ਅੰਮ੍ਰਿਤਸਰ ਵਿਚ ਨਿਹੰਗਾਂ ਨੇ ਡੇਰਾ ਪ੍ਰੇਮੀਆਂ ਦੀ ਨਾਮ ਚਰਚਾ ਰੋਕੀ

ਅੰਮ੍ਰਿਤਸਰ ਵਿਚ ਨਿਹੰਗਾਂ ਨੇ ਡੇਰਾ ਪ੍ਰੇਮੀਆਂ ਦੀ  ਨਾਮ ਚਰਚਾ ਰੋਕੀ

ਅੰਮ੍ਰਿਤਸਰ ਟਾਈਮਜ਼

ਅੰਮ੍ਰਿਤਸਰ : ਬਲਾਤਕਾਰ ਅਤੇ ਕਤਲ ਦੇ ਦੋਸ਼ ਵਿਚ ਸਜ਼ਾ ਕੱਟ ਰਹੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੇ ਪੈਰੋਕਾਰਾਂ ਵੱਲੋਂ ਅੰਮ੍ਰਿਤਸਰ ਦੇ ਲੁਹਾਰਕਾ ਰੋਡ ’ਤੇ ਸਥਿਤ ਨਾਮ ਚਰਚਾ ਕੀਤੀ ਜਾ ਰਹੀ ਸੀ। ਇਸ ਦਾ ਪਤਾ ਜਦੋਂ ਨਿਹੰਗ ਸਿੰਘ ਜਥੇਬੰਦੀਆਂ ਲੱਗਾ ਤਾਂ ਉਹ ਮੌਕੇ ’ਤੇ ਪਹੁੰਚ ਗਏ।  ਨਿਹੰਗ ਜਥੇਬੰਦੀਆਂ ਦੇ ਪਹੁੰਚਣ ਕਾਰਣ ਡੇਰਾਪ੍ਰੇਮੀ ਉੱਥੋਂ ਫਰਾਰ ਹੋ ਗਏ ।  ਸਿੱਖ ਜਥੇਬੰਦੀਆਂ ਦੇ ਆਗੂ ਪਰਮਜੀਤ ਸਿੰਘ ਅਕਾਲੀ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਸੰਬੰਧੀ ਜਾਣਕਾਰੀ ਮਿਲੀ ਕਿ ਅੰਮ੍ਰਿਤਸਰ ਦੇ ਲੁਹਾਰਕਾ ਰੋਡ ਉੱਪਰ ਡੇਰਾ ਪ੍ਰੇਮੀਆਂ ਵੱਲੋਂ ਨਾਮ ਚਰਚਾ ਕੀਤੀ ਜਾ ਰਹੀ ਹੈ, ਤਾਂ ਉਹ ਮੌਕੇ ’ਤੇ ਪਹੁੰਚ ਗਏ ਤੇ ਉਨ੍ਹਾਂ ਵੱਲੋਂ ਇੱਥੇ ਸਤਿਸੰਗ ਕਰ ਰਹੇ ਡੇਰਾ ਪ੍ਰੇਮੀਆਂ ਨੂੰ ਭਜਾ ਦਿੱਤਾ । ਉਨ੍ਹਾਂ ਕਿਹਾ ਡੇਰਾ ਮੁਖੀ ਰਾਮ ਰਹੀਮ  ਬਲਾਤਕਾਰੀ ਹੈ ਅਤੇ ਕਤਲ ਦੇ ਗੰਭੀਰ ਮਾਮਲਿਆਂ ਵਿਚ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ ਅਤੇ  ਅਦਾਲਤ ਵੱਲੋਂ ਦੋਸ਼ੀ ਹੈ। ਉਨ੍ਹਾਂ ਕਿਹਾ ਕਿ ਡੇਰਾ ਪ੍ਰੇਮੀਆਂ ਵੱਲੋਂ ਪੰਜਾਬ ਦੇ ਮਾਹੌਲ ਨੂੰ ਅੱਗ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਜਿਸ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅੰਮ੍ਰਿਤਸਰ ਕਿ ਪੰਜਾਬ ਵਿਚ ਕਿਤੇ ਵੀ ਡੇਰਾ ਸਿਰਸਾ ਦੇ ਪ੍ਰੇਮੀਆਂ ਨੂੰ ਨਾਮ ਚਰਚਾ ਨਹੀਂ ਕਰਨ ਦਿੱਤੀ ਜਾਵੇਗੀ। ਦੂਜੇ ਪਾਸੇ ਜਦੋਂ ਇਸ ਸੰਬੰਧੀ ਲੁਹਾਰਕਾ ਰੋਡ ਪੁਲਸ ਚੌਕੀ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੇ ਕਿਸੇ ਵੀ ਗੱਲ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ।