ਕੁਲਦੀਪ ਸਿੰਘ ਧਾਲੀਵਾਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸਥਿਤ ਖੇਤੀ ਭਵਨ ਦੇ ਮੁੱਖ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ

ਕੁਲਦੀਪ ਸਿੰਘ ਧਾਲੀਵਾਲ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸਥਿਤ ਖੇਤੀ ਭਵਨ ਦੇ ਮੁੱਖ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੇਤੀ ਭਵਨ ਦੇ ਮੁੱਖ ਦਫ਼ਤਰ ਮੁਹਾਲੀ 'ਚ ਅਚਨਚੇਤ ਨਿਰੀਖਣ ਕੀਤਾ। ਇਸ ਨਿਰੀਖਣ ਦੌਰਾਨ ਪਤਾ ਲੱਗਿਆ ਕਿ ਕਈ ਲੋਕ ਛੁੱਟੀ ਤੇ ਸਨ । ਦਫ਼ਤਰ ਦਾ ਜਾਇਜ਼ਾ ਲੈਣ ਤੋਂ ਬਾਅਦ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ, ਪੰਜਾਬ ਸਰਕਾਰ 'ਚ  20 ਫੀਸਦੀ ਤੋਂ ਵੱਧ ਮੁਲਾਜ਼ਮ ਛੁੱਟੀ ਤੇ ਨਹੀਂ ਹੋ ਸਕਦੇ।

ਜੋ ਮੁਲਾਜ਼ਮ 5 ਵਜੇ ਜਾਣ ਦੀ ਬਜਾਏ 3 ਵਜੇ ਚਲੇ ਜਾਂਦੇ ਹਨ ਉਨ੍ਹਾਂ ਨੂੰ ਵੀ ਪੰਜਾਬ ਸਰਕਾਰ ਵੱਲੋਂ ਸਖਤ  ਹਦਾਇਤਾਂ ਦਿੱਤੀਆਂ ਗਈਆਂ ਹਨ ਤੇ ਇਨ੍ਹਾਂ ਦੀ  ਸਖ਼ਤੀ ਨਾਲ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਕੁਲਦੀਪ ਸਿੰਘ ਧਾਲੀਵਾਲ ਨੇ ਮੁਲਾਜ਼ਮਾ  ਨੂੰ ਸਖਤੀ ਨਾਲ ਕਿਹਾ ਕਿ ਸੁਧਰ ਜਾਓ ਅਜੇ ਵੀ ਮੌਕਾ ਦੇ ਰਿਹਾ ਹਾਂ ।