184 ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਤੇ ਹੋਰ ਨੇਤਾਵਾਂ ਦੀ ਸੁਰੱਖਿਆ ਵਾਪਸ ਲੈਣ ਦੇ  ਹੁਕਮ

184 ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਤੇ ਹੋਰ ਨੇਤਾਵਾਂ ਦੀ ਸੁਰੱਖਿਆ ਵਾਪਸ ਲੈਣ ਦੇ  ਹੁਕਮ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ-ਪੰਜਾਬ ਪੁਲਿਸ ਨੇ 184 ਸਾਬਕਾ ਮੰਤਰੀਆਂ, ਸਾਬਕਾ ਵਿਧਾਇਕਾਂ ਤੇ ਹੋਰ ਨੇਤਾਵਾਂ ਦੀ ਸੁਰੱਖਿਆ ਵਾਪਸ ਲੈਣ ਦਾ ਆਦੇਸ਼ ਜਾਰੀ ਕੀਤਾ ਹੈ । ਏਡੀਜੀਪੀ. (ਸੁਰੱਖਿਆ) ਵਲੋਂ ਜਾਰੀ ਇਕ ਪੱਤਰ 'ਚ ਹਾਲਾਂਕਿ ਕਿਹਾ ਗਿਆ ਹੈ ਕਿ ਅਦਾਲਤ ਦੇ ਵਿਸ਼ੇਸ਼ ਆਦੇਸ਼ 'ਤੇ ਦਿੱਤੀ ਗਈ ਸੁਰੱਖਿਆ ਨੂੰ ਵਾਪਸ ਨਹੀਂ ਲਿਆ ਜਾਵੇਗਾ ।ਇਸ ਪੱਤਰ ਨੂੰ ਐਸ.ਪੀ. ਤੇ ਐਸ.ਐਸ.ਪੀ. ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਭੇਜਿਆ ਗਿਆ ਹੈ । ਜਿਹੜੇ ਲੋਕਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ, ਉਨ੍ਹਾਂ ਵਿਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ, ਸਾਬਕਾ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਪਤਨੀ ਪ੍ਰਨੀਤ ਕੌਰ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਬੇਟੇ ਅਰਜੁਨ ਬਾਦਲ ਪ੍ਰਮੁੱਖ ਹੈ ।