ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲਿਆ

ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ ਪੰਜਾਬ ਪੁਲਿਸ ਨੇ ਹਿਰਾਸਤ ਵਿਚ ਲਿਆ

ਗ੍ਰਿਫਤਾਰ ਸਿੱਖ ਨੌਜਵਾਨਾਂ ਦੀ ਕਾਨੂੰਨੀ ਪੈਰਵੀ ਕਰਨ ਦਾ ਦੋਸ਼ 

ਅੰਮ੍ਰਿਤਸਰ ਟਾਈਮਜ਼ ਬਿਊਰੋ

ਚੰਡੀਗੜ੍ਹ: ਭਾਰਤੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਸਿੱਖ ਨੌਜਵਾਨਾਂ ਦੀ ਸੂਚੀ ਜਾਰੀ ਕਰਨ, ਉਹਨਾ ਦੀ ਕਾਨੂੰਨੀ ਪੈਰਵੀ ਕਰਨ ਅਤੇ  ਇਸ ਸੱਭ ਬਾਰੇ ਪਰਿਵਾਰਾਂ ਨੂੰ ਜਾਣਕਾਰੀ ਦੇਣ ਵਾਲੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੂੰ ਅੱਜ ਲੁਧਿਆਣਾ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ। 
ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ ਲੁਧਿਆਣਾ ਪੁਲਿਸ ਦੀ ਇਕ ਟੁਕੜੀ ਉਹਨਾ ਦੇ ਘਰ ਗਈ ਅਤੇ ਉਹਨਾ ਨੂੰ ਆਪਣੇ ਨਾਲ ਲੈ ਗਈ। ਇਸ ਸਮੇਂ ਐਡਵੋਕੇਟ ਮੰਝਪੁਰ ਸਦਰ ਲੁਧਿਆਣਾ ਪੁਲਿਸ ਦੀ ਹਿਰਾਸਤ ਵਿਚ ਹਨ।ਦੱਸਣਯੋਗ ਹੈ ਕਿ ਬੀਤੇ ਦਿਨੀ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਹੋਰਾਂ ਨੇ ਪੰਜਾਬ ਵਿਚ ਨੌਜਵਾਨਾਂ ਦੀ ਹੋ ਰਹੀ ਗ੍ਰਿਫਤਾਰੀ ਦੇ ਮੱਦੇਨਜ਼ਰ ਕੀਤੇ ਜਾਣਯੋਗ ਕਾਰਜਾਂ ਦੀ ਜਾਣਕਾਰੀ ਸਾਂਝੀ ਕੀਤੀ ਸੀ ਕਿ ਕਾਨੂੰਨੀ ਤੌਰ ਉੱਤੇ ਕੀ ਕੀਤਾ ਜਾ ਸਕਦਾ ਹੈ। ਜਿਸ ਦੇ ਚਲਦੇ ਦਿੱਲੀ ਦਰਬਾਰ ਨੇ ਫੇਸਬੁੱਕ ਦੀ ਬਾਂਹ ਮਰੋੜ ਕੇ ਨਾ ਸਿਰਫ ਉਹ ਵੀਡੀਓ ਹਟਵਾਈ ਬਲਕਿ ਉਹਨਾ ਖਾਤਾ ਇੰਡੀਆ ਵਿਚ ਖੁੱਲ੍ਹਣੋਂ ਰੁਕਵਾ ਦਿੱਤਾ ਹੈ।ਭਾਈ ਮੰਝਪੁਰ ਐੱਨ.ਆਈ.ਏ (N-I-A) ਅਦਾਲਤ ਮੁਹਾਲੀ ਵਿਚ ਯੂਆਪਾ (U-A-P-A) ਦੇ ਇਸ ਕੇਸ ਦੀ ਪੈਰਵੀ ਕਰ ਰਹੇ ਸਨ ਜਿਸ ਵਕਤ ਉਹਨਾ ਦਾ ਇੰਡੀਆ ਵਿਚ ਖਾਤਾ ਬੰਦ ਕਰ ਦਿੱਤਾ ਗਿਆ।