ਸੁਧੀਰ ਸੂਰੀ ਕਤਲ ਮਾਮਲੇ ਵਿਚ ਮਜੀਠਿਆ ਤੇ ਸੂਰੀ ਪਰਿਵਾਰ ਵਿਚਾਲੇ ਵਿਵਾਦ ਛਿੜਿਆ   

ਸੁਧੀਰ ਸੂਰੀ ਕਤਲ ਮਾਮਲੇ ਵਿਚ ਮਜੀਠਿਆ ਤੇ ਸੂਰੀ ਪਰਿਵਾਰ ਵਿਚਾਲੇ ਵਿਵਾਦ ਛਿੜਿਆ   

ਬਿਕਰਮ ਮਜੀਠੀਆ ਵਲੋਂ ਸ਼ਿਵ ਸੈਨਾ ਦੀ ਗੁੰਡਾਗਰਦੀ ਦਾ ਵਿਰੋਧ , ਕਿਹਾ ਕਿ ਸੁਧੀਰ ਸੂਰੀ ਦੇ ਕਤਲ ਨੂੰ ਨਾ ਦਿੱਤੀ ਜਾਵੇ ਹਿੰਦੂ-ਸਿੱਖ ਰੰਗਤ -       

ਬਿਕਰਮ ਸਿੰਘ ਮਜੀਠੀਆ ਨਾ ਕਰਨ ਗੁੰਮਰਾਹ ਕਰਨ ਦੀ ਕੋਸ਼ਿਸ਼ : ਬ੍ਰਿਜ ਮੋਹਨ ਸੂਰੀ                   

ਅੰਮ੍ਰਿਤਸਰ ਟਾਈਮਜ਼ ਬਿਊਰੋ                      

ਅੰਮ੍ਰਿਤਸਰ - 4 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਏ ਹਿੰਦੂ ਨੇਤਾ ਸੁਧੀਰ ਸੂਰੀ ਕਤਲ ਮਾਮਲੇ ਵਿਚ ਨਾਮਜਦ ਨੌਜਵਾਨ ਸੰਦੀਪ ਸਿੰਘ ਦੇ ਪਰਿਵਾਰ ਨੂੰ ਲੈ ਕੇ ਅੰਮ੍ਰਿਤਸਰ ’ਵਿਚ ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪ੍ਰੈਸ ਕਾਨਫੰਰਸ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਪਿਛਲੇ ਦਿਨੀਂ ਅੰਮ੍ਰਿਤਸਰ ’ਚ ਹੋਏ ਸੁਧੀਰ ਸੂਰੀ ਦੇ ਕਤਲ ਤੋਂ ਬਾਅਦ ਪੁਲਸ ਵੱਲੋਂ ਸੰਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਮਾਮਲੇ ਤੇ ਸੰਦੀਪ ਸਿੰਘ ਕੋਲੋਂ ਪੁਲਸ ਪੁੱਛ-ਗਿੱਛ ਵੀ ਕਰ ਰਹੀ ਸੀ ਪਰ ਸੁਧੀਰ ਸੂਰੀ ਦੇ ਕੁਝ ਸਮਰਥਕਾਂ ਵੱਲੋਂ ਸੰਦੀਪ ਸਿੰਘ ਦੇ ਭਰਾ ਦੀ ਦੁਕਾਨ ਤੇ ਜਾ ਕੇ ਤੋੜ-ਫੋੜ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਨੂੰ ਅੱਗ ਲਗਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਸੀਸੀਟੀਵੀ ਵੀਡਿਓ ਵੀ ਪੁਲਸ ਕੋਲ ਹੈ ਅਤੇ ਦੁਕਾਨ ’ਤੇ ਮੌਜੂਦ ਕੰਮ ਕਰਨ ਵਾਲੇ ਨੌਜਵਾਨ ਨਾਲ ਵੀ ਸੂਰੀ ਦੇ ਸਮਰਥਕਾਂ ਵਲੋਂ ਕੁੱਟਮਾਰ ਕੀਤੀ ਗਈ। ਇਸ ਸਬੰਧੀ ਜਦੋਂ ਸੰਦੀਪ ਸਿੰਘ ਦੇ ਭਰਾ ਵੱਲੋਂ ਪੁਲਸ ਨੂੰ ਦਰਖ਼ਾਸਤ ਦਿੱਤੀ ਗਈ ਤਾਂ ਪੁਲਸ ਨੇ ਹੁਣ ਤੱਕ ਕਿਸੇ ਵੀ ਤਰੀਕੇ ਦੀ ਕਾਰਵਾਈ ਨਹੀਂ ਕੀਤੀ।ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਸ ਮਾਮਲੇ ਨੂੰ ਹਿੰਦੂ ਸਿੱਖ ਰੰਗਤ ਨਾ ਦਿੱਤੀ ਜਾਵੇ। ਉਨ੍ਹਾਂ ਨੇ ਪੰਜਾਬ ਸਰਕਾਰ ਤੇ ਤੰਜ ਕੱਸਦੇ ਹੋਏ ਕਿਹਾ ਕਿ ਕੋਈ ਨਕਲੀ ਹਥਿਆਰ ਫੜਕੇ ਫੋਟੋ ਕਰਕੇ ਜੇਕਰ ਕੋਈ ਵੀਡੀਓ ਸੋਸ਼ਲ ਮੀਡੀਆ ’ਤੇ ਪਾਉਂਦਾ ਤਾਂ ਪੁਲਸ ਉਸ ’ਤੇ ਮਾਮਲਾ ਦਰਜ ਕਰ ਰਹੀ ਹੈ, ਜੋ ਅਸਲ ’ਚ ਹਥਿਆਰ ਲੈ ਕੇ ਦਗੜ-ਦਗੜ ਰਹੇ ਹਨ। ਉਨ੍ਹਾਂ ’ਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਜਾ ਰਹੀ, ਕਿ ਇਹ ਪੰਜਾਬ ਸਰਕਾਰ ਦਾ ਬਦਲਾਵ ਹੈ।

ਦੂਸਰੇ ਪਾਸੇ ਸ਼ਿਵ ਸੈਨਾ ਟਕਸਾਲੀ ਦੇ ਪ੍ਰਧਾਨ ਬ੍ਰਿਜ ਮੋਹਨ ਸੂਰੀ ਨੇ ਕਿਹਾ ਹੈ, ‘‘ਬਿਕਰਮ ਮਜੀਠੀਆ ਬਿਆਨ ਦੇ ਰਹੇ ਸਨ ਕਿ ਉਹ ਸੂਰੀ ਦੇ ਘਰ ਜਾ ਕੇ ਪਰਿਵਾਰਕ ਮੈਂਬਰਾਂ ਨਾਲ ਘਰ ਜਾ ਦੁੱਖ ਪ੍ਰਗਟਾਵਾ ਕਰਨਗੇ ਪਰ ਬੀਤੇ ਦਿਨੀਂ ਕਾਤਲ ਦੇ ਪਰਿਵਾਰਕ ਮੈਂਬਰਾਂ ਦੇ ਹੱਕ ਵਿਚ ਪ੍ਰੈੱਸ ਕਾਨਫਰੰਸ ਕਰ ਰਹੇ ਹਨ, ਉਹ ਨੌਜਵਾਨਾਂ ਨੂੰ ਗਲਤ ਸੰਦੇਸ਼ ਦੇ ਰਹੇ ਹਨ। ਪਹਿਲਾਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦਾ ਆਗੂ ਅੰਮ੍ਰਿਤਪਾਲ ਸਿੰਘ ਨੌਜਵਾਨਾਂ ਨੂੰ ਗੁੰਮਰਾਹ ਕਰ ਰਿਹਾ ਸੀ ਤੇ ਹੁਣ ਬਿਕਰਮ ਮਜੀਠੀਆ ਕਾਤਲ ਦੇ ਹੱਕ ਵਿਚ ਬਿਆਨ ਦੇ ਰਹੇ ਹਨ’’।