ਪੰਥਕ ਜਥੇਬੰਦੀਆਂ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਰਾਜਪਾਲ ਨੂੰ ਦਿਤਾ ਮੰਗ ਪੱਤਰ

 ਪੰਥਕ ਜਥੇਬੰਦੀਆਂ ਨੇ ਬੰਦੀ ਸਿੱਖਾਂ ਦੀ ਰਿਹਾਈ ਲਈ ਰਾਜਪਾਲ ਨੂੰ ਦਿਤਾ ਮੰਗ ਪੱਤਰ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ- ਚੰਡੀਗੜ੍ਹ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਦੇਸ਼ ਭਰ ਦੀਆਂ ਜੇਲ੍ਹਾਂ ਵਿਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਨਾਂਅ ਇਕ ਮੰਗ ਪੱਤਰ ਦਿੱਤਾ ਗਿਆ । ਪੰਜਾਬ ਰਾਜਭਵਨ ਵਿਚ ਜਾਣ ਵਾਲੇ ਵਫ਼ਦ ਵਿਚ ਜਗਤਾਰ ਸਿੰਘ ਤਾਰਾ ਦੇ ਧਰਮ ਪਿਤਾ ਗੁਰਚਰਨ ਸਿੰਘ, ਐਡਵੋਕੇਟ ਅਮਰ ਸਿੰਘ ਚਾਹਲ ਅਤੇ ਐਡਵੋਕੇਟ ਦਿਲਸ਼ੇਰ ਸਿੰਘ ਜੰਡਿਆਲਾ ਆਦਿ ਸ਼ਾਮਿਲ ਹੋਏ । ਇਸੇ ਦੌਰਾਨ ਪੰਜਾਬ ਰਾਜ ਭਵਨ ਵਿਚ ਪੁੱਜੇ ਇਨ੍ਹਾਂ ਆਗੂਆਂ ਨੇ ਦੱਸਿਆ ਕਿ ਚੰਡੀਗੜ੍ਹ ਦੀ ਜੇਲ੍ਹ ਵਿਚ 3 ਬੰਦੀ ਸਿੱਖਾਂ ਜਿਨ੍ਹਾਂ ਗੁਰਪ੍ਰੀਤ ਸਿੰਘ, ਲਖਵਿੰਦਰ ਸਿੰਘ ਅਤੇ ਸਮਸ਼ੇਰ ਸਿੰਘ ਸ਼ਾਮਿਲ ਹਨ, ਦੀ ਰਿਹਾਈ ਦੀ ਮੰਗ ਕੀਤੀ ਗਈ ਤੇ ਰਾਜਪਾਲ ਵਲੋਂ ਛੇਤੀ ਫ਼ੈਸਲਾ ਲਏ ਜਾਣ ਦੀ ਗੱਲ ਕਹੀ ਗਈ ਸੀ, ਪ੍ਰੰਤੂ  ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵਲੋਂ ਕਿਹਾ ਗਿਆ ਹੈ ਕਿ ਉਨ੍ਹਾਂ ਕੋਲ ਕੈਦੀਆਂ ਦੀ ਰਿਹਾਈ ਅਤੇ ਉਨ੍ਹਾਂ ਦੀ ਮੁਆਫ਼ੀ ਦਾ ਅਧਿਕਾਰ ਨਹੀਂ ਹੈ । ਇਸ ਲਈ ਉਨ੍ਹਾਂ ਨੇ ਇਸ ਮੰਗ ਨੂੰ ਰਾਸ਼ਟਰਪਤੀ ਕੋਲ ਭੇਜਣ ਦੀ ਸਹਿਮਤੀ ਜਤਾਈ ਹੈ ।ਦੂਜੇ ਪਾਸੇ ਪੰਜਾਬ ਦੀਆਂ ਜੇਲ੍ਹਾਂ ਵਿਚ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੱਖਾਂ ਨੂੰ ਰਿਹਾਈ 'ਤੇ ਬਨਵਾਰੀ ਲਾਲ ਪੁਰੋਹਿਤ ਨੇ ਕਿਹਾ ਕਿ ਇਨ੍ਹਾਂ ਕੈਦੀਆਂ ਲਈ ਰਾਜ ਸਰਕਾਰ ਦੀ ਸਿਫਾਰਸ਼ ਦੀ ਜ਼ਰੂਰਤ ਹੋਵੇਗੀ |