ਕਾਂਗਰਸ ਵਲੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਰਮਜੀਤ ਕੌਰ ਚੌਧਰੀ ਉਮੀਦਵਾਰ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ,-ਮਰਹੂਮ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਦਿਹਾਂਤ ਕਾਰਨ ਖਾਲੀ ਹੋਈ ਜਲੰਧਰ ਲੋਕ ਸਭਾ ਸੀਟ ਤੋਂ ਕਰਮਜੀਤ ਕੌਰ ਚੌਧਰੀ ਕਾਂਗਰਸ ਦੇ ਉਮੀਦਵਾਰ ਹੋਣਗੇ। ਕਰਮਜੀਤ ਕੌਰ, ਮਰਹੂਮ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਹਨ। ਹਾਲਾਂਕਿ ਕਾਂਗਰਸ ਵਲੋਂ ਇਹ ਐਲਾਨ ਉਸ ਵੇਲੇ ਕੀਤਾ ਗਿਆ ਹੈ, ਜਦੋਂ ਹਾਲੇ ਚੋਣ ਕਮਿਸ਼ਨ ਨੇ ਜ਼ਿਮਨੀ ਚੋਣਾਂ ਲਈ ਤਰੀਕ ਦਾ ਐਲਾਨ ਵੀ ਨਹੀਂ ਕੀਤਾ।
Comments (0)