ਬੰਦੀ ਸਿੰਘਾਂ ਦੇ ਮੁੱਦੇ ’ਤੇ ਸਿਆਸਤ ਕਰ ਰਿਹੈ ਅਕਾਲੀ ਦਲ: ਖਹਿਰਾ

ਬੰਦੀ ਸਿੰਘਾਂ ਦੇ ਮੁੱਦੇ ’ਤੇ ਸਿਆਸਤ ਕਰ ਰਿਹੈ ਅਕਾਲੀ ਦਲ: ਖਹਿਰਾ

ਅੰਮ੍ਰਿਤਸਰ ਟਾਈਮਜ਼

ਭੁਲੱਥ:ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬੰਦੀ ਸਿੰਘਾਂ ਦੇ ਮੁੱਦੇ ’ਤੇ ਸਿਆਸਤ ਕਰ ਰਿਹਾ ਹੈ। ਖਹਿਰਾ ਨੇ ਕਿਹਾ ਕਿ ਜਦੋਂ ਬਾਦਲ ਪਰਿਵਾਰ ਦਸ ਸਾਲ ਸੱਤਾ ਦਾ ਸੁੱਖ ਭੋਗ ਰਿਹਾ ਸੀ, ਉਦੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਕੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਬਾਪੂ ਸੂਰਤ ਸਿੰਘ ਨੇ ਬਾਦਲਾਂ ਦੀ ਹਕੂਮਤ ਵੇਲੇ ਤੋਂ ਬੇਕਸੂਰ ਸਿੱਖਾਂ ਦੀ ਰਿਹਾਈ ਲਈ ਮੋਰਚਾ ਲਾਇਆ ਹੋਇਆ ਹੈ, ਜੋ ਹਾਲੇ ਤੱਕ ਜਾਰੀ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੇ ਆਪਣੀ ਹਕੂਮਤ ਵੇਲੇ ਬੇਦੋਸ਼ੇ ਲੋਕਾਂ ਦੇ ਝੂਠੇ ਮੁਕਾਬਲੇ ਬਣਾਉਣ ਵਾਲੇ ਅਤੇ ਤਸੀਹੇ ਦੇਣ ਵਾਲੇ ਪੁਲੀਸ ਅਧਿਕਾਰੀਆਂ ਸੁਮੇਧ ਸੈਣੀ ਤੇ ਇਜ਼ਹਾਰ ਆਲਮ ਨੂੰ ਵੱਡੇ ਅਹੁਦੇ ਦਿੱਤੇ ਅਤੇ ਕੇਸ ਦਰਜ ਹੋਣ ’ਤੇ ਉਨ੍ਹਾਂ ਦੇ ਹੱਕ ਵਿੱਚ ਪੈਰਵੀ ਵੀ ਕੀਤੀ।