸਕੂਨ ਮਿਲਿਆ ਹੈ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ, ਭਗਵੰਤ ਸਿੰਘ ਸਿਆਲਕਾ ਆਦਿ ਨੇ ਉਨ੍ਹਾਂ ਨੂੰ ਹਰਿਮੰਦਰ ਸਾਹਿਬ ਦੀ ਤਸਵੀਰ, ਧਾਰਮਿਕ ਪੁਸਤਕਾਂ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।