ਆਪ ਸਰਕਾਰ ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ’ਤੇ ਕਰੇਗੀ ਸਖ਼ਤ ਕਾਰਵਾਈ
ਅੰਮ੍ਰਿਤਸਰ ਟਾਈਮਜ਼ ਬਿਊਰੋ
ਪਟਿਆਲਾ : ਮੁੱਖ ਮੰਤਰੀ ਭਗਵੰਤ ਮਾਨ ਨੇ ਸਖ਼ਤ ਤਾੜਨਾ ਕਰਦੇ ਹੋਏ ਕਿਹਾ ਹੈ ਕਿ ਜਿਹੜੀਆਂ ਸਿੱਖਿਆ ਸੰਸਥਾਵਾਂ ਆਪਣੇ ਕੈਂਪਸ ਵਿਚ ਪੰਜਾਬੀ ਭਾਸ਼ਾ ਬੋਲਣ ’ਤੇ ਪਾਬੰਦੀ ਲਾਉਣਗੀਆਂ, ਉਨ੍ਹਾਂ ਵਿਰੁੱਧ ਸੂਬਾ ਸਰਕਾਰ ਸਖ਼ਤ ਕਾਰਵਾਈ ਕਰੇਗੀ।
ਪੰਜਾਬੀ ਯੂਨੀਵਰਸਿਟੀ ਵਿਚ ਅੰਤਰ-ਯੂਨੀਵਰਸਿਟੀ ਯੁਵਕ ਮੇਲੇ ਦੇ ਆਖ਼ਰੀ ਦਿਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕੁਝ ਸਿੱਖਿਆ ਸੰਸਥਾਵਾਂ ਆਪਣੇ ਕੈਂਪਸਾਂ ਵਿਚ ਪੰਜਾਬੀ ਬੋਲਣ ’ਤੇ ਜੁਰਮਾਨੇ ਲਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਗੈਰ-ਵਾਜਬ ਹੈ ਕਿਉਂਕਿ ਸੂਬੇ ਵਿਚ ਰਹਿੰਦੇ ਸਾਰੇ ਪੰਜਾਬੀਆਂ ਦੀ ਮਾਂ-ਬੋਲੀ ਪੰਜਾਬੀ ਹੈ। ਭਗਵੰਤ ਮਾਨ ਨੇ ਅਜਿਹੀਆਂ ਸਿੱਖਿਆ ਸੰਸਥਾਵਾਂ ਨੂੰ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਅਜਿਹੇ ਜੁਰਮਾਨੇ ਲਾਏ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਦਮ ਚੁੱਕਿਆ ਜਾਵੇਗਾ।
Comments (0)