ਪਰਮਿੰਦਰ ਢੀਂਡਸਾ ਦੀ ਅਗਵਾਈ ਹੇਠ ਅਰਵਿੰਦ ਖੰਨਾ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦੇਣ ਲਈ ਕੀਤਾ ਗਿਆ ਵਰਕਰਾਂ ਦਾ ਭਰਵਾਂ ਇਕੱਠ 

ਪਰਮਿੰਦਰ ਢੀਂਡਸਾ ਦੀ ਅਗਵਾਈ ਹੇਠ ਅਰਵਿੰਦ ਖੰਨਾ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਦੇਣ ਲਈ ਕੀਤਾ ਗਿਆ ਵਰਕਰਾਂ ਦਾ ਭਰਵਾਂ ਇਕੱਠ 

ਅੰਮ੍ਰਿਤਸਰ ਟਾਈਮਜ਼

ਸੰਗਰੂਰ (ਜਗਸੀਰ ਲੌਂਗੋਵਾਲ )- ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਲੋਕ ਕਾਂਗਰਸ ਗਠਜੋੜ ਦੇ ਸੰਗਰੂਰ ਤੋਂ ਸਾਂਝੇ ਉਮੀਦਵਾਰ ਅਰਵਿੰਦ ਖੰਨਾ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਢੀਂਡਸਾ ਦੇ ਗ੍ਰਹਿ ਵਿਖੇ ਪੁੱਜੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵੱਲੋਂ ਅਰਵਿੰਦ ਖੰਨਾ ਦੀ ਚੋਣ ਮੁਹਿੰਮ ਨੂੰ  ਵੱਡਾ ਹੁਲਾਰਾ ਦੇਣ ਲਈ ਸੰਗਰੂਰ ਹਲਕੇ ਦੇ ਵਰਕਰਾਂ ਦਾ ਭਰਵਾਂ ਇਕੱਠ ਕੀਤਾ ਗਿਆ | ਇਸ ਮੌਕੇ ਵਰਕਰਾਂ ਨੂੰ  ਸੰਬੋਧਨ ਕਰਦਿਆਂ ਸ੍ਰ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਸੂਬੇ ਦੀਆਂ ਤਿੰਨ ਪਾਰਟੀਆਂ ਦੇ ਗਠਜੋੜ ਨਾਲ ਨਵੀਂ ਸਿਆਸੀ ਫਿਜ਼ਾ ਦਾ ਆਗਾਜ ਹੋਇਆ ਹੈ, ਜਿਸ ਨਾਲ ਪੰਜਾਬ ਆਰਥਿਕ ਤੇ ਸਮਾਜਿਕ ਸੰਕਟ ਵਿੱਚੋਂ ਬਾਹਰ ਨਿਕਲ ਕੇ ਖੁਸ਼ਹਾਲੀ ਤੇ ਤਰੱਕੀ ਦੇ ਰਾਹ ਪਵੇਗਾ | ਉਨ੍ਹਾਂ ਕਿਹਾ ਕਿ ਇਸ ਵੇਲੇ ਦੇਸ਼ ਦੀਆਂ ਨਜ਼ਰਾਂ ਗਠਜੋੜ 'ਤੇ ਟਿਕੀਆਂ ਹਨ |

ਸ੍ਰ. ਢੀਂਡਸਾ ਨੇ ਵਰਕਰਾਂ ਨੂੰ  ਅਪੀਲ ਕਰਦਿਆਂ ਕਿਹਾ ਕਿ ਆਪਣੀ ਪੂਰੀ ਮਿਹਨਤ ਅਤੇ ਸ਼ਕਤੀ ਨਾਲ ਸ਼੍ਰੀ ਅਰਵਿੰਦ ਖੰਨਾ ਦੀ ਜਿੱਤ ਨੂੰ  ਯਕੀਨੀ ਬਣਾਉਣ ਵਿੱਚ ਅਹਿਮ ਰੋਲ ਅਦਾ ਕੀਤਾ ਜਾਵੇ ਉਨ੍ਹਾਂ ਕਿਹਾ ਕਿ ਦੂਜੀਆਂ ਪਾਰਟੀਆਂ ਦੇ ਉਮੀਦਵਾਰ ਹਲਕੇ ਦੇ ਲੋਕਾਂ ਦੇ ਹਾਣ ਦਾ ਮਿਥਿਆ ਕਾਰਜ ਪੂਰਾ ਨਹੀਂ ਕਰ ਸਕਦੇ | ਹਲਕੇ ਦੀ ਭਲਾਈ ਤੇ ਸੇਵਾ ਦੇ ਕਾਰਜ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਰਤੀ ਜਨਤਾ ਪਾਰਟੀ ਅਤੇ ਪੰਜਾਬ ਲੋਕ ਕਾਂਗਰਸ ਦਾ ਗਠਜੋੜ ਹੀ ਕਰ ਸਕਦਾ ਹੈ | ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਪਾਰਟੀ, ਬਾਦਲ ਦਲ ਤੇ ਆਪ ਢਾਂਚਾਗਤ ਸੁਧਾਰਾਂ ਤੇ ਸੂਬੇ ਦੇ ਭਵਿੱਖ ਦੀ ਰਣਨੀਤੀ ਦੀ ਬਜਾਏ ਜਿੱਤਣ ਖਾਤਰ ਲੋਕਾਂ ਨੂੰ  ਗੁੰਮਰਾਹ ਕਰ ਰਹੀਆਂ ਹਨ | ਪਿਛਲੇ ਲੰਬੇ ਸਮੇਂ ਲਟਕ ਰਹੀ ਮੰਗ ਜਿਵੇਂ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮਸਲਿਆਂ ਦੇ ਹੱਲ ਲਈ ਭਾਜਪਾ ਨਾਲ ਗਠਜੋੜ ਸਹੀ ਸਮਝਦਿਆਂ ਪੰਜਾਬ ਦੇ ਬੇਹਤਰ ਭਵਿੱਖ ਨੂੰ  ਧਿਆਨ ਵਿੱਚ ਰੱਖ ਕੇ ਗਠਜੋੜ ਕੀਤਾ ਗਿਆ ਹੈ | ਇਸ ਮੌਕੇ ਸ਼੍ਰੀ ਖੰਨਾ ਨੇ ਸ੍ਰ. ਢੀਂਡਸਾ ਅਤੇ ਸਮੂਹ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸ੍ਰ. ਸੁਖਦੇਵ ਸਿੰਘ ਢੀਂਡਸਾ ਦੀ ਉਂਗਲ ਫੜ੍ਹ ਕੇ ਹੀ ਸਿਆਸਤ ਵਿੱਚ ਆਏ ਸਨ | ਉਨ੍ਹਾਂ ਨੇ ਪਹਿਲਾਂ ਵੀ ਸੰਗਰੂਰ ਵਿੱਚ ਬਤੌਰ ਵਿਧਾਇਕ ਸੇਵਾ ਕੀਤੀ ਹੈ ਅਤੇ ਹੁਣ ਫਿਰ ਉਹ ਸ੍ਰ. ਢੀਂਡਸਾ ਦੇ ਕਹਿਣ 'ਤੇ ਮੁੜ ਸੰਗਰੂਰ ਵਾਸੀਆਂ ਦੀ ਸੇਵਾ ਵਿੱਚ ਹਾਜਰ ਹਨ | ਇਸ ਮੌਕੇ ਵੱਡੀ ਗਿਣਤੀ ਵਰਕਰਾਂ ਦੇ ਇਕੱਠ ਨੇ ਹੱਥ ਖੜ੍ਹੇ ਕਰਕੇ ਸ਼੍ਰੀ ਅਰਵਿੰਦ ਖੰਨਾ ਦੀ ਜਿੱਤ ਨੂੰ  ਯਕੀਨੀ ਬਣਾਉਣ ਦਾ ਅਹਿਦ ਲਿਆ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿਪੁਦਮਨ ਸਿੰਘ ਢਿੱਲੋਂ ਨੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ  ਅਲਵਿਦਾ ਆਖ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਲ ਹੋ ਕੇ ਅਰਵਿੰਦ ਖੰਨਾ ਦੀ ਜਿੱਤ ਨੂੰ  ਯਕੀਨੀ ਬਣਾਉਣ ਦਾ ਭਰੋਸਾ ਦਿੱਤਾ |ਇਸ ਮੌਕੇ ਜਥੇਦਾਰ ਗੁਰਬਚਨ ਸਿੰਘ ਬਚੀ, ਸ੍ਰ. ਸਨਮੁੱਖ ਸਿੰਘ ਮੋਖਾ, ਅਮਨਵੀਰ ਸਿੰਘ ਚੈਰੀ, ਸੋਮਾ ਸਿੰਘ ਘਰਾਚੋਂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਹਰਦੇਵ ਸਿੰਘ ਰੋਗਲਾ ਤੇ ਮਲਕੀਤ ਸਿੰਘ ਚੰਗਾਲ, ਕੇਵਲ ਸਿੰਘ ਜਨਾਲ, ਪਿ੍ਤਪਾਲ ਸਿੰਘ ਹਾਂਡਾ, ਗੁਰਤੇਜ ਸਿੰਘ ਝਨੇੜੀ, ਵਿਜੈ ਸਾਹਨੀ, ਜਸਵਿੰਦਰ ਸਿੰਘ ਪਿ੍ੰਸ, ਵਿਜੈ ਲੰਕੇਸ਼, ਰਿਪੁਦਮਨ ਸਿੰਘ ਢਿੱਲੋਂ, ਰਣਦੀਪ ਸਿੰਘ ਦਿਓਲ, ਪ੍ਰੀਤਮ ਸਿੰਘ ਜੋਹਲ, ਰਾਮ ਸਿੰਘ ਮਟਰਾਂ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ |ਇਸ ਮੌਕੇ ਜੋਤ ਗਰੇਵਾਲ, ਸੁਮਿਤ ਖੁਰਾਣਾ, ਸਾਬਕਾ ਸਰਪੰਚ ਮੱਖਣ ਸ਼ਰਮਾ, ਪਿਆਰਾ ਸਿੰਘ, ਗਿਆਨ ਸਿੰਘ, ਏ.ਪੀ. ਸਿੰਘ, ਗੁਰਵਿੰਦਰ ਸਿੰਘ ਖੰਗੂੜਾ, ਕੁਲਵੰਤ ਸਿੰਘ ਗਹਿਲਾਂ, ਅਮਨਿੰਦਰ ਵਿਰਕ ਕਾਕੜਾ, ਜੋਬਨਜੀਤ ਸਿੰਘ ਕਾਕੜਾ, ਸਰਬਜੀਤ ਸਿੰਘ, ਸੁਖਜਿੰਦਰ ਸਿੰਘ ਸਿੰਧੜਾ, ਸਰਬਜੋਤ ਸਿੰਘ ਚੀਮਾਂ, ਹਰਕਿਰਤ ਸਿੰਘ ਭੱਟੀਵਾਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਹਾਜ਼ਰ ਸਨ |