ਬਰਗਾੜੀ ਮੋਰਚੇ ਵਿਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਿਰੰਤਰ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ
01 ਅਪ੍ਰੈਲ ਤੋਂ ਬਰਗਾੜੀ ਵਿਖੇ ਗ੍ਰਿਫ਼ਤਾਰੀ ਦੇਣ ਵਾਲੇ ਜਥਿਆਂ ਦਾ ਐਲਾਨ : ਟਿਵਾਣਾ
ਅੰਮ੍ਰਿਤਸਰ ਟਾਇਮਜ਼ ਬਿਊਰੋ
ਨਵੀਂ ਦਿੱਲੀ, 31 ਮਾਰਚ (ਮਨਪ੍ਰੀਤ ਸਿੰਘ ਖਾਲਸਾ):- "ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਪਮਾਨਿਤ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਅਤੇ ਸਜ਼ਾਵਾਂ ਦਿਵਾਉਣ ਲਈ ਬਰਗਾੜੀ ਵਿਖੇ 01 ਜੁਲਾਈ 2021 ਤੋਂ ਸੁਰੂ ਕੀਤੇ ਗਏ ਬਰਗਾੜੀ ਮੋਰਚੇ ਵਿਚ ਨਿਰੰਤਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਗ੍ਰਿਫ਼ਤਾਰੀਆਂ ਦਾ ਦੌਰ ਜਾਰੀ ਹੈ । 01 ਅਪ੍ਰੈਲ ਨੂੰ ਬਲਰਾਜ ਸਿੰਘ ਖ਼ਾਲਸਾ ਮੋਗਾ, 02 ਅਪ੍ਰੈਲ ਨੂੰ ਦਰਸ਼ਨ ਸਿੰਘ ਮੰਡੇਰ ਬਰਨਾਲਾ, 03 ਅਪ੍ਰੈਲ ਨੂੰ ਬੀਬੀ ਬਲਵਿੰਦਰ ਕੌਰ ਬਨੂੜ, 04 ਅਪ੍ਰੈਲ ਨੂੰ ਜਸਵੰਤ ਸਿੰਘ ਚੀਮਾਂ ਲੁਧਿਆਣਾ, 05 ਅਪ੍ਰੈਲ ਨੂੰ ਰਜਿੰਦਰ ਸਿੰਘ ਫੌਜੀ ਫਗਵਾੜਾ, 06 ਅਪ੍ਰੈਲ ਨੂੰ ਪਰਮਿੰਦਰ ਸਿੰਘ ਮੁਕੇਰੀਆ, 07 ਅਪ੍ਰੈਲ ਨੂੰ ਬਲਕਾਰ ਸਿੰਘ ਭੁੱਲਰ ਪਟਿਆਲਾ, 08 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਬਸੀ ਪਠਾਣਾ, 09 ਅਪ੍ਰੈਲ ਨੂੰ ਹਰਜੀਤ ਸਿੰਘ ਮੀਆਪੁਰ ਤਰਨਤਾਰਨ, 10 ਅਪ੍ਰੈਲ ਨੂੰ ਮੇਜਰ ਸਿੰਘ ਜਲੰਧਰ, 11 ਅਪ੍ਰੈਲ ਨੂੰ ਗੁਰਜੀਤ ਸਿੰਘ ਲਡਾਲ ਦਿਹਾਤੀ ਪਟਿਆਲਾ, 12 ਅਪ੍ਰੈਲ ਨੂੰ ਬਲਵੀਰ ਸਿੰਘ ਬੱਛੋਆਣਾ ਮਾਨਸਾ, 13 ਅਪ੍ਰੈਲ ਨੂੰ ਬਲਦੇਵ ਸਿੰਘ ਵੜਿੰਗ ਮੁਕਤਸਰ, 14 ਅਪ੍ਰੈਲ ਨੂੰ ਗੁਰਵਿੰਦਰ ਸਿੰਘ ਜੌਲੀ ਬਟਾਲਾ, 15 ਅਪ੍ਰੈਲ ਨੂੰ ਨਰਿੰਦਰ ਸਿੰਘ ਖੁਸਰੋਪੁਰ ਕਪੂਰਥਲਾ ਦੇ ਜਥੇ ਗ੍ਰਿਫ਼ਤਾਰੀ ਲਈ ਜਾਣਗੇ ।”
ਇਹ ਜਾਣਕਾਰੀ ਸ. ਇਕਬਾਲ ਸਿੰਘ ਟਿਵਾਣਾ ਮੁੱਖ ਬੁਲਾਰਾ ਸਿਆਸੀ ਤੇ ਮੀਡੀਆ ਸਲਾਹਕਾਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਪਾਰਟੀ ਦੇ ਮੁੱਖ ਦਫ਼ਤਰ ਤੋਂ ਬਰਗਾੜੀ ਮੋਰਚੇ ਲਈ ਜਥਿਆਂ ਦੀਆਂ ਗ੍ਰਿਫ਼ਤਾਰੀਆਂ ਲਈ ਡਿਊਟੀਆਂ ਲਗਾਉਦੇ ਹੋਏ ਪ੍ਰੈਸ ਅਤੇ ਪਾਰਟੀ ਅਹੁਦੇਦਾਰਾਂ ਨੂੰ ਦਿੱਤੀ ਗਈ ।
Comments (0)