ਮਾਮਲਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਾਰਟੂਨ ਬਣਾ ਕੇ ਸੋਸ਼ਲ ਮੀਡੀਆ 'ਤੇ  ਅਪਲੋਡ ਕਰਨ ਦਾ 

ਮਾਮਲਾ  ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਾਰਟੂਨ ਬਣਾ ਕੇ ਸੋਸ਼ਲ ਮੀਡੀਆ 'ਤੇ  ਅਪਲੋਡ ਕਰਨ ਦਾ 

 ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਵੱਲੋਂ ਐੱਸਐੱਸਪੀ ਨੂੰ ਮੰਗ ਪੱਤਰ

ਅੰਮ੍ਰਿਤਸਰ ਟਾਈਮਜ਼    

ਰੂਪਨਗਰ : ਸ਼ੋ੍ਮਣੀ ਅਕਾਲੀ ਦਲ ਅੰਮਿ੍ਤਸਰ ਦੀ ਜ਼ਿਲ੍ਹਾ ਇਕਾਈ ਵੱਲੋਂ  ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਦੀ ਅਗਵਾਈ ਵਿਚ ਵਫ਼ਦ ਨੇ ਦਿੱਲੀ ਰਹਿੰਦੇ ਬਿਜ਼ਨਸਮੈਨ ਵੱਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਾਰਟੂਨ ਬਣਾ ਕੇ ਸੋਸ਼ਲ ਮੀਡੀਆ 'ਤੇ ਪਾਉਣ ਦੇ ਮੁੱਦੇ ਨੂੰ ਲੈ ਕੇ ਐੱਸਐੱਸਪੀ ਡਾ. ਸੰਦੀਪ ਕੁਮਾਰ ਗਰਗ ਨੂੰ ਮੰਗ ਪੱਤਰ ਦਿੱਤਾ।ਇਸ ਮੌਕੇ ਪ੍ਰਧਾਨ ਰਣਜੀਤ ਸਿੰਘ ਸੰਤੋਖਗੜ੍ਹ ਨੇ ਦੱਸਿਆ ਕਿ ਸੋਸ਼ਲ ਮੀਡੀਆ 'ਤੇ ਉਨ੍ਹਾਂ ਵੇਖਿਆ ਕਿ ਵਿਵੇਕ ਬਿੰਦਰਾ ਬਿਜ਼ਨਸ ਕੋਚ ਜੋ ਕਿ ਦਿੱਲੀ ਦੇ ਉਦਯੋਗਿਕ ਇਲਾਕੇ ਵਿਚ ਰਹਿੰਦਾ ਹੈ, ਨੇ ਵੀਡੀਓ ਜਾਰੀ ਕੀਤਾ ਸੀ ਜਿਸ ਵਿਚ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਅਤੇ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਕਾਰਟੂਨ ਬਣਾਏ ਜੋ ਕਿ ਸਿੱਖ ਮਰਿਆਦਾ ਤੋਂ ਉਲਟ ਹਨ। ਉਨ੍ਹਾਂ ਕਿਹਾ ਕਿ ਇਹ ਵੀਡੀਓ ਵੇਖ ਕੇ ਸਮੂਹ ਸਿੱਖ ਕੌਮ ਦੇ ਹਿਰਦੇ ਵਲੂੰਧਰੇ ਗਏ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਸਿੱਖ ਰਹਿਤ ਮਰਿਆਦਾ ਤੇ ਕੌਮ ਦੀ ਚੜ੍ਹਦੀ ਕਲਾ ਦੀ ਗੱਲ ਕਰਦੀ ਹੈ, ਇਸ ਲਈ ਐੱਸਐੱਸਪੀ ਰੂਪਨਗਰ ਤੋਂ ਮੰਗ ਕੀਤੀ ਕਿ ਉਕਤ ਵਿਅਕਤੀ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ।